ਹਾਰ ਤੋਂ ਬਾਅਦ ਸਨਰਾਈਜ਼ਰਜ਼ ਨੂੰ ਇਕ ਹੋਰ ਝਟਕਾ, ਕੈਪਟਨ ਕੇਨ ਵਿਲੀਅਮਸਨ ਨੂੰ ਲੱਗਾ 12 ਲੱਖ ਰੁਪਏ ਦਾ ਜੁਰਮਾਨਾ
Wednesday, Mar 30, 2022 - 11:11 AM (IST)
ਪੁਣੇ (ਭਾਸ਼ਾ)- ਸਨਰਾਈਜ਼ਰਜ਼ ਹੈਦਰਾਬਾਦ ਦੇ ਕਪਤਾਨ ਕੇਨ ਵਿਲੀਅਮਸਨ ਨੂੰ ਰਾਜਸਥਾਨ ਰਾਇਲਜ਼ ਖ਼ਿਲਾਫ਼ ਇੱਥੇ ਖੇਡੇ ਗਏ ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐੱਲ.) ਦੇ ਮੈਚ ਵਿਚ ਹੌਲੀ ਓਵਰ-ਰੇਟ ਕਾਰਨ 12 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਸਨਰਾਈਜ਼ਰਜ਼ ਨੂੰ ਐੱਮ.ਸੀ.ਏ. ਸਟੇਡੀਅਮ ਵਿਚ ਮੰਗਲਵਾਰ ਨੂੰ ਖੇਡੇ ਗਏ ਇੱਕਪਾਸੜ ਮੈਚ ਵਿਚ ਰਾਜਸਥਾਨ ਰਾਇਲਜ਼ ਤੋਂ 61 ਦੌੜਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ।
ਇਹ ਵੀ ਪੜ੍ਹੋ: ਮਹਿਲਾ ਵਿਸ਼ਵ ਕੱਪ ਦੇ ਸੈਮੀਫਾਈਨਲ ਤੋਂ ਪਹਿਲਾਂ ਵੈਸਟਇੰਡੀਜ਼ ਦੀ ਟੀਮ 'ਚ ਕੋਰੋਨਾ ਦੀ ਐਂਟਰੀ
ਆਈ.ਪੀ.ਐੱਲ. ਨੇ ਇਕ ਮੀਡੀਆ ਬਿਆਨ ਵਿਚ ਕਿਹਾ, "ਸਨਰਾਈਜ਼ਰਜ਼ ਹੈਦਰਾਬਾਦ ਨੂੰ 29 ਮਾਰਚ ਨੂੰ ਮਹਾਰਾਸ਼ਟਰ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ ਪੁਣੇ ਵਿਚ ਖੇਡੇ ਗਏ ਰਾਜਸਥਾਨ ਰਾਇਲਜ਼ ਦੇ ਖ਼ਿਲਾਫ਼ ਆਈ.ਪੀ.ਐੱਲ. ਮੈਚ ਦੌਰਾਨ ਹੌਲੀ ਓਵਰ-ਰੇਟ ਲਈ ਜੁਰਮਾਨਾ ਲਗਾਇਆ ਗਿਆ ਹੈ।" ਇਸ 'ਚ ਕਿਹਾ ਗਿਆ ਹੈ, 'ਆਈ.ਪੀ.ਐੱਲ. ਦੇ ਆਚਾਰ ਸੰਹਿਤਾ ਦੇ ਤਹਿਤ ਘੱਟੋ-ਘੱਟ ਓਵਰ ਰੇਟ ਨਾਲ ਸਬੰਧਤ ਇਹ ਟੀਮ ਦਾ ਇਸ ਸੀਜ਼ਨ ਦਾ ਪਹਿਲਾ ਅਪਰਾਧ ਹੈ, ਇਸ ਲਈ ਸਨਰਾਈਜ਼ਰਜ਼ ਹੈਦਰਾਬਾਦ ਦੇ ਕਪਤਾਨ ਕੇਨ ਵਿਲੀਅਮਸਨ 'ਤੇ 12 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।
ਇਹ ਵੀ ਪੜ੍ਹੋ: 2 ਹੋਰ ਸੰਸਦ ਮੈਂਬਰਾਂ ਨੇ ਛੱਡਿਆ ਇਮਰਾਨ ਦਾ ਸਾਥ, ਸਰਕਾਰ ਦਾ ਡਿੱਗਣਾ ਤੈਅ
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।