ਪਹਿਲਵਾਨ ਸੁਸ਼ੀਲ ਕੁਮਾਰ ਦੀਆਂ ਮੁਸ਼ਕਲਾਂ ਵਧੀਆਂ, ਕਤਲ ਦੇ ਮਾਮਲੇ ’ਚ ਜਾਰੀ ਹੋਇਆ ਲੁਕ ਆਊਟ ਨੋਟਿਸ
Monday, May 10, 2021 - 04:41 PM (IST)
ਸਪੋਰਟਸ ਡੈਸਕ— ਪਹਿਲਵਾਨ ਸਾਗਰ ਧਨਖੜ ਦੇ ਕਤਲ ਦੇ ਮਾਮਲੇ ’ਚ ਪੁਲਸ ਦੀ ਗਿ੍ਰਫ਼ਤ ਤੋਂ ਦੂਰ ਓਲੰਪਿਕ ਮੈਡਲ ਜੇਤੂ ਪਹਿਲਵਾਨ ਸੁਸ਼ੀਲ ਕੁਮਾਰ ਦੀ ਭਾਲ ਕੀਤੀ ਜਾ ਰਹੀ ਹੈ। ਜਦਕਿ ਇਸ ਮਾਮਲੇ ’ਚ ਸੁਸ਼ੀਲ ਕੁਮਾਰ ਦੀਆਂ ਮੁਸ਼ਕਲਾਂ ਹੋਰ ਵੱਧ ਗਈਆਂ ਹਨ। ਹੁਣ ਦਿੱਲੀ ਪੁਲਸ ਨੇ ਸੁਸ਼ੀਲ ਕੁਮਾਰ ਖ਼ਿਲਾਫ਼ ਲੁਕ ਆਊਟ ਨੋਟਿਸ ਜਾਰੀ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਕਪਤਾਨ ਵਿਰਾਟ ਕੋਹਲੀ ਤੇ ਇਸ਼ਾਂਤ ਸ਼ਰਮਾ ਨੇ ਲਗਵਾਈ ਵੈਕਸੀਨ ਦੀ ਪਹਿਲੀ ਡੋਜ਼
ਇਕ ਸੀਨੀਅਰ ਪੁਲਸ ਅਧਿਕਾਰੀ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਨੋਟਿਸ ਐਤਵਾਰ ਦੇਰ ਸ਼ਾਮ ਜਾਰੀ ਕੀਤਾ ਗਿਆ ਸੀ। ਪੁਲਸ ਪਹਿਲਾਂ ਹੀ ਇਸ ਮਾਮਲੇ ’ਚ ਸ਼ਾਮਲ ਲੋਕਾਂ ਦੇ ਬਿਆਨ ਦਰਜ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮਾਡਲ ਟਾਊਨ ਇਲਾਕੇ ’ਚ ਇਕ ਫ਼ਲੈਟ ਖ਼ਾਲੀ ਕਰਨ ਨੂੰ ਲੈ ਕੇ ਝੜਪ ਹੋਈ। ਇਸ ਮਾਮਲੇ ’ਚ ਫ਼ਰਸਟ ਇਨਫ਼ਰਮੇਸ਼ਨ ਰਿਪੋਰਟ ( ਐੱਫ. ਆਈ. ਆਰ.) ’ਚ ਸੁਸ਼ੀਲ ਕੁਮਾਰ ਫ਼ਰਾਰ ਚਲ ਰਿਹਾ ਹੈ ਤੇ ਉਸ ਦਾ ਪਤਾ ਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਅਧਿਕਾਰੀ ਨੇ ਕਿਹਾ ਕਿ ਦਿੱਲੀ-ਐੱਨ. ਸੀ. ਆਰ. ਤੇ ਗੁਆਂਢੀ ਸੂਬਿਆਂ ’ਚ ਉਸ ਨੂੰ ਫੜਨ ਲਈ ਛਾਪੇਮਾਰੀ ਜਾਰੀ ਹੈ। ਉਨ੍ਹਾਂ ਕਿਹਾ, ਪੀੜਤ ਪਰਿਵਾਰ ਨੇ ਦੋਸ਼ ਲਾਇਆ ਹੈ ਕਿ ਕੁਮਾਰ ਮੌਕੇ ’ਤੇ ਮੌਜੂਦ ਸੀ।
ਇਹ ਵੀ ਪੜ੍ਹੋ : ਸਨਰਾਈਜ਼ਰਜ਼ ਹੈਦਰਾਬਾਦ ਨੇ ਕੋਰੋਨਾ ਖ਼ਿਲਾਫ਼ ਜੰਗ ’ਚ ਦਾਨ ਕੀਤੀ ਵੱਡੀ ਰਕਮ
ਜ਼ਿਕਰਯੋਗ ਹੈ ਕਿ 5 ਮਈ ਨੂੰ ਦਿੱਲੀ ਦੇ ਛੱਤਰਸਾਲ ਸਟੇਡੀਅਮ ’ਚ ਪਹਿਲਵਾਨਾਂ ਦੇ ਦੋ ਧੜਿਆਂ ’ਚ ਜ਼ਬਰਦਸਤ ਝਗੜੇ ’ਚ 5 ਪਹਿਲਵਾਨ ਗੰਭੀਰ ਜ਼ਖ਼ਮੀ ਹੋ ਗਏ ਸਨ ਜਿਸ ’ਚ ਇਕ ਨੇ ਹਸਪਤਾਲ ’ਚ ਦਮ ਤੋੜ ਦਿੱਤਾ ਸੀ। ਇਸ ਮਾਮਲੇ ’ਚ ਦਿੱਲੀ ਪੁਲਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਪਰ ਦੋਸ਼ੀ ਪੁਲਸ ਤੋਂ ਬਚਣ ਦੀ ਕੋਸ਼ਿਸ਼ ’ਚ ਲੱਗਾ ਹੋਇਆ ਹੈ।
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।