ਕਤਲ ਦੇ ਮਾਮਲੇ ’ਚ ਫ਼ਰਾਰ ਪਹਿਲਵਾਨ ਸੁਸ਼ੀਲ ਕੁਮਾਰ ਦੀ ਸੂਹ ਦੇਣ ਵਾਲੇ ਨੂੰ ਮਿਲੇਗਾ 1 ਲੱਖ ਰੁਪਏ ਦਾ ਇਨਾਮ

Tuesday, May 18, 2021 - 11:38 AM (IST)

ਕਤਲ ਦੇ ਮਾਮਲੇ ’ਚ ਫ਼ਰਾਰ ਪਹਿਲਵਾਨ ਸੁਸ਼ੀਲ ਕੁਮਾਰ ਦੀ ਸੂਹ ਦੇਣ ਵਾਲੇ ਨੂੰ ਮਿਲੇਗਾ 1 ਲੱਖ ਰੁਪਏ ਦਾ ਇਨਾਮ

ਸਪੋਰਟਸ ਡੈਸਕ— ਸਾਬਕਾ ਜੂਨੀਅਰ ਰਾਸ਼ਟਰੀ ਕੁਸ਼ਤੀ ਚੈਂਪੀਅਨ ਸਾਗਰ ਧਨਖੜ ਦੀ ਹੱਤਿਆ ਦੇ ਮਾਮਲੇ ’ਚ ਫ਼ਰਾਰ ਓਲੰਪਿਕ ਤਮਗਾ ਜੇਤੂ ਪਹਿਲਵਾਨ ਸੁਸ਼ੀਲ ਕੁਮਾਰ ਦੀ ਸੂਹ ਦੇਣ ਵਾਲੇ ਨੂੰ ਦਿੱਲੀ ਪੁਲਸ ਇਕ ਲੱਖ ਰੁਪਏ ਦਾ ਇਨਾਮ ਦੇਵੇਗੀ। ਇਸ ਤੋਂ ਇਲਾਵਾ ਸੁਸ਼ੀਲ ਦੇ ਪੀ. ਏ. ਅਜੇ ਦੀ ਸੂਚਨਾ ਦੇਣ ਵਾਲੇ ਨੂੰ 50 ਹਜ਼ਾਰ ਰੁਪਏ ਦਿੱਤੇ ਜਾਣਗੇ। 
ਇਹ ਵੀ ਪੜ੍ਹੋ : ਨਵੀਆਂ IPL ਟੀਮਾਂ ਨੂੰ ਲੈ ਕੇ BCCI ਦਾ ਵੱਡਾ ਫ਼ੈਸਲਾ, ਕੁਝ ਮਹੀਨਿਆਂ ਲਈ ਟਾਲੇ ਟੈਂਡਰ

PunjabKesariਨਵੀਂ ਦਿੱਲੀ ’ਚ ਛਤਰਸਾਲ ਸਟੇਡੀਅਮ ਦੀ ਪਾਰਕਿੰਗ ਦੇ ਬਾਹਰ ਸਾਗਰ ਧਨਖੜ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ ਗਈ ਸੀ। ਦਿੱਲੀ ਦੀ ਇਕ ਅਦਾਲਤ ਨੇ ਸ਼ਨੀਵਾਰ (15 ਮਈ) ਨੂੰ ਸੁਸ਼ੀਲ ਦੇ ਖ਼ਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਜਾਰੀ ਕੀਤਾ ਸੀ। ਦਿੱਲੀ ਪੁਲਸ ਦੀ ਜਾਂਚ ’ਚ ਸੁਸ਼ੀਲ ਦੇ ਕਈ ਗੈਂਗਸਟਰਾਂ ਨਾਲ ਸਬੰਧ ਹੋਣ ਦੀ ਗੱਲ ਸਾਹਮਣੇ ਆਈ ਹੈ। ਮੰਨਿਆ ਜਾ ਰਿਹਾ ਹੈ ਕਿ ਛਤਰਸਾਲ ਸਟੇਡੀਅਮ ’ਚ ਗੈਂਗਸਟਰ ਦੇ ਬੰਦੇ ਆਉਂਦੇ ਸਨ। ਪੁਲਸ ਸੁਸ਼ੀਲ ਦੀ ਭਾਲ ’ਚ ਵੱਖ-ਵੱਖ ਸ਼ਹਿਰਾਂ ’ਚ ਛਾਪੇ ਮਾਰ ਰਹੀ ਹੈ। ਉਸ ਦੇ ਖ਼ਿਲਾਫ ਕਤਲ, ਅਗਵਾ ਕਰਨ ਤੇ ਅਪਰਾਧਕ ਸਾਜ਼ਿਸ਼ ਦਾ ਮਾਮਲਾ ਦਰਜ ਕੀਤਾ ਗਿਆ ਹੈ। 

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।


author

Tarsem Singh

Content Editor

Related News