ਮਹਿਲਾ ਵਿਸ਼ਵ ਕੱਪ: ਦੱਖਣੀ ਅਫਰੀਕਾ ਨੇ ਸ੍ਰੀਲੰਕਾ ਨੂੰ 10 ਵਿਕਟਾਂ ਨਾਲ ਹਰਾਇਆ
Saturday, Oct 18, 2025 - 11:00 AM (IST)
ਸਪੋਰਟਸ ਡੈਸਕ- ਆਈਸੀਸੀ ਮਹਿਲਾ ਵਿਸ਼ਵ ਕੱਪ ਦੇ ਮੈਚ ਵਿਚ ਸ਼ੁੱਕਰਵਾਰ ਨੂੰ ਦੱਖਣੀ ਅਫਰੀਕਾ ਨੇ ਸ੍ਰੀਲੰਕਾ ਨੂੰ ਦਸ ਵਿਕਟਾਂ ਨਾਲ ਹਰਾ ਦਿੱਤਾ ਹੈ। ਸ੍ਰੀਲੰਕਾ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਤ ਵੀਹ ਓਵਰਾਂ ਵਿਚ ਸੱਤ ਵਿਕਟਾਂ ਦੇ ਨੁਕਸਾਨ ਨਾਲ 105 ਦੌੜਾਂ ਬਣਾਈਆਂ।
ਇਸ ਤੋਂ ਬਾਅਦ ਮੀਂਹ ਪੈ ਗਿਆ ਤੇ ਡਕਵਰਥ ਲਿਊਸ ਨਿਯਮ ਅਧੀਨ ਦੱਖਣੀ ਅਫਰੀਕਾ ਨੂੰ 121 ਦੌੜਾਂ ਦਾ ਟੀਚਾ ਦਿੱਤਾ ਗਿਆ। ਦੱਖਣੀ ਅਫਰੀਕਾ ਨੇ 14.5 ਓਵਰਾਂ ਵਿਚ ਬਿਨਾਂ ਕੋਈ ਵਿਕਟ ਗੁਆਏ 125 ਦੌੜਾਂ ਬਣਾਈਆਂ ਤੇ ਮੈਚ ਜਿੱਤ ਲਿਆ। ਦੱਖਣੀ ਅਫਰੀਕਾ ਦੀਆਂ ਸਲਾਮੀ ਬੱਲੇਬਾਜ਼ਾਂ ਲੌਰਾ ਵੋਲਵਾਰਡਿਟ ਨੇ 47 ਗੇਂਦਾਂ ਵਿਚ 60 ਦੌੜਾਂ ਜਦਕਿ ਤਾਜ਼ਮਿਨ ਬਰਿੱਟਸ ਨੇ 42 ਗੇਂਦਾਂ ਵਿਚ 55 ਦੌੜਾਂ ਬਣਾ ਕੇ ਦੱਖਣੀ ਅਫਰੀਕਾ ਨੂੰ ਜਿੱਤ ਦਿਵਾਈ।
