Women T20 WC 2024 : ਨਿਊਜ਼ੀਲੈਂਡ ਨੇ ਸ਼੍ਰੀਲੰਕਾ ਨੂੰ 8 ਵਿਕਟਾਂ ਨਾਲ ਹਰਾਇਆ

Saturday, Oct 12, 2024 - 06:54 PM (IST)

Women T20 WC 2024 : ਨਿਊਜ਼ੀਲੈਂਡ ਨੇ ਸ਼੍ਰੀਲੰਕਾ ਨੂੰ 8 ਵਿਕਟਾਂ ਨਾਲ ਹਰਾਇਆ

ਸਪੋਰਟਸ ਡੈਸਕ- ਮਹਿਲਾ ਟੀ20 ਵਿਸ਼ਵ ਕੱਪ 2024 ਦੇ 15ਵਾਂ ਮੈਚ ਅੱਜ ਸ਼ਾਰਜਾਹ ਦੇ ਕ੍ਰਿਕਟ ਸਟੇਡੀਅਮ 'ਚ ਨਿਊਜ਼ੀਲੈਂਡ ਤੇ ਸ਼੍ਰੀਲੰਕਾ ਦਰਮਿਆਨ ਖੇਡਿਆ ਜਾ ਰਿਹਾ ਹੈ। ਮੈਚ 'ਚ ਸ਼੍ਰੀਲੰਕਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਸ਼੍ਰੀਲੰਕਾ ਨੇ ਨਿਰਧਾਰਤ 20 ਓਵਰਾਂ 'ਚ 5 ਵਿਕਟਾਂ ਗੁਆ ਕੇ 115 ਦੌੜਾਂ ਬਣਾਈਆਂ ਤੇ ਨਿਊਜ਼ੀਲੈਂਡ ਨੂੰ ਜਿੱਤ ਲਈ 116 ਦੌੜਾਂ ਦਾ ਟੀਚਾ ਦਿੱਤਾ।

ਟੀਚੇ ਦਾ ਪਿੱਛਾ ਕਰਨ ਉਤਰੀ ਨਿਊਜ਼ੀਲੈਂਡ ਦੀ ਟੀਮ ਨੇ 17.3 ਓਵਰਾਂ 'ਚ 2 ਵਿਕਟਾਂ ਗੁਆ ਕੇ 118 ਦੌੜਾਂ ਬਣਾਈਆਂ ਤੇ 8 ਵਿਕਟਾਂ ਨਾਲ ਮੈਚ ਜਿੱਤ ਲਿਆ। ਨਿਊਜ਼ੀਲੈਂਡ ਲਈ ਜਾਰਜੀਆ ਪਲੀਮਰ ਨੇ 53 ਦੌੜਾਂ, ਅਮੇਲੀਆ ਕੇਰ ਨੇ 34 ਦੌੜਾਂ, ਸੂਜ਼ੀ ਬੇਟਸ ਨੇ 17 ਦੌੜਾਂ ਤੇ ਸੌਫੀ ਡਿਵੀਅਨ ਨੇ 13 ਦੌੜਾਂ ਬਣਾਈਆਂ। ਸ਼੍ਰੀਲੰਕਾ ਲਈ ਚਮਾਰੀ ਅੱਟਾਪੱਟੂ ਨੇ 1 ਤੇ ਸਚਿਨੀ ਨਿਸਾਂਕਾ 1 ਵਿਕਟਾਂ ਲਈਆਂ।


author

Tarsem Singh

Content Editor

Related News