ODI World Cup India : ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਐਲਾਨ, ਜਾਣੋ ਕਿਸ-ਕਿਸ ਨੂੰ ਮਿਲੀ ਜਗ੍ਹਾ

Tuesday, Sep 05, 2023 - 02:58 PM (IST)

ODI World Cup India : ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਐਲਾਨ, ਜਾਣੋ ਕਿਸ-ਕਿਸ ਨੂੰ ਮਿਲੀ ਜਗ੍ਹਾ

ਸਪੋਰਟਸ ਡੈਸਕ- ਭਾਰਤ ਨੇ ਵਿਸ਼ਵ ਕੱਪ 2023 ਲਈ 15 ਮੈਂਬਰੀ ਟੀਮ ਦਾ ਐਲਾਨ ਕਰ ਦਿੱਤਾ ਹੈ। ਰੋਹਿਤ ਸ਼ਰਮਾ ਦੀ ਕਪਤਾਨੀ ਵਾਲੀ ਟੀਮ ਇੰਡੀਆ ਵਿੱਚ ਤਜਰਬੇਕਾਰ ਖਿਡਾਰੀਆਂ ਨੂੰ ਪਹਿਲ ਦਿੱਤੀ ਗਈ ਹੈ। ਹਾਰਦਿਕ ਪੰਡਯਾ ਟੀਮ ਇੰਡੀਆ ਦੇ ਉਪ ਕਪਤਾਨ ਹੋਣਗੇ। ਕੇਐਲ ਰਾਹੁਲ ਅਤੇ ਸ਼੍ਰੇਅਸ ਅਈਅਰ ਵੀ ਟੀਮ ਦਾ ਹਿੱਸਾ ਹਨ। ਵਿਰਾਟ ਕੋਹਲੀ, ਸ਼ੁਭਮਨ ਗਿੱਲ ਅਤੇ ਸੂਰਿਆਕੁਮਾਰ ਨੂੰ ਵੀ ਜਗ੍ਹਾ ਦਿੱਤੀ ਗਈ ਹੈ। ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੂੰ ਮੌਕਾ ਮਿਲਿਆ ਹੈ। ਸ਼ਾਰਦੁਲ ਠਾਕੁਰ ਵੀ ਜਗ੍ਹਾ ਬਣਾਉਣ 'ਚ ਸਫਲ ਰਹੇ ਹਨ।

ਇਹ ਵੀ ਪੜ੍ਹੋ- ਮੈਰੀਕਾਮ ਨੇ ਕਾਮ ਪਿੰਡ 'ਚ ਸੁਰੱਖਿਆ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ
ਬੀਸੀਸੀਆਈ ਦੀ ਚੋਣ ਕਮੇਟੀ ਨੇ ਵਿਸ਼ਵ ਕੱਪ ਲਈ ਸੰਤੁਲਿਤ ਟੀਮ ਦੀ ਚੋਣ ਕੀਤੀ ਹੈ। ਸ਼ੁਭਮਨ ਗਿੱਲ ਰੋਹਿਤ ਨਾਲ ਓਪਨ ਕਰ ਸਕਦੇ ਹਨ। ਇਸ਼ਾਨ ਕਿਸ਼ਨ ਵੀ ਟੀਮ 'ਚ ਹਨ। ਓਪਨਿੰਗ ਦੇ ਨਾਲ-ਨਾਲ ਈਸ਼ਾਨ ਮੱਧਕ੍ਰਮ 'ਚ ਵੀ ਬੱਲੇਬਾਜ਼ੀ ਕਰਨ 'ਚ ਸਮਰੱਥ ਹੈ। ਸ਼੍ਰੇਅਸ ਅਈਅਰ ਅਤੇ ਕੇਐੱਲ ਰਾਹੁਲ 'ਤੇ ਭਰੋਸਾ ਜਤਾਇਆ ਗਿਆ ਹੈ। ਰਾਹੁਲ ਨੇ ਏਸ਼ੀਆ ਕੱਪ 2023 'ਚ ਅਜੇ ਤੱਕ ਇਕ ਵੀ ਮੈਚ ਨਹੀਂ ਖੇਡਿਆ ਹੈ। ਹਾਲਾਂਕਿ ਇਸ ਦੇ ਬਾਵਜੂਦ ਉਨ੍ਹਾਂ ਨੂੰ ਵਿਸ਼ਵ ਕੱਪ ਟੀਮ 'ਚ ਸ਼ਾਮਲ ਕੀਤਾ ਗਿਆ ਹੈ। ਸੂਰਿਆਕੁਮਾਰ ਯਾਦਵ ਵੀ ਟੀਮ ਦਾ ਹਿੱਸਾ ਹਨ।

ਇਹ ਵੀ ਪੜ੍ਹੋ- IND vs NEP: ਜਿੱਤ ਦੇ ਬਾਵਜੂਦ ਨਾਖੁਸ਼ ਰੋਹਿਤ ਸ਼ਰਮਾ, ਟੀਮ ਦੇ ਪ੍ਰਦਰਸ਼ਨ 'ਚ ਦੱਸੀ ਵੱਡੀ ਕਮੀ
ਆਲਰਾਊਂਡਰ ਰਵਿੰਦਰ ਜਡੇਜਾ ਅਤੇ ਅਕਸ਼ਰ ਪਟੇਲ ਨੂੰ ਟੀਮ 'ਚ ਜਗ੍ਹਾ ਮਿਲੀ ਹੈ। ਜਡੇਜਾ ਨੇ ਕਈ ਮੌਕਿਆਂ 'ਤੇ ਜ਼ਬਰਦਸਤ ਪ੍ਰਦਰਸ਼ਨ ਕੀਤਾ ਹੈ। ਜੇਕਰ ਭਾਰਤ ਦੇ ਬਾਲਿੰਗ ਅਟੈਕ ਦੀ ਗੱਲ ਕਰੀਏ ਤਾਂ ਬੁਮਰਾਹ ਦੇ ਨਾਲ ਮੁਹੰਮਦ ਸ਼ੰਮੀ, ਮੁਹੰਮਦ ਸਿਰਾਜ, ਸ਼ਾਰਦੁਲ ਠਾਕੁਰ ਅਤੇ ਕੁਲਦੀਪ ਯਾਦਵ ਟੀਮ ਦਾ ਹਿੱਸਾ ਹਨ। ਸਪਿਨ ਗੇਂਦਬਾਜ਼ੀ ਨਾਲ ਕੁਲਦੀਪ ਐਕਸ ਫੈਕਟਰ ਸਾਬਤ ਹੋ ਸਕਦਾ ਹੈ। ਬੁਮਰਾਹ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਸੱਟ ਤੋਂ ਉਭਰ ਕੇ ਸ਼ਾਨਦਾਰ ਵਾਪਸੀ ਕੀਤੀ ਹੈ। ਏਸ਼ੀਆ ਕੱਪ 2023 'ਚ ਨੇਪਾਲ ਖ਼ਿਲਾਫ਼ ਮੈਚ 'ਚ ਬੁਮਰਾਹ ਮੈਦਾਨ 'ਚ ਨਹੀਂ ਉਤਾਰਿਆ ਸੀ। ਪਰ ਉਹ ਅਗਲੇ ਮੈਚ 'ਚ ਖੇਡ ਸਕਦੇ ਹਨ। ਇਸ ਤੋਂ ਪਹਿਲਾਂ ਉਹ ਆਇਰਲੈਂਡ ਖ਼ਿਲਾਫ਼ ਟੀਮ ਦੀ ਅਗਵਾਈ ਕਰ ਚੁੱਕੇ ਹਨ।

ਇਹ ਵੀ ਪੜ੍ਹੋ- ਨਹੀਂ ਰਹੇ ਤੇਜ਼ ਗੇਂਦਬਾਜ਼ ਹੀਥ ਸਟ੍ਰੀਕ, ਪਤਨੀ ਨੇ ਭਾਵੁਕ ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

ਵਿਸ਼ਵ ਕੱਪ 2023 ਲਈ ਭਾਰਤੀ ਕ੍ਰਿਕਟ ਟੀਮ
ਰੋਹਿਤ ਸ਼ਰਮਾ (ਕਪਤਾਨ), ਹਾਰਦਿਕ ਪੰਡਿਆ (ਉਪ ਕਪਤਾਨ), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਕੇ.ਐੱਲ ਰਾਹੁਲ, ਰਵਿੰਦਰ ਜਡੇਜਾ, ਸ਼ਾਰਦੂਲ ਠਾਕੁਰ, ਜਸਪ੍ਰੀਤ ਬੁਮਰਾਹ, ਮੁਹੰਮਦ ਸਿਰਾਜ, ਕੁਲਦੀਪ ਯਾਦਵ, ਮੁਹੰਮਦ ਸ਼ੰਮੀ, ਅਕਸ਼ਰ ਪਟੇਲ, ਈਸ਼ਾਨ ਕਿਸ਼ਨ, ਸੂਰਿਆਕੁਮਾਰ ਯਾਦਵ।

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Aarti dhillon

Content Editor

Related News