WI vs IND 4th T20I : ਵੈਸਟਇੰਡੀਜ਼ ਨੇ ਭਾਰਤ ਨੂੰ ਜਿੱਤ ਲਈ 179 ਦੌੜਾਂ ਦਾ ਟੀਚਾ ਦਿੱਤਾ

08/12/2023 9:44:13 PM

ਸਪੋਰਟਸ ਡੈਸਕ- ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਚੌਥਾ ਮੈਚ ਅੱਜ ਫਲੋਰਿਡਾ ਦੇ ਲਾਡਹਿਲ ਦੇ ਮੈਦਾਨ 'ਚ ਖੇਡਿਆ ਜਾ ਰਿਹਾ ਹੈ। ਵੈਸਟਇੰਡੀਜ਼ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਵੈਸਟਇੰਡੀਜ਼ ਨੇ 20 ਓਵਰਾਂ ’ਚ 8 ਵਿਕਟਾਂ ਦੇ ਨੁਕਸਾਨ ’ਤੇ 178 ਦੌੜਾਂ ਬਣਾਈਆਂ ਤੇ ਭਾਰਤ ਨੂੰ ਜਿੱਤ ਲਈ 179 ਦੌੜਾਂ ਦਾ ਟੀਚਾ ਦਿੱਤਾ।

ਇਹ ਵੀ ਪੜ੍ਹੋ : Instagram 'ਤੇ ਰਿਕਾਰਡ ਕਮਾਈ 'ਤੇ Virat Kohli ਦਾ ਬਿਆਨ- ਅਜਿਹਾ ਕੁਝ ਨਹੀਂ ਹੈ, ਅੰਕੜੇ ਗ਼ਲਤ ਹਨ

 ਇਹ ਮੈਚ ਟੀਮ ਇੰਡੀਆ ਲਈ ਕਰੋ ਜਾਂ ਮਰੋ ਤੋਂ ਘੱਟ ਨਹੀਂ ਹੈ, ਕਿਉਂਕਿ ਜੇਕਰ ਭਾਰਤੀ ਟੀਮ ਅੱਜ ਹਾਰਦੀ ਹੈ ਤਾਂ ਉਹ ਪੰਜ ਮੈਚਾਂ ਦੀ ਸੀਰੀਜ਼ ਹਾਰ ਜਾਵੇਗੀ। ਅਜਿਹੇ 'ਚ ਹਾਰਦਿਕ ਪੰਡਯਾ ਦੀ ਟੀਮ ਇਹ ਮੈਚ ਜਿੱਤ ਕੇ ਸੀਰੀਜ਼ ਨੂੰ 2-2 ਨਾਲ ਬਰਾਬਰੀ 'ਤੇ ਲਿਆਉਣਾ ਚਾਹੇਗੀ। ਦੂਜੇ ਪਾਸੇ ਵੈਸਟਇੰਡੀਜ਼ ਦੀਆਂ ਨਜ਼ਰਾਂ ਅੱਜ ਹੀ ਸੀਰੀਜ਼ 'ਤੇ ਹੋਣਗੀਆਂ। ਵੈਸਟਇੰਡੀਜ਼ ਦੀ ਟੀਮ ਪਿਛਲੇ ਸੱਤ ਸਾਲਾਂ ਤੋਂ ਭਾਰਤ ਖਿਲਾਫ ਟੀ-20 ਸੀਰੀਜ਼ ਨਹੀਂ ਜਿੱਤ ਸਕੀ ਹੈ। ਕੈਰੇਬੀਅਨ ਟੀਮ ਨੇ ਆਖਰੀ ਵਾਰ 2016 'ਚ ਟੀਮ ਇੰਡੀਆ ਖਿਲਾਫ ਟੀ-20 ਸੀਰੀਜ਼ ਜਿੱਤੀ ਸੀ।

ਪਿੱਚ ਤੇ ਮੌਸਮ ਦਾ ਮਿਜਾਜ਼

ਲਾਡਹਿਲ ਵਿਖੇ ਖੇਡੇ ਗਏ ਪਿਛਲੇ ਦੋ ਟੀ-20 ਮੈਚਾਂ ਵਿੱਚ, ਭਾਰਤ ਨੇ ਦੋਵੇਂ ਵਾਰ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਕ੍ਰਮਵਾਰ 191 ਅਤੇ 188 ਦੌੜਾਂ ਬਣਾਈਆਂ ਹਨ। ਉਸ ਨੇ ਦੋਵੇਂ ਜਿੱਤੇ ਹਨ। ਇੱਥੇ ਪਹਿਲਾਂ ਬੱਲੇਬਾਜ਼ੀ ਕਰਨ ਵਾਲੀ ਟੀਮ ਨੇ 13 ਵਿੱਚੋਂ 11 ਮੈਚ ਜਿੱਤੇ ਹਨ। ਇੱਥੇ ਮੀਂਹ ਪੈਣ ਦੀ ਵੀ ਸੰਭਾਵਨਾ ਹੈ।

ਇਹ ਵੀ ਪੜ੍ਹੋ : ਟੀਮ ਇੰਡੀਆ ਦੀ ਜਰਸੀ 'ਤੇ ਲਿਖਿਆ ਜਾਵੇਗਾ ਪਾਕਿਸਤਾਨ ਦਾ ਨਾਂ, ਜਾਣੋ ਕਿਉਂ ਹੋਵੇਗਾ ਅਜਿਹਾ

ਦੋਵਾਂ ਟੀਮਾਂ ਦੀ ਪਲੇਇੰਗ-11

ਵੈਸਟਇੰਡੀਜ਼ : ਬ੍ਰੈਂਡਨ ਕਿੰਗ, ਕਾਇਲ ਮੇਅਰਸ, ਸ਼ਾਈ ਹੋਪ, ਨਿਕੋਲਸ ਪੂਰਨ (ਵਿਕਟਕੀਪਰ), ਰੋਵਮੈਨ ਪਾਵੇਲ (ਕਪਤਾਨ), ਸ਼ਿਮਰੋਨ ਹੇਟਮਾਇਰ, ਜੇਸਨ ਹੋਲਡਰ, ਰੋਮਾਰੀਓ ਸ਼ੈਫਰਡ, ਓਡੀਅਨ ਸਮਿਥ, ਅਕੇਲ ਹੋਸੀਨ, ਓਬੇਡ ਮੈਕਕੋਏ

ਭਾਰਤ : ਯਸ਼ਸਵੀ ਜਾਇਸਵਾਲ, ਸ਼ੁਭਮਨ ਗਿੱਲ, ਸੂਰਯਕੁਮਾਰ ਯਾਦਵ, ਤਿਲਕ ਵਰਮਾ, ਹਾਰਦਿਕ ਪੰਡਯਾ (ਕਪਤਾਨ), ਸੰਜੂ ਸੈਮਸਨ (ਵਿਕਟਕੀਪਰ), ਅਕਸ਼ਰ ਪਟੇਲ, ਕੁਲਦੀਪ ਯਾਦਵ, ਅਰਸ਼ਦੀਪ ਸਿੰਘ, ਯੁਜਵੇਂਦਰ ਚਾਹਲ, ਮੁਕੇਸ਼ ਕੁਮਾਰ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

Tarsem Singh

This news is Content Editor Tarsem Singh