WI vs IND, 3rd ODI : ਭਾਰਤ ਨੇ ਵੈਸਟਇੰਡੀਜ਼ ਨੂੰ ਦਿੱਤਾ 257 ਦੌੜਾਂ ਦਾ ਟੀਚਾ

Thursday, Jul 28, 2022 - 01:15 AM (IST)

WI vs IND, 3rd ODI : ਭਾਰਤ ਨੇ ਵੈਸਟਇੰਡੀਜ਼ ਨੂੰ ਦਿੱਤਾ 257 ਦੌੜਾਂ ਦਾ ਟੀਚਾ

ਸਪੋਰਟਸ ਡੈਸਕ- ਵੈਸਟਇੰਡੀਜ਼ ਤੇ ਭਾਰਤ ਦਰਮਿਆਨ ਤਿੰਨ ਮੈਚਾਂ ਦੀ ਵਨ-ਡੇ ਸੀਰੀਜ਼ ਦਾ ਆਖ਼ਰੀ ਮੈਚ ਅੱਜ ਪੋਰਟ ਆਫ ਸਪੇਨ ਦੇ ਕਵੀਂਸ ਪਾਰਕ ਓਵਲ 'ਚ ਖੇਡਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ ਵੈਸਟਇੰਡੀਜ਼ ਨੂੰ 35 ਓਵਰਾਂ 'ਚ 257 ਦੌੜਾਂ ਬਣਾਉਣ ਦਾ ਟੀਚਾ ਦਿੱਤਾ ਹੈ।

ਇਹ ਵੀ ਪੜ੍ਹੋ : ਇਸ ਦੇਸ਼ 'ਚ ਏਅਰਪੋਰਟ ਅਥਾਰਿਟੀ ਨੇ ਸੈਲਾਨੀਆਂ ਨੂੰ ਕਾਲੇ ਦੀ ਥਾਂ ਰੰਗੀਨ ਬੈਗ ਲੈ ਕੇ ਯਾਤਰਾ ਕਰਨ ਦੀ ਕੀਤੀ ਅਪੀਲ

ਸੰਭਾਵਿਤ ਪਲੇਇੰਗ ਇਲੈਵਨ-

ਭਾਰਤ : ਸ਼ਿਖਰ ਧਵਨ (ਕਪਤਾਨ), ਸ਼ੁਭਮਨ ਗਿੱਲ, ਸ਼੍ਰੇਅਸ ਅਈਅਰ, ਸੂਰਯਕੁਮਾਰ ਯਾਦਵ, ਸੰਜੂ ਸੈਮਸਨ (ਵਿਕਟਕੀਪਰ), ਦੀਪਕ ਹੁੱਡਾ, ਅਕਸ਼ਰ ਪਟੇਲ, ਸ਼ਾਰਦੁਲ ਠਾਕੁਰ, ਮੁਹੰਮਦ ਸਿਰਾਜ, ਯੁਜ਼ਵੇਂਦਰ ਚਾਹਲ, ਪ੍ਰਾਸਿਧ ਕ੍ਰਿਸ਼ਨਾ।
ਵੈਸਟਇੰਡੀਜ਼ : ਸ਼ਾਈ ਹੋਪ (ਵਿਕਟਕੀਪਰ), ਕਾਇਲ ਮੇਅਰਸ, ਸ਼ਮਰਾਹ ਬਰੂਕਸ, ਬ੍ਰੈਂਡਨ ਕਿੰਗ, ਨਿਕੋਲਸ ਪੂਰਨ (ਕਪਤਾਨ), ਕੇਸੀ ਕਾਰਟੀ, ਅਕੇਲ ਹੁਸੈਨ, ਜੇਸਨ ਹੋਲਡਰ, ਕੀਮੋ ਪਾਲ, ਜੇਡਨ ਸੀਲਜ਼, ਹੇਡਨ ਵਾਲਸ਼।

ਇਹ ਵੀ ਪੜ੍ਹੋ : ਚੀਨ ਦੇ ਤਿਆਨਜਿਨ ਸ਼ਹਿਰ 'ਚ ਗੈਸ ਧਮਾਕਾ, 4 ਦੀ ਮੌਤ ਤੇ 13 ਜ਼ਖਮੀ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

Karan Kumar

Content Editor

Related News