Women T20 WC IND vs SL: ਭਾਰਤ ਨੇ ਸ਼੍ਰੀਲੰਕਾ ਨੂੰ ਦਿੱਤਾ 173 ਦੌੜਾਂ ਦਾ ਟੀਚਾ

Wednesday, Oct 09, 2024 - 09:27 PM (IST)

Women T20 WC IND vs SL: ਭਾਰਤ ਨੇ ਸ਼੍ਰੀਲੰਕਾ ਨੂੰ ਦਿੱਤਾ 173 ਦੌੜਾਂ ਦਾ ਟੀਚਾ

ਸਪੋਰਟਸ ਡੈਸਕ : ਮਹਿਲਾ ਟੀ-20 ਵਿਸ਼ਵ ਕੱਪ 'ਚ ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਗਰੁੱਪ-ਏ ਦਾ ਮੈਚ ਦੁਬਈ ਦੇ ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਭਾਰਤ ਲਈ ਇਹ ਮੈਚ ਵੱਡੇ ਫ਼ਰਕ ਨਾਲ ਜਿੱਤਣਾ ਮਹੱਤਵਪੂਰਨ ਹੈ। ਹਾਲਾਂਕਿ ਟੀਮ ਇੰਡੀਆ ਨੇ ਸ਼ੈਫਾਲੀ ਵਰਮਾ ਦੀਆਂ 43 ਦੌੜਾਂ, ਸਮ੍ਰਿਤੀ ਮੰਧਾਨਾ ਦੀਆਂ 50 ਦੌੜਾਂ ਅਤੇ ਹਰਮਨਪ੍ਰੀਤ ਕੌਰ ਦੀਆਂ 52 ਦੌੜਾਂ ਦੀ ਮਦਦ ਨਾਲ 172 ਦੌੜਾਂ ਬਣਾਈਆਂ ਹਨ।

ਟੀਮ ਇੰਡੀਆ : 172-3 (20 ਓਵਰ)

ਨਿਊਜ਼ੀਲੈਂਡ ਖਿਲਾਫ ਮਿਲੀ ਹਾਰ ਤੋਂ ਬਾਅਦ ਟੀਮ ਇੰਡੀਆ ਨੇ ਸ਼੍ਰੀਲੰਕਾ ਖਿਲਾਫ ਮੈਚ 'ਚ ਸ਼ਾਨਦਾਰ ਸ਼ੁਰੂਆਤ ਕੀਤੀ। ਭਾਰਤੀ ਸਲਾਮੀ ਬੱਲੇਬਾਜ਼ ਸ਼ੈਫਾਲੀ ਵਰਮਾ ਅਤੇ ਸਮ੍ਰਿਤੀ ਮੰਧਾਨਾ ਨੇ ਪਹਿਲੀ ਵਿਕਟ ਲਈ 98 ਦੌੜਾਂ ਜੋੜੀਆਂ। ਸਮ੍ਰਿਤੀ ਨੇ 38 ਗੇਂਦਾਂ 'ਚ 4 ਚੌਕਿਆਂ ਅਤੇ ਇਕ ਛੱਕੇ ਦੀ ਮਦਦ ਨਾਲ 50 ਦੌੜਾਂ ਬਣਾਈਆਂ। ਉਸ ਨੂੰ ਕੰਚਨਾ ਅਤੇ ਚਮਾਰੀ ਨੇ ਰਨ ਆਊਟ ਕੀਤਾ। ਇਸੇ ਓਵਰ ਦੀ ਅਗਲੀ ਗੇਂਦ 'ਤੇ ਸ਼ੈਫਾਲੀ ਵੀ ਆਊਟ ਹੋ ਗਈ। ਇਸ ਤੋਂ ਬਾਅਦ ਕਪਤਾਨ ਹਰਮਨਪ੍ਰੀਤ ਕੌਨ ਨੇ ਇਕ ਸਿਰੇ ਦੀ ਜ਼ਿੰਮੇਵਾਰੀ ਸੰਭਾਲੀ ਅਤੇ ਦੌੜਾਂ ਬਣਾਈਆਂ। ਇਸ ਦੌਰਾਨ ਜੇਮਿਮ੍ਹਾ 10 ਗੇਂਦਾਂ 'ਚ 2 ਚੌਕਿਆਂ ਦੀ ਮਦਦ ਨਾਲ 16 ਦੌੜਾਂ ਬਣਾ ਕੇ ਆਊਟ ਹੋ ਗਈ। ਹਰਮਨਪ੍ਰੀਤ ਨੇ 27 ਗੇਂਦਾਂ ਵਿਚ 8 ਚੌਕਿਆਂ ਅਤੇ ਇਕ ਛੱਕੇ ਦੀ ਮਦਦ ਨਾਲ 52 ਦੌੜਾਂ ਬਣਾਈਆਂ।

ਬੱਲੇਬਾਜ਼ਾਂ ਦੇ ਖ਼ਰਾਬ ਪ੍ਰਦਰਸ਼ਨ ਕਾਰਨ ਪਹਿਲੇ ਦੋ ਮੈਚਾਂ ਵਿਚ ਮਿਲੇ-ਜੁਲੇ ਨਤੀਜੇ ਹਾਸਲ ਕਰਨ ਵਾਲੀ ਭਾਰਤੀ ਟੀਮ ਮਹਿਲਾ ਟੀ-20 ਵਿਸ਼ਵ ਕੱਪ ਦੇ ਗਰੁੱਪ-ਏ ਵਿਚ ਸ੍ਰੀਲੰਕਾ ਖ਼ਿਲਾਫ਼ ਮੈਚ ਵਿਚ ਵੱਡੀ ਜਿੱਤ ਦਰਜ ਕਰਕੇ ਆਪਣੀ ਨੈੱਟ ਰਨ ਰੇਟ ਵਿਚ ਸੁਧਾਰ ਕਰਨ ਦੀ ਤਾਕ ਵਿਚ ਹੈ। ਭਾਰਤੀ ਟੀਮ ਹੁਣ ਤੱਕ ਟੂਰਨਾਮੈਂਟ ਵਿਚ ਉਮੀਦ ਮੁਤਾਬਕ ਪ੍ਰਦਰਸ਼ਨ ਨਹੀਂ ਕਰ ਸਕੀ ਹੈ। ਉਹ ਆਪਣੇ ਪਹਿਲੇ ਮੈਚ ਵਿਚ ਨਿਊਜ਼ੀਲੈਂਡ ਤੋਂ 58 ਦੌੜਾਂ ਨਾਲ ਹਾਰ ਗਈ ਸੀ, ਜਦੋਂਕਿ ਪਾਕਿਸਤਾਨ ਖ਼ਿਲਾਫ਼ ਉਸ ਨੇ 106 ਦੌੜਾਂ ਦਾ ਟੀਚਾ ਹਾਸਲ ਕਰਨ ਲਈ 18.5 ਓਵਰ ਖੇਡੇ ਸਨ।

ਭਾਰਤੀ ਮਹਿਲਾ (ਪਲੇਇੰਗ ਇਲੈਵਨ): ਸ਼ੈਫਾਲੀ ਵਰਮਾ, ਸਮ੍ਰਿਤੀ ਮੰਧਾਨਾ, ਜੇਮਿਮ੍ਹਾ ਰੌਡਰਿਗਜ਼, ਹਰਮਨਪ੍ਰੀਤ ਕੌਰ (ਕਪਤਾਨ), ਰਿਚਾ ਘੋਸ਼ (ਵਿਕਟਕੀਪਰ), ਦੀਪਤੀ ਸ਼ਰਮਾ, ਸਜੀਵਨ ਸਜਨਾ, ਅਰੁੰਧਤੀ ਰੈੱਡੀ, ਸ਼੍ਰੇਅੰਕਾ ਪਾਟਿਲ, ਆਸ਼ਾ ਸੋਭਨਾ, ਰੇਣੁਕਾ ਠਾਕੁਰ ਸਿੰਘ।

ਸ਼੍ਰੀਲੰਕਾ ਮਹਿਲਾ (ਪਲੇਇੰਗ ਇਲੈਵਨ): ਵਿਸ਼ਮੀ ਗੁਣਾਰਤਨੇ, ਚਮਾਰੀ ਅਥਾਪਥੂ (ਕਪਤਾਨ), ਹਰਸ਼ਿਤਾ ਸਮਰਾਵਿਕਰਮਾ, ਕਵੀਸ਼ਾ ਦਿਲਹਾਰੀ, ਨੀਲਾਕਸ਼ੀ ਡੀ ਸਿਲਵਾ, ਅਨੁਸ਼ਕਾ ਸੰਜੀਵਾਨੀ (ਵਿਕਟਕੀਪਰ), ਅਮਾ ਕੰਚਨਾ, ਸੁਗੰਦੀਕਾ ਕੁਮਾਰੀ, ਇਨੋਸ਼ੀ ਪ੍ਰਿਯਾਦਰਸ਼ਨੀ, ਉਦੇਸ਼ਿਕਾ ਪ੍ਰਬੋਧਨੀ, ਇਨੋਕਾ ਰਣਵੀਰਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Sandeep Kumar

Content Editor

Related News