ਵਿਸ਼ਵ ਤੀਰਅੰਦਾਜ਼ੀ ਦੇ ਚੋਟੀ ਅਧਿਕਾਰੀ ਹਾਲਾਤ ਦਾ ਜਾਇਜ਼ਾ ਲੈਣ ਅਗਲੇ ਹਫਲੇ ਭਾਰਤ ਆਉਣਗੇ

02/20/2019 9:55:29 PM

ਨਵੀਂ ਦਿੱਲੀ- ਵਿਸ਼ਵ ਤੀਰਅੰਦਾਜ਼ੀ ਦੇ ਜਨਰਲ ਸਕੱਤਰ ਟਾਮ ਡਾਈਲਨ ਦੀ ਅਗਵਾਈ ਹੇਠ ਵਿਸ਼ਵ ਸੰਸਥਾ ਦਾ ਇਕ ਵਫਦ ਅਗਲੇ ਹਫਤੇ ਭਾਰਤ ਦਾ ਦੌਰਾ ਕਰ ਕੇ ਭਾਰਤੀ ਤੀਰਅੰਦਾਜ਼ੀ ਸੰਘ (ਏ. ਏ. ਆਈ.) ਦੀ ਸਥਿਤੀ ਦਾ ਜਾਇਜ਼ਾ ਲਵੇਗਾ। ਏ. ਏ. ਆਈ. ਦੀ ਵਿਵਾਦਪੂਰਨ ਚੋਣ ਤੋਂ ਬਾਅਦ ਇਹ ਕਾਰਵਾਈ ਕੀਤੀ ਜਾ ਰਹੀ ਹੈ। ਇਸ ਨੂੰ ਅਜੇ ਵੀ ਮਾਨਤਾ ਨਹੀਂ ਦਿੱਤੀ ਗਈ ਹੈ। ਵਫਦ 25 ਅਤੇ 26 ਫਰਵਰੀ ਨੂੰ ਨਵੀਂ ਦਿੱਲੀ ਵਿਚ ਰਹੇਗਾ। ਉਹ ਏ. ਏ. ਆਈ. ਦੇ ਨਵ-ਨਿਯੁਕਤ ਅਹੁਦੇਦਾਰਾਂ ਤੋਂ ਇਲਾਵਾ ਭਾਰਤੀ ਓਲੰਪਿਕ ਸੰਘ (ਆਈ. ਓ. ਏ.) ਤੇ ਖੇਡ ਮੰਤਰਾਲੇ ਦੇ ਅਧਿਕਾਰੀਆਂ ਨਾਲ ਮਿਲਣਗੇ।

Gurdeep Singh

This news is Content Editor Gurdeep Singh