ਸ਼੍ਰੀਲੰਕਾ ਨੂੰ ਹਰਾ ਵਿੰਡੀਜ਼ ਨੇ ਟੀ20 ਸੀਰੀਜ਼ ''ਚ ਕੀਤਾ ਕਲੀਨ ਸਵੀਪ

03/06/2020 10:27:33 PM

ਪਾਲੈਕੇਲੇ— ਸ਼੍ਰੀਲੰਕਾ ਤੇ ਵੈਸਟਇੰਡੀਜ਼ ਵਿਚਾਲੇ 2 ਮੈਚਾਂ ਦੀ ਟੀ-20 ਸੀਰੀਜ਼ ਦਾ ਦੂਜਾ ਮੈਚ ਅੱਜ ਪਾਲੈਕੇਲੇ ਸਟੇਡੀਅਮ 'ਚ ਖੇਡਿਆ ਗਿਆ। ਵੈਸਟਇੰਡੀਜ਼ ਨੇ ਟਾਸ ਜਿੱਤੇ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਸ਼੍ਰੀਲੰਕਾ ਦੀ ਟੀਮ ਨੇ ਵੈਸਟਇੰਡੀਜ਼ ਨੂੰ 156 ਦੌੜਾਂ ਦਾ ਟੀਚਾ ਦਿੱਤਾ ਸੀ। ਜਵਾਬ 'ਚ ਟੀਚੇ ਦਾ ਪਿੱਛਾ ਕਰਨ ਉਤਰੀ ਵੈਸਟਇੰਡੀਜ਼ ਦੀ ਟੀਮ ਨੇ ਇਹ ਮੈਚ 7 ਵਿਕਟਾਂ ਨਾਲ ਜਿੱਤ ਲਿਆ ਤੇ ਸ਼੍ਰੀਲੰਕਾ ਨੂੰ ਟੀ-20 ਸੀਰੀਜ਼ 'ਚ 2-0 ਨਾਲ ਕਲੀਨ ਸਵੀਪ ਕਰ ਦਿੱਤਾ। ਇਸ ਤੋਂ ਪਹਿਲਾਂ ਪਹਿਲੇ ਟੀ-20 ਮੈਚ 'ਚ ਵੈਸਟਇੰਡੀਜ਼ ਨੇ ਇਹ ਮੈਚ 25 ਦੌੜਾਂ ਨਾਲ ਜਿੱਤਿਆ ਸੀ।

PunjabKesari
ਜ਼ਿਕਰਯੋਗ ਹੈ ਕਿ ਸ਼੍ਰੀਲੰਕਾ ਨੇ ਵੈਸਟਇੰਡੀਜ਼ ਨੂੰ 3 ਮੈਚਾਂ ਦੀ ਵਨ ਡੇ ਸੀਰੀਜ਼ 'ਚ 3-0 ਨਾਲ ਕਲੀਨ ਸਵੀਪ ਕੀਤਾ ਸੀ।


Gurdeep Singh

Content Editor

Related News