ਮਹਿਲਾ T-20 WC ਲਈ ਭਾਰਤੀ ਟੀਮ ਦਾ ਐਲਾਨ, ਹਰਮਨਪ੍ਰੀਤ ਕੌਰ ਕਰੇਗੀ ਕਪਤਾਨੀ

01/12/2020 3:34:01 PM

ਸਪੋਰਟਸ ਡੈਸਕ— ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ. ਸੀ. ਸੀ. ਆਈ.) ਨੇ 21 ਫਰਵਰੀ ਤੋਂ ਸ਼ੁਰੂ ਹੋਣ ਵਾਲੇ ਮਹਿਲਾ ਟੀ-20 ਵਰਲਡ ਕੱਪ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਹੈ। 15 ਮੈਂਬਰੀ ਟੀਮ 'ਚ ਹਰਮਨਪ੍ਰੀਤ ਕੌਰ ਨੂੰ ਟੀਮ ਦੀ ਕਪਤਾਨੀ ਸੌਂਪੀ ਗਈ ਹੈ। ਸਮ੍ਰਿਤੀ ਮੰਧਾਨਾ ਉਨ੍ਹਾਂ ਨਾਲ ਉਪਕਪਤਾਨ ਦੇ ਰੂਪ 'ਚ ਜ਼ਿੰਮੇਵਾਰੀ ਸੰਭਾਲੇਗੀ। ਹਾਲ ਹੀ 'ਚ ਸ਼੍ਰੀਲੰਕਾ 'ਚ ਟੀ-20 ਸੀਰੀਜ਼ ਖੇਡਣ ਵਾਲੀ ਟੀਮ 'ਚੋਂ ਸਿਰਫ ਇਕ ਬਦਲਾਅ ਕਰਕੇ ਇਸ ਟੀ-20 ਵਰਲਡ ਕੱਪ ਲਈ ਟੀਮ ਨੂੰ ਚੁਣਿਆ ਗਿਆ ਹੈ। ਟੀਮ 'ਚ ਬੰਗਾਲ ਦੀ ਬੱਲੇਬਾਜ਼ ਰਿਚਾ ਘੋਸ਼ ਇਕਮਾਤਰ ਨਵਾਂ ਚਿਹਰਾ ਹੈ। ਟੀਮ 'ਚ ਕਿਸੇ ਹੋਰ ਨਵੇਂ ਚਿਹਰੇ ਨੂੰ ਸ਼ਾਮਲ ਨਹੀਂ ਕੀਤਾ ਗਿਆ ਹੈ।
PunjabKesari
ਜਦਕਿ ਹਰਿਆਣਾ ਦੀ 15 ਸਾਲਾ ਸ਼ੇਫਾਲੀ ਵਰਮਾ ਵੀ ਆਪਣੇ ਪਹਿਲੈ ਸੈਸ਼ਨ 'ਚ ਕੌਮਾਂਤਰੀ ਪੱਧਰ 'ਤੇ ਕੁਝ ਚੰਗੇ ਪ੍ਰਦਰਸ਼ਨ ਦੇ ਬਾਅਦ ਪਹਿਲੀ ਗਲੋਬਲ ਪ੍ਰਤੀਯੋਗਿਤਾ 'ਚ ਹਿੱਸਾ ਲਵੇਗੀ। ਚੋਣਕਾਰਾਂ ਨੇ ਟੀ-20 ਵਰਲਡ ਕੱਪ ਤੋਂ ਪਹਿਲਾਂ ਆਸਟਰੇਲੀਆ 'ਚ ਹੋਣ ਵਾਲੀ ਤਿਕੋਣੀ ਸੀਰੀਜ਼ ਦੇ ਲਈ ਵੀ 16 ਮੈਂਬਰੀ ਟੀਮ ਦਾ ਐਲਾਨ ਕੀਤਾ ਹੈ, ਜਿਸ 'ਚ ਨੁਜਹਤ ਪਰਵੀਨ ਨੂੰ 16ਵੇਂ ਮੈਂਬਰ ਦੇ ਰੂਪ 'ਚ ਸ਼ਾਮਲ ਕੀਤਾ ਗਿਆ ਹੈ। ਇਹ ਟੂਰਨਾਮੈਂਟ 31 ਜਨਵਰੀ ਤੋਂ ਸ਼ੁਰੂ ਹੋ ਰਿਹਾ ਹੈ ਜਿਸ 'ਚ ਤੀਜੀ ਟੀਮ ਇੰਗਲੈਂਡ ਦੀ ਹੈ।

ਮਹਿਲਾ ਟੀ-20 ਵਰਲਡ ਕੱਪ ਲਈ ਭਾਰਤੀ ਟੀਮ :- ਹਰਮਨਪ੍ਰੀਤ ਕੌਰ (ਕਪਤਾਨ), ਸਮ੍ਰਿਤੀ ਮੰਧਾਨਾ (ਉਪ ਕਪਤਾਨ), ਸ਼ੇਫਾਲੀ ਵਰਮਾ, ਜੇਮਿਮਾ ਰੋਡ੍ਰੀਗੇਜ, ਹਰਲੀਨ ਦਿਓਲ, ਦੀਪਤੀ ਸ਼ਰਮਾ, ਵੇਦਾ ਕ੍ਰਿਸ਼ਨਮੂਰਤੀ, ਰਿਚਾ ਘੋਸ਼, ਤਾਨੀਆ ਭਾਟੀਆ (ਵਿਕਟਕੀਪਰ), ਪੂਨਮ ਯਾਦਵ, ਰਾਧਾ ਯਾਦਵ, ਰਾਜੇਸ਼ਵਰੀ ਗਾਇਕਵਾੜ, ਸ਼ਿਖਾ ਪਾਂਡੇ, ਪੂਜਾ ਵਸਤਰਾਕਾਰ, ਅਰੁੰਧਤੀ ਰੈੱਡੀ।

ਤਿਕੋਣੀ ਸੀਰੀਜ਼ ਲਈ 16 ਮੈਂਬਰੀ ਟੀਮ :- ਹਰਮਨਪ੍ਰੀਤ ਕੌਰ (ਕਪਤਾਨ), ਸਮ੍ਰਿਤੀ ਮੰਧਾਨਾ (ਉਪ ਕਪਤਾਨ), ਸ਼ੇਫਾਲੀ ਵਰਮਾ, ਜੇਮਿਮਾ ਰੋਡ੍ਰੀਗੇਜ, ਹਰਲੀਨ ਦਿਓਲ, ਦੀਪਤੀ ਸ਼ਰਮਾ, ਵੇਦਾ ਕ੍ਰਿਸ਼ਨਮੂਰਤੀ, ਰਿਚਾ ਘੋਸ਼, ਤਾਨੀਆ ਭਾਟੀਆ (ਵਿਕਟਕੀਪਰ), ਪੂਨਮ ਯਾਦਵ, ਰਾਧਾ ਯਾਦਵ, ਰਾਜੇਸ਼ਵਰੀ ਗਾਇਕਵਾੜ, ਸ਼ਿਖਾ ਪਾਂਡੇ, ਪੂਜਾ ਵਸਤਰਾਕਾਰ, ਅਰੁੰਧਤੀ ਰੈੱਡੀ, ਨੁਜਹਤ ਪਰਵੀਨ।


Tarsem Singh

Content Editor

Related News