ਵਿਸ਼ਵ ਕਬੱਡੀ ਕੱਪ ਦੇ ਸੈਮੀਫਾਈਨਲ ਮੈਚ ਦੌਰਾਨ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਦਰਸ਼ਕਾਂ ਨੂੰ ਕੀਤਾ ਸੰਬੋਧਨ

12/08/2019 7:23:28 PM

ਰੋਪੜ/ਆਨੰਦਪੁਰ ਸਾਹਿਬ (ਸ਼ਮਸ਼ੇਰ)— ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਟੂਰਨਾਮੈਂਟ ਦੇ ਦੋ ਸੈਮੀਫਾਈਨਲ ਮੈਚ ਅੱਜ ਰੋਪੜ ਜ਼ਿਲੇ ਅਨੰਦਪੁਰ ਵਿੱਖੇ ਚਰਨਗੰਗਾ ਸਟੇਡੀਅਮ 'ਚ ਕਰਵਾਏ ਗਏ। ਅੱਜ ਇਸ ਖੇਡ ਮੈਦਾਨ 'ਚ ਵਿਸ਼ਵ ਕਬੱਡੀ ਟੂਰਨਾਂਮੈਟ 'ਚ ਭਾਗ ਲੈਣ ਵਾਲੀਆ ਸਾਰੀਆ ਅੱਠ ਟੀਮਾਂ ਹਾਜ਼ਰ ਸਨ। ਪਹਿਲੇ ਸੈਮੀਫਾਈਨਲ ਮੈਚ 'ਚ ਕੈਨੇਡਾ ਨੇ ਇੰਗਲੈਂਡ ਨੂੰ ਹਰਾ ਕੇ ਫਾਈਨਲ ਪਹੁੰਚੀ। ਦੂਜੇ ਮੈਚ 'ਚ ਭਾਰਤ ਨੇ ਯੂ. ਐੱਸ. ਏ ਨੂੰ ਹਰਾ ਕੇ ਫਾਈਨਲ 'ਚ ਆਪਣੀ ਜਗ੍ਹਾ ਬਣਾਈ। ਇਸ ਖਾਸ ਮੌਕੇ 'ਤੇ ਸਪੀਕਰ ਰਾਣਾ ਕੇ. ਪੀ. ਸਿੰਘ ਦਾ ਚਰਨ ਗੰਗਾ ਸਪੋਰਟਸ ਸਟੇਡੀਅਮ ਪੁੱਜਣ ਤੇ ਡਿਪਟੀ ਕਮਿਸ਼ਨਰ ਸੁਮਿਤ ਜਾਰੰਗਲ ਨੇ ਜ਼ਿਲਾ ਪ੍ਰਸ਼ਾਸਨ ਵਲੋਂ ਸੁਆਗਤ ਕੀਤਾ। ਇਸ ਤੋਂ ਬਾਅਦ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਕਬੱਡੀ ਟੂਰਨਾਮੈਂਟ ਦੇ ਸੈਮੀਫਾਈਨਲ ਮੈਚਾਂ ਦਾ ਕੀਤਾ ਉਦਘਾਟਨ ਕੀਤਾ। ਉਨ੍ਹਾਂ ਨੇ ਖੇਡ ਮੈਦਾਨ 'ਚ ਜਾ ਕੇ ਖਿਡਾਰੀਆ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆਸ਼ੀਰਵਾਦ ਦਿੱਤਾ।PunjabKesari

ਰਾਣਾ ਕੇ.ਪੀ. ਸਿੰਘ ਅੱਜ ਚਰਨ ਗੰਗਾ ਸਪੋਰਟਸ ਸਟੇਡੀਅਮ ਸ੍ਰੀ ਅਨੰਦਪੁਰ ਸਾਹਿਬ 'ਚ ਆਯੋਜਿਤ ਵਿਸ਼ਵ ਕਬੱਡੀ ਟੂਰਨਾਮੈਟ ਦੇ ਸੈਮੀਫਾਈਨਲ ਮੈਚ ਦੌਰਾਨ ਖਚਾ ਖਚ ਭਰੇ ਸਟੇਡੀਅਮ 'ਚ ਜੁੜੇ ਦਰਸ਼ਕਾਂ ਦੇ ਇਸ ਭਰਵੇ ਤੇ ਪ੍ਰਭਾਵਸ਼ਾਲੀ ਇਕਠ ਨੂੰ ਸੰਬੋਧਨ ਕੀਤਾ। ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਖੇਡਾ ਨੂੰ ਪ੍ਰਫੁੱਲਿਤ ਕਰਕੇ ਪੰਜਾਬ ਦੇ ਨੌਜਵਾਨਾਂ ਦਾ ਰੁਖ ਖੇਡ ਮੈਦਾਨਾਂ ਵੱਲ ਮੋੜਨ ਦਾ ਸ਼ਲਾਘਾਯੋਗ ਉਪਰਾਲਾ ਕੀਤਾ ਹੈ।|ਸ੍ਰੀ ਅਨੰਦਪੁਰ ਸਾਹਿਬ ਦੇ ਚਰਨ ਗੰਗਾ ਸਪੋਰਟਸ ਸਟੇਡੀਅਮ 'ਚ ਆਯੋਜਿਤ ਵਿਸ਼ਵ ਕਬੱਡੀ ਟੂਰਨਾਮੈਂਟ ਦੇ ਸੈਮੀਫਾਈਨਲ ਮੈਚ ਇਸ ਇਤਿਹਾਸਕ ਤੇ ਪਵਿੱਤਰ ਧਰਤੀ ਤੇ ਯਾਦਗਾਰੀ ਬਣ ਗਏ ਹਨ।PunjabKesari
ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਵੱਡੇ ਉਪਰਾਲੇ ਕੀਤੇ ਹਨ|ਮੁੱਖ ਮੰਤਰੀ ਅਤੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਕੋਸ਼ੀਸ਼ਾਂ ਨਾਲ ਇਸ ਚਰਨਗੰਗਾ ਖੇਡ ਸਟੇਡੀਅਮ ਦਾ ਲੰਬੇ ਅਰਸੇ ਤੋ ਅਟਕ ਰਿਹਾ ਕੰਮ ਮੁਕੰਮਲ ਹੋਇਆ ਅਤੇ ਇਸੇ ਸਾਲ ਇਹ ਸਟੇਡੀਅਮ ਸੂਬੇ ਦੇ ਖਿਡਾਰੀਆਂ ਨੂੰ ਸਮਰਪਿਤ ਕੀਤਾ ਗਿਆ|ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਸੂਬੇ ਦੀ ਨੌਜਵਾਨੀ ਨੂੰ ਨਸ਼ਿਆ ਦੇ ਦਲਦਲ 'ਚੋਂ ਕੱਢ ਕੇ ਜਿੱਥੇ ਖੇਡਾਂ ਵੱਲ ਉਤਸ਼ਾਹਿਤ ਕੀਤਾ ਉਥੇ ਅੱਜ ਖੇਡ ਮੈਦਾਨਾਂ 'ਚ ਲੱਗੀਆ ਰੋਣਕਾਂ ਇਸ ਗੱਲ ਦਾ ਗਵਾਹ ਬਣੀਆਂ ਹਨ ਕਿ ਸੂਬੇ ਦੇ ਨੌਜਵਾਨਾਂ ਇਕ ਨਵੀਂ ਉੂਰਜਾ ਦਾ ਸੰਚਾਰ ਹੋਇਆ ਹੈ।

ਰਾਣਾ ਕੇ.ਪੀ ਸਿੰਘ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਅਤੇ ਇਤਿਹਾਸਕ ਧਰਤੀ ਤੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣੇ ਜੀਵਨ ਦੇ ਕੁਲ 42 ਸਾਲਾਂ 'ਚੋ ਲਗਭਗ 3 ਦਹਾਕੇ ਇਥੇ ਬਤੀਤ ਕੀਤੇ ਸਨ|ਇਸ ਇਤਿਹਾਸਕ ਸਥਾਨ ਤੇ ਪੰਜਾਬ ਸਰਕਾਰ ਨੇ ਅਜਿਹੇ ਮੁਕਾਬਲਿਆਂ ਦਾ ਆਯੋਜਨ ਕਰਵਾ ਕੇ ਇਸ ਖੇਤਰ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਦੀ ਨਵੀ ਪ੍ਰੇਰਨਾ ਦਿੱਤੀ ਹੈ। ਇਸ ਦੇ ਨਾਲ ਹੀ ਰਾਣਾ ਕੇ. ਪੀ. ਸਿੰਘ ਨੇ ਪ੍ਰਧਾਨ ਮੰਤਰੀ ਮਾਤਰ ਬੰਦਨਾ ਯੋਜਨਾ ਨਾਲ ਸਬੰਧਿਤ ਪ੍ਰਦਰਸ਼ਨੀ ਦਾ ਵੀ ਉਦਘਾਟਨ ਕੀਤਾ।PunjabKesari
ਸਪੀਕਰ ਰਾਣਾ ਕੇ. ਪੀ. ਸਿੰਘ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵਲੋਂ ਵੱਡੇ ਉਪਰਾਲੇ ਕੀਤੇ ਗਏ ਹਨ। ਇਸ ਖੇਤਰ 'ਚ ਲਗਭਗ ਇਕ ਦਰਜਨ ਫਲਾਈ ਓਵਰ ਨੂੰ ਮਨਜ਼ੂਰੀ ਮਿਲ ਚੁੱਕੀ ਹੈ। ਇਸ ਖੇਤਰ ਦੇ ਲੋਕਾਂ ਬਿਹਤਰ ਸਿੰਚਾਈ ਸੁਵਿਧਾਵਾਂ ਮੁਹੱਈਆ ਕਰਵਾਉਣ ਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਦਘਾਟਨ ਕਰ ਚੁੱਕੇ ਹਨ। ਸ੍ਰੀ ਅਨੰਦਪੁਰ ਸਾਹਿਬ ਡਿਵੈਲਪਮੈਂਟ ਅਥਾਰਟੀ ਦਾ ਗਠਨ ਕੀਤਾ ਜਾ ਚੁੱਕਾ ਹੈ। ਕੀਰਤਪੁਰ ਸਾਹਿਬ 'ਚ ਕਰੋੜਾਂ ਰੁਪਏ ਦੇ ਵਿਕਾਸ ਕਾਰਜਾ ਲਈ ਫੰਡ ਮੁਹੱਈਆ ਕਰਵਾਏ ਗਏ ਹਨ। ਸ੍ਰੀ ਅਨੰਦਪੁਰ ਸਾਹਿਬ ਦਾ ਬਾਈਪਾਸ ਵੀ ਪ੍ਰਵਾਨ ਹੋ ਗਿਆ ਹੈ| ਇਸ ਤੋ ਇਲਾਵਾ ਕਰੋੜਾ ਰੁਪਏ ਦੀ ਲਾਗਤ ਨਾਲ ਇਸ ਖੇਤਰ ਦੀਆ ਸੜਕਾ, ਪਿੰਡਾ 'ਚ ਕਮਿਊਨਿਟੀ ਸੈਟਰ, ਪੰਚਾਇਤ ਘਰ, ਖੇਡ ਮੈਦਾਨ ਉਸਾਰੇ ਜਾ ਰਹੇ ਹਨ। ਉਨਾਂ ਕਿਹਾ ਕਿ ਇਸ ਇਲਾਕੇ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ।|


Related News