ਵਿਸ਼ਵ ਕਬੱਡੀ ਕੱਪ ਲਈ ਟੀਮਾਂ ਦਾ ਹੋਇਆ ਐਲਾਨ, ਜੇਤੂ ਟੀਮ ਨੂੰ ਮਿਲਣਗੇ ਇੰਨੇ ਲੱਖ

11/18/2019 6:42:20 PM

ਚੰਡੀਗੜ੍ਹ : ਪੰਜਾਬ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਪਹਿਲੀ ਦਸੰਬਰ ਤੋਂ 9 ਦਸੰਬਰ ਤੱਕ ਕਰਵਾਉਣ ਦਾ ਐਲਾਨ ਕੀਤਾ ਹੈ। ਇਸ ਟੂਰਨਾਮੈਂਟ ਦੀ ਜੇਤੂ ਟੀਮ ਨੂੰ 25 ਲੱਖ, ਦੂਜੇ ਨੰਬਰ ਦੀ ਟੀਮ ਨੂੰ 15 ਜਦਿਕ ਤੀਜੇ ਨੰਬਰ ਦੀ ਟੀਮ ਨੂੰ 10 ਲੁੱਖ ਰੁਪਏ ਦੀ ਈਨਾਮੀ ਰਾਸ਼ੀ ਦਿੱਤੀ ਜਾਵੇਗੀ।

ਵਿਸ਼ਵ ਕਬੱਡੀ ਕੱਪ ਟ੍ਰਾਇਲਜ਼

ਸਥਾਨਿਕ ਪੰਜਾਬ ਭਵਨ ਵਿਖੇ ਵੱਖ-ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਖੇਡ ਵਿਭਾਗ ਦੇ ਸੀਨੀਅਰ ਅਧਿਕਾਰੀ ਦੀ ਉੱਚ ਪੱਧਰ ਮੀਟਿੰਗ ਦੌਰਾਨ ਖੇਡ ਮੰਤਰੀ ਨੇ ਦੱਸਿਆ ਸੀ ਕਿ ਇਸ ਵਿਸ਼ਵ ਕਬੱਡੀ ਕੱਪ ਦਾ ਉਦਘਾਟਨ ਪਹਿਲੀ ਦਸੰਬਰ ਨੂੰ ਗੁਰੂ ਨਾਨਕ ਸਟੇਡੀਅਮ ਸੁਲਤਾਨਪੁਰ ਲੋਧੀ ਵਿਖੇ ਹੋਵੇਗਾ ਅਤੇ ਇਸ ਦਿਨ ਚਾਰ ਕਬੱਡੀ ਮੈਚ ਖੇਡੇ ਜਾਣਗੇ। ਇਸੇ ਤਰ੍ਹਾਂ ਹੀ ਇਸ ਟੂਰਨਾਮੈਂਟ ਦਾ ਸਮਾਪਨ ਸਮਾਰੋਹ ਸ਼ਹੀਦ ਭਗਤ ਸਿੰਘ ਸਪੋਰਟਸ ਸਟੇਡੀਅਮ ਡੇਰਾ ਬਾਬਾ ਨਾਨਕ ਵਿਖੇ ਹੋਵੇਗਾ ਅਤੇ ਇਸ ਦਿਨ ਫਾਈਨਲ ਮੈਚ ਤੋਂ ਇਲਾਵਾ ਤੀਜੇ ਅਤੇ ਚੌਥੇ ਸਥਾਨ ਲਈ ਮੈਚ ਹੋਵੇਗਾ। ਇਸ ਤੋਂ ਇਲਾਵਾ ਦੋ ਮੈਚ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ, ਦੋ ਸ਼ਹੀਦ ਭਗਤ ਸਿੰਘ ਸਟੇਡੀਅਮ ਫਿਰੋਜ਼ਪੁਰ, ਦੋ ਸਪੋਰਟਸ ਸਟੇਡੀਅਮ ਬਠਿੰਡਾ, ਦੋ ਸਪੋਰਟਸ ਸਟੇਡੀਅਮ ਵਾਈ.ਪੀ.ਐਸ. ਪਟਿਆਲਾ ਅਤੇ ਸੈਮੀ ਫਾਇਨਲ ਚਰਨ ਗੰਗਾ ਸਪੋਰਟਸ ਸਟੇਡੀਅਮ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣਗੇ। ਮਿਲੀ ਇਸ ਟੂਰਨਾਮੈਂਟ ਵਿਚ 9 ਟੀਮਾਂ ਹਿੱਸਾ ਲੈਣਗੀਆਂ ਜਿਨ੍ਹਾਂ ਵਿਚ ਭਾਰਤ, ਅਮਰੀਕਾ, ਆਸਟਰੇਲੀਆ, ਇੰਗਲੈਂਡ, ਸ੍ਰੀਲੰਕਾ, ਕੀਨੀਆ, ਨਿਊਜ਼ੀਲੈਂਡ, ਪਾਕਿਸਤਾਨ ਅਤੇ ਕੈਨੇਡਾ ਸ਼ਾਮਲ ਹਨ।

 


Related News