ਮਹਿਲਾ ਏਸ਼ੀਆ ਕੱਪ ਹਾਕੀ : ਭਾਰਤ ਨੇ ਚੀਨ ਨੂੰ 2-0 ਨਾਲ ਹਰਾ ਕੇ ਕਾਂਸੀ ਤਮਗਾ ਜਿੱਤਿਆ
Saturday, Jan 29, 2022 - 02:59 AM (IST)
ਮਸਕਟ- ਪਿਛਲੀ ਵਾਰ ਦੀ ਚੈਂਪੀਅਨ ਭਾਰਤੀ ਟੀਮ ਨੇ ਸ਼ੁੱਕਰਵਾਰ ਨੂੰ ਇੱਥੇ ਚੀਨ ਨੂੰ 2-0 ਨਾਲ ਹਰਾ ਕੇ ਮਹਿਲਾ ਏਸ਼ੀਆ ਕੱਪ ਹਾਕੀ ਟੂਰਨਾਮੈਂਟ ਵਿਚ ਤੀਜੇ ਸਥਾਨ ਨਾਸ ਸਬਰ ਕੀਤਾ। ਭਾਰਤੀ ਖਿਡਾਰਨਾਂ ਨੇ ਕੋਰੀਆ ਹੱਥੋਂ ਸੈਮੀਫਾਈਨਲ ਵਿਚ ਮਿਲੀ ਨਿਰਾਸ਼ਾ ਨੂੰ ਪਿੱਛੇ ਛੱਡਦੇ ਹੋਏ ਪਹਿਲੇ ਦੋ ਕੁਆਰਟਰ ਵਿਚ ਕੰਟਰੋਲ ਬਣਾਈ ਰੱਖਿਆ ਤੇ ਇਸ ਦੌਰਾਨ ਦੋ ਗੋਲ ਕਰ ਦਿੱਤੇ।
ਇਹ ਖ਼ਬਰ ਪੜ੍ਹੋ- ਕੋਰੋਨਾ ਦੇ ਮਾਮਲੇ ਵਧਣ ਦੇ ਬਾਵਜੂਦ ਮਹਿਲਾ ਵਿਸ਼ਵ ਕੱਪ ਦੇ ਪ੍ਰੋਗਰਾਮ ਜਾਂ ਸਥਾਨ 'ਚ ਕੋਈ ਬਦਲਾਅ ਨਹੀਂ
ਜਿਸ ਨਾਲ ਹਾਫ ਤੱਕ ਉਸ ਨੇ ਚੀਨ 'ਤੇ 2-0 ਨਾਲ ਬੜ੍ਹਤ ਬਣਾ ਲਈ ਸੀ। ਹਾਲਾਂਕਿ ਦੂਜੇ ਹਾਫ ਵਿਚ ਟੀਮ ਕੋਈ ਗੋਲ ਨਹੀਂ ਕਰ ਸਕੀ। ਭਾਰਤੀ ਖਿਡਾਰਨਾਂ ਨੇ ਚੰਗੀ ਸ਼ੁਰੂਆਤ ਕੀਤੀ ਅਤੇ ਦੋ ਪੈਨਲਟੀ ਕਾਰਨਰ ਹਾਸਲ ਕੀਤੇ, ਜਿਨ੍ਹਾਂ ਵਿਚੋਂ ਇਕ ਸ਼ਰਮੀਲਾ ਦੇਵੀ ਨੇ 13ਵੇਂ ਮਿੰਟ ਵਿਚ ਗੋਲ ਕਰਕੇ ਆਪਣੀ ਟੀਮ ਨੂੰ ਬੜ੍ਹਤ ਦਿਵਾ ਦਿੱਤੀ। ਭਾਰਤ ਨੇ ਫਿਰ 19ਵੇਂ ਮਿੰਟ ਵਿਚ ਇਕ ਹੋਰ ਪੈਨਲਟੀ ਕਾਰਨਰ ਹਾਸਲ ਕੀਤਾ। ਗੁਰਜੀਤ ਕੌਰ ਨੇ ਸ਼ਾਨਦਾਰ ਡ੍ਰੈਗ ਫਲਿਕ ਨਾਲ ਇਸ ਨੂੰ ਗੋਲ ਵਿਚ ਬਦਲ ਕੇ ਸਕੋਰ 2-0 ਕਰ ਦਿੱਤਾ, ਜਿਹੜਾ ਅੰਤ ਤੱਕ ਬਰਕਰਾਰ ਰਿਹਾ।
ਇਹ ਖ਼ਬਰ ਪੜ੍ਹੋ- ਵਿਧਾਇਕ ਰੋਜ਼ੀ ਬਰਕੰਦੀ ਨੇ CM ਚੰਨੀ ਤੇ ‘ਆਪ’ ’ਤੇ ਵਿੰਨ੍ਹੇ ਨਿਸ਼ਾਨੇ (ਵੀਡੀਓ)
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।