ਕਿਸਾਨ ਅੰਦੋਲਨ: ਬਾਬਾ ਰਾਮ ਸਿੰਘ ਜੀ ਬਾਰੇ ਸੁਣ ਭਾਵੁਕ ਹੋਏ ਪਹਿਲਵਾਨ ਬਜਰੰਗ ਪੂਨੀਆ, ਸਰਕਾਰ ਨੂੰ ਕੀਤੀ ਅਪੀਲ

Friday, Dec 18, 2020 - 11:26 AM (IST)

ਸਪੋਰਟਸ ਡੈਸਕ : ਹਰਿਆਣਾ ’ਚ ਕਰਨਾਲ ਦੇ ਸੀਂਘੜਾ ਪਿੰਡ ਦੇ ਸੰਤ ਬਾਬਾ ਰਾਮ ਸਿੰਘ ਜੀ ਦੀ ਨੇ ਕਿਸਾਨੀ ਹੱਕਾਂ ਲਈ ਖ਼ੁਦ ਨੂੰ ਗੋਲੀ ਮਾਰ ਕੇ ਬੁੱਧਵਾਰ ਨੂੰ ਆਪਣੀ ਜਾਨ ਦੇ ਦਿੱਤੀ। ਉਹ ਦਿੱਲੀ ’ਚ ਕੁੰਡਲੀ ਸਰਹੱਦ ’ਤੇ ਕਿਸਾਨ ਅੰਦੋਲਨ ’ਚ ਸ਼ਾਮਲ ਸਨ। ਉਨ੍ਹਾਂ ਦੀ ਮੌਤ ਦੀ ਖ਼ਬਰ ਸੁਣ ਕੇ ਹਰਿਆਣਾ ਦੇ ਰਹਿਣ ਵਾਲੇ ਪਹਿਲਵਾਨ ਬਜਰੰਗ ਪੂਨੀਆ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਸਰਕਾਰ ਨੂੰ ਕਿਸਾਨਾਂ ਦਾ ਮਾਮਲਾ ਜਲਦ ਹੱਲ ਕਰਨ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ : PM ਮੋਦੀ ਨੇ ਪਾਕਿਸਤਾਨ ਦੇ ਸਾਬਕਾ PM ਨਵਾਜ ਸ਼ਰੀਫ ਨੂੰ ਲਿਖੀ ਚਿੱਠੀ, ਮਾਂ ਦੇ ਦਿਹਾਂਤ ’ਤੇ ਜਤਾਇਆ ਦੁੱਖ

ਬਜਰੰਗ ਪੁਨੀਆ ਨੇ ਆਪਣੇ ਟਵਿਟਰ ਅਕਾਊਂਟ ’ਤੇ ਲਿਖਿਆ, ‘ਕੁੰਡਲੀ ਸਰਹੱਦ ’ਤੇ ਕਿਸਾਨਾਂ ਲਈ ਸੰਘਰਸ਼ ਕਰ ਰਹੇ ਰਾਮ ਸਿੰਘ ਜੀ ਸੀਂਘੜੇ ਵਾਲੇ ਦੀ ਖ਼ੁਦਕੁਸ਼ੀ ਦੀ ਖ਼ਬਰ ਸੁਣ ਕੇ ਮਨ ਬਹੁਤ ਦੁਖੀ ਹੋਇਆ। ਨਿੱਘੀ ਸ਼ਰਧਾਂਜਲੀ। ਸਰਕਾਰ ਨੂੰ ਮੇਰੀ ਬੇਨਤੀ ਹੈ ਕਿ ਕਿਸਾਨਾਂ ਦੀ ਗੱਲ ਸੁਣੇ ਅਤੇ ਜਲਦ ਤੋਂ ਜਲਦ ਇਸ ਦਾ ਹੱਲ ਕੱਢੇ।’

PunjabKesari

ਦੱਸ ਦੇਈਏ ਕਿ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨ 23 ਦਿਨਾਂ ਤੋਂ ਦਿੱਲੀ ਨਾਲ ਲੱਗਦੀਆਂ ਸਰਹੱਦਾਂ ’ਤੇ ਡਟੇ ਹੋਏ ਹਨ। ਕਿਸਾਨਾ ਸਰਕਾਰ ਨਾਲ ਕਿਸੇ ਵੀ ਸਮਝੌਤੇ ਦੇ ਮੂਡ ਵਿਚ ਨਜ਼ਰ ਨਹੀਂ ਆ ਰਹੇ ਹਨ। ਕਿਸਾਨਾਂ ਤਿੰਨਾਂ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ’ਤੇ ਅੜੇ ਹੋਏ ਹਨ। 

ਇਹ ਵੀ ਪੜ੍ਹੋ : ਅਮਰੀਕਾ ’ਤੇ ਚੜਿ੍ਹਆ ਭਾਰਤੀ ਹਲਦੀ ਦਾ ਰੰਗ, ਕੌਮਾਂਤਰੀ ਉਤਪਾਦਨ ’ਚ 80 ਫ਼ੀਸਦੀ ਯੋਗਦਾਨ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।


cherry

Content Editor

Related News