ਮਹਿਲਾ ਟੀ20 ਵਿਸ਼ਵ ਕੱਪ : ਇੰਗਲੈਂਡ ਨੇ ਬੰਗਲਾਦੇਸ਼ ਨੂੰ 7 ਵਿਕਟਾਂ ਨਾਲ ਹਰਾਇਆ
Tuesday, Nov 13, 2018 - 08:57 PM (IST)

ਗ੍ਰਾਸ ਆਈਲੇਟ- ਕ੍ਰਿਸਟੀ ਗਾਰਡਨ (16 ਦੌੜਾਂ 'ਤੇ 3 ਵਿਕਟਾਂ) ਦੀ ਗੇਂਦਬਾਜ਼ੀ ਦੀ ਬਦੌਲਤ ਇੰਗਲੈਂਡ ਨੇ ਇੱਥੇ ਆਈ. ਸੀ. ਸੀ. ਮਹਿਲਾ ਟੀ-20 ਵਿਸ਼ਵ ਕੱਪ ਵਿਚ ਬੰਗਲਾਦੇਸ਼ ਨੂੰ ਡਕਵਰਥ ਲੂਈਸ ਨਿਯਮ ਤਹਿਤ 7 ਵਿਕਟਾਂ ਨਾਲ ਹਰਾਇਆ।
ਬੰਗਲਾਦੇਸ਼ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਤ ਓਵਰਾਂ ਵਿਚ 9 ਵਿਕਟਾਂ 'ਤੇ 79 ਦੌੜਾਂ ਬਣਾਈਆਂ। ਟੀਮ ਵਲੋਂ ਤਿੰਨ ਬੱਲੇਬਾਜ਼ਾਂ ਹੀ ਸਿਰਫ ਦਹਾਈ ਦੇ ਅੰਕੜੇ ਤੱਕ ਪਹੁੰਚ ਸਕੀਆਂ। ਇੰਗਲੈਂਡ ਮਹਿਲਾ ਕ੍ਰਿਕਟ ਟੀਮ ਨੂੰ ਖਰਾਬ ਮੌਸਮ ਕਾਰਨ 16 ਓਵਰਾਂ ਵਿਚ 64 ਦੌੜਾਂ ਦਾ ਟੀਚਾ ਮਿਲਿਆ, ਜਿਸ ਨੂੰ ਉਸ ਨੇ 9.3 ਓਵਰਾਂ ਵਿਚ 3 ਵਿਕਟਾਂ ਗੁਆ ਕੇ ਹਾਸਲ ਕਰ ਲਿਆ।