64ਵੀਂ ਨੈਸ਼ਨਲ ਸ਼ੂਟਿੰਗ ਚੈਂਪੀਅਨਸ਼ਿਪ : ਅਰਸ਼ਦੀਪ ਕੌਰ ਅਤੇ ਅਰਜੁਨ ਸਿੰਘ ਨੇ ਜਿੱਤੇ ਸੋਨ ਤਮਗੇ

Thursday, Dec 02, 2021 - 12:45 PM (IST)

64ਵੀਂ ਨੈਸ਼ਨਲ ਸ਼ੂਟਿੰਗ ਚੈਂਪੀਅਨਸ਼ਿਪ : ਅਰਸ਼ਦੀਪ ਕੌਰ ਅਤੇ ਅਰਜੁਨ ਸਿੰਘ ਨੇ ਜਿੱਤੇ ਸੋਨ ਤਮਗੇ

ਰੂਪਨਗਰ(ਵਿਜੇ ਸ਼ਰਮਾ)- ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਦੀ ਬੀ. ਏ. ਭਾਗ ਪਹਿਲੇ ਸਾਲ ਦੀ ਵਿਦਿਆਰਥਣ ਅਰਸ਼ਦੀਪ ਕੌਰ ਨੇ 10 ਮੀਟਰ ਏਅਰ ਪਿਸਟਲ ਮਿਕਸ ਟੀਮ ’ਚ ਪੰਜਾਬ ਵੱਲੋਂ ਖੇਡਦਿਆਂ 64ਵੀਂ ਨੈਸ਼ਨਲ ਸ਼ੂਟਿੰਗ ਚੈਂਪੀਅਨਸ਼ਿਪ ’ਚ ਗੋਲਡ ਮੈਡਲ ਪ੍ਰਾਪਤ ਕੀਤਾ।

ਇਹ ਵੀ ਪੜ੍ਹੋ :'ਗੋਲਡਨ ਬੁਆਏ' ਨੀਰਜ ਚੋਪੜਾ ਕਰਨਗੇ ਪ੍ਰਧਾਨ ਮੰਤਰੀ ਦੇ ਮਿਸ਼ਨ ਦੀ ਸ਼ੁਰੂਆਤ

ਇਸ ਮੌਕੇ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ 64ਵੀਂ ਨੈਸ਼ਨਲ ਸ਼ੂਟਿੰਗ ਚੈਂਪੀਅਨਸ਼ਿਪ ਡਾ. ਕਰਨੀ ਸਿੰਘ ਸ਼ੂਟਿੰਗ ਰੇਂਜ (ਦਿੱਲੀ) ਵਿਖੇ ਹੋਈ। ਪੰਜਾਬ ਦੀ ਟੀਮ ਵੱਲੋਂ ਖੇਡਦਿਆਂ ਕਾਲਜ ਦੀ ਵਿਦਿਆਰਥਣ ਅਰਸ਼ਦੀਪ ਕੌਰ ਅਤੇ ਅਰਜੁਨ ਸਿੰਘ ਚੀਮਾ ਨੇ ਉੱਤਰ ਪ੍ਰਦੇਸ਼ ਦੀ ਟੀਮ ਨੂੰ ਹਰਾ ਕੇ ਗੋਲਡ ਮੈਡਲ ਪ੍ਰਾਪਤ ਕਰ ਕੇ ਪੰਜਾਬ ਅਤੇ ਬੇਲਾ ਕਾਲਜ ਦਾ ਨਾਂ ਸੁਨਹਿਰੀ ਅੱਖਰਾਂ ’ਚ ਲਿਖ ਦਿੱਤਾ ਹੈ।

ਇਹ ਵੀ ਪੜ੍ਹੋ :  ICC ਟੈਸਟ ਖਿਡਾਰੀਆਂ ਦੀ ਰੈਂਕਿੰਗ ’ਚ ਰੋਹਿਤ, ਕੋਹਲੀ, ਅਸ਼ਵਿਨ ਆਪਣੇ ਸਥਾਨ ’ਤੇ ਬਰਕਰਾਰ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


author

cherry

Content Editor

Related News