ਵਿਸ਼ਵ ਤੀਰਅੰਦਾਜ਼ੀ ਚੈਂਪੀਅਨਸ਼ਿਪ : PM ਮੋਦੀ ਨੇ ਸੋਨ ਤਮਗਾ ਜਿੱਤਣ ਵਾਲੀ ਭਾਰਤੀ ਮਹਿਲਾ ਟੀਮ ਦੀ ਕੀਤੀ ਤਾਰੀਫ਼
Saturday, Aug 05, 2023 - 12:40 PM (IST)
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਤੀਰਅੰਦਾਜ਼ੀ ਚੈਂਪੀਅਨਸ਼ਿਪ 'ਚ ਦੇਸ਼ ਦਾ ਪਹਿਲਾ ਸੋਨ ਤਮਗਾ ਜਿੱਤਣ 'ਤੇ ਭਾਰਤੀ ਮਹਿਲਾ ਕੰਪਾਊਂਡ ਟੀਮ ਦੀ ਤਾਰੀਫ਼ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਵਚਨਬੱਧਤਾ ਉਨ੍ਹਾਂ ਦੀ ਸਫ਼ਲਤਾ ਦਾ ਕਾਰਨ ਬਣੀ।
ਭਾਰਤੀ ਮਹਿਲਾ ਕੰਪਾਊਂਡ ਟੀਮ ਦੇ ਮੈਂਬਰਾਂ ਜੋਤੀ ਸੁਰੇਖਾ ਵੇਨਮ, ਅਦਿੱਤੀ ਸਵਾਮੀ ਅਤੇ ਪ੍ਰਨੀਤ ਕੌਰ ਨੇ ਸ਼ੁੱਕਰਵਾਰ ਨੂੰ ਬਰਲਿਨ 'ਚ ਵਿਸ਼ਵ ਚੈਂਪੀਅਨਸ਼ਿਪ ਦੇ ਫਾਈਨਲ 'ਚ ਮੈਕਸੀਕੋ ਨੂੰ ਹਰਾ ਕੇ ਇਤਿਹਾਸ ਰਚ ਦਿੱਤਾ।
ਇਹ ਵੀ ਪੜ੍ਹੋ- ਇਸ ਸਾਲ ਦੇਸ਼ ਭਰ 'ਚ 1,000 'ਖੇਲੋ ਇੰਡੀਆ ਕੇਂਦਰ' ਖੋਲ੍ਹੇ ਜਾਣਗੇ : ਅਨੁਰਾਗ ਠਾਕੁਰ
ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, "ਮਾਣ ਦਾ ਪਲ ਹੈ ਕਿ ਸਾਡੀ ਕੰਪਾਊਂਡ ਮਹਿਲਾ ਟੀਮ ਨੇ ਬਰਲਿਨ 'ਚ ਵਿਸ਼ਵ ਤੀਰਅੰਦਾਜ਼ੀ ਚੈਂਪੀਅਨਸ਼ਿਪ 'ਚ ਭਾਰਤ ਲਈ ਪਹਿਲਾ ਸੋਨ ਤਮਗਾ ਜਿੱਤਿਆ।" ਸਾਡੇ ਚੈਂਪੀਅਨਾਂ ਨੂੰ ਵਧਾਈ। ਉਨ੍ਹਾਂ ਨੇ ਟਵੀਟ ਕੀਤਾ, "ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਵਚਨਬੱਧਤਾ ਤੋਂ ਇਹ ਅਸਾਧਾਰਣ ਨਤੀਜਾ ਆਇਆ ਹੈ।
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8