Women T20 WC IND vs SL : ਭਾਰਤ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫ਼ੈਸਲਾ

Wednesday, Oct 09, 2024 - 07:08 PM (IST)

ਸਪੋਰਟਸ ਡੈਸਕ : ਮਹਿਲਾ ਟੀ20 ਵਿਸ਼ਵ ਕੱਪ 2024 ਦਾ 12ਵਾਂ ਮੈਚ ਅੱਜ ਦੁਬਈ ਦੇ ਕੌਮਾਂਤਰੀ ਕ੍ਰਿਕਟ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਬੱਲੇਬਾਜ਼ਾਂ ਦੇ ਖ਼ਰਾਬ ਪ੍ਰਦਰਸ਼ਨ ਕਾਰਨ ਪਹਿਲੇ ਦੋ ਮੈਚਾਂ ਵਿੱਚ ਮਿਲੇ-ਜੁਲੇ ਨਤੀਜੇ ਹਾਸਲ ਕਰਨ ਵਾਲੀ ਭਾਰਤੀ ਟੀਮ ਅੱਜ ਇੱਥੇ ਸ਼੍ਰੀਲੰਕਾ ਖਿਲਾਫ ਹੋਣ ਵਾਲੇ ਮੈਚ 'ਚ ਵੱਡੀ ਜਿੱਤ ਦਰਜ ਕਰਕੇ ਆਪਣੀ ਨੈੱਟ ਰਨ ਰੇਟ ਵਿੱਚ ਸੁਧਾਰ ਕਰਨ ਦੀ ਕੋਸ਼ਿਸ਼ ਕਰੇਗੀ। ਭਾਰਤੀ ਟੀਮ ਹੁਣ ਤੱਕ ਟੂਰਨਾਮੈਂਟ ਵਿੱਚ ਉਮੀਦ ਮੁਤਾਬਕ ਪ੍ਰਦਰਸ਼ਨ ਨਹੀਂ ਕਰ ਸਕੀ ਹੈ। ਉਹ ਆਪਣੇ ਪਹਿਲੇ ਮੈਚ ਵਿੱਚ ਨਿਊਜ਼ੀਲੈਂਡ ਤੋਂ 58 ਦੌੜਾਂ ਨਾਲ ਹਾਰ ਗਈ ਸੀ ਜਦੋਂਕਿ ਪਾਕਿਸਤਾਨ ਖ਼ਿਲਾਫ਼ ਉਸ ਨੇ 106 ਦੌੜਾਂ ਦਾ ਟੀਚਾ ਹਾਸਲ ਕਰਨ ਲਈ 18.5 ਓਵਰ ਲਏ ਸਨ।

ਸੰਭਾਵਿਤ ਪਲੇਇੰਗ 11: ਭਾਰਤ : ਸ਼ੈਫਾਲੀ ਵਰਮਾ, ਸਮ੍ਰਿਤੀ ਮੰਧਾਨਾ, ਹਰਮਨਪ੍ਰੀਤ ਕੌਰ (ਕਪਤਾਨ), ਜੇਮਿਮਾਹ ਰੌਡਰਿਗਜ਼, ਰਿਚਾ ਘੋਸ਼ (ਵਿਕਟਕੀਪਰ), ਸਜੀਵਨ ਸਜਨਾ, ਦੀਪਤੀ ਸ਼ਰਮਾ, ਅਰੁੰਧਤੀ ਰੈੱਡੀ, ਸ਼੍ਰੇਅੰਕਾ ਪਾਟਿਲ, ਆਸ਼ਾ ਸ਼ੋਭਨਾ, ਰੇਣੁਕਾ ਸਿੰਘ।

ਸ਼੍ਰੀਲੰਕਾ : ਵਿਸਮੀ ਗੁਣਾਰਤਨੇ, ਚਮਾਰੀ ਅਥਾਪੱਟੂ (ਕਪਤਾਨ), ਹਰਸ਼ਿਤਾ ਸਮਰਾਵਿਕਰਮਾ, ਕਵੀਸ਼ਾ ਦਿਲਹਾਰੀ, ਨੀਲਾਕਸ਼ੀ ਡੀ ਸਿਲਵਾ, ਹਸੀਨੀ ਪਰੇਰਾ, ਅਨੁਸ਼ਕਾ ਸੰਜੀਵਨੀ (ਵਿਕਟਕੀਪਰ), ਸੁਗੰਧੀਕਾ ਕੁਮਾਰੀ, ਇਨੋਸ਼ੀ ਪ੍ਰਿਯਦਰਸ਼ਨੀ, ਇਨੋਕਾ ਰਣਵੀਰਾ, ਉਦੇਸ਼ਿਕਾ ਪ੍ਰਬੋਧਨੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

 


 


Sandeep Kumar

Content Editor

Related News