ਵੱਡੀ ਖ਼ਬਰ: ਭਾਜਪਾ ’ਚ ਸ਼ਾਮਲ ਹੋਏ ਦਿ ਗ੍ਰੇਟ ਖਲੀ

Thursday, Feb 10, 2022 - 01:34 PM (IST)

ਵੱਡੀ ਖ਼ਬਰ: ਭਾਜਪਾ ’ਚ ਸ਼ਾਮਲ ਹੋਏ ਦਿ ਗ੍ਰੇਟ ਖਲੀ

ਨਵੀਂ ਦਿੱਲੀ : ‘ਦਿ ਗ੍ਰੇਟ ਖਲੀ’ ਦੇ ਨਾਂ ਨਾਲ ਮਸ਼ਹੂਰ ਪਹਿਲਵਾਨ ਦਲੀਪ ਸਿੰਘ ਰਾਣਾ ਭਾਰਤੀ ਜਨਤਾ ਪਾਰਟੀ (ਭਾਜਪਾ) ‘ਚ ਸ਼ਾਮਲ ਹੋ ਗਏ ਹਨ। ਰਾਣਾ ਨੇ ਵੀਰਵਾਰ ਨੂੰ ਇੱਥੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਜਨਰਲ ਸਕੱਤਰ ਅਰੁਣ ਸਿੰਘ, ਕੇਂਦਰੀ ਮੰਤਰੀ ਜਤਿੰਦਰ ਸਿੰਘ ਅਤੇ ਲੋਕ ਸਭਾ ਮੈਂਬਰ ਸੁਨੀਤਾ ਦੁੱਗਲ ਦੀ ਮੌਜੂਦਗੀ ਵਿੱਚ ਪਾਰਟੀ ਦੀ ਮੈਂਬਰਸ਼ਿਪ ਹਾਸਲ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਭਾਜਪਾ ਵਿੱਚ ਸ਼ਾਮਲ ਹੋ ਕੇ ਖੁਸ਼ ਹਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੰਮਾਂ ਤੋਂ ਪ੍ਰਭਾਵਿਤ ਹਨ।

ਇਹ ਵੀ ਪੜ੍ਹੋ: ਵੈਸਟਇੰਡੀਜ਼ ਖਿਡਾਰੀ ਕਾਰਲੋਸ ਬਣੇ ਪਿਤਾ, ਭਾਰਤ ਦੇ ਇਸ ਸਟੇਡੀਅਮ ਦੇ ਨਾਂ ’ਤੇ ਰੱਖਿਆ ਧੀ ਦਾ ਨਾਮ

ਦਿ ਗ੍ਰੇਟ ਖਲੀ ਨੇ ਕਿਹਾ ਕਿ ਉਹ ਭਾਜਪਾ ਵਿਚ ਸ਼ਾਮਲ ਹੋ ਕੇ ਚੰਗਾ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਾਇਦ ਹੀ ਕੋਈ ਦੇਸ਼ ਅਜਿਹਾ ਬਚਿਆ ਹੋਵੇ ਜਿੱਥੇ ਮੈਂ ਰੈਸÇਲੰਗ ਨਾ ਖੇਡੀ ਹੋਵੇ। ਜੇ ਮੈਂ ਪੈਸਾ ਕਮਾਉਣਾ ਹੁੰਦਾ, ਤਾਂ ਮੈਂ ਅਮਰੀਕਾ ਵਿਚ ਹੀ ਰਹਿੰਦਾ ਪਰ ਮੈਂ ਭਾਰਤ ਇਸ ਲਈ ਆਇਆ ਹਾਂ ਕਿਉਂਕਿ ਮੈਨੂੰ ਦੇਸ਼ ਨਾਲ ਪਿਆਰ ਹੈ। ਮੈਂ ਦੇਖਿਆ ਹੈ ਕਿ ਦੇਸ਼ ਨੂੰ ਮੋਦੀ ਦੇ ਰੂਪ ਵਿਚ ਸਹੀ ਪ੍ਰਧਾਨ ਮੰਤਰੀ ਮਿਲਿਆ ਹੈ। ਮੈਂਂ ਸੋਚਿਆ ਕਿ ਕਿਉਂ ਨਾ ਦੇਸ਼ ਵਿਚ ਰਹਿ ਕੇ ਨਾਲ ਜੁੜ ਕੇ ਦੇਸ਼ ਨੂੰ ਅੱਗੇ ਲਿਜਾਣ ਵਿਚ ਯੋਗਦਾਨ ਪਾਇਆ ਜਾਵੇ। ਉਨ੍ਹਾਂ ਕਿਹਾ ਕਿ ਉਹ ਪੀ.ਐਮ. ਮੋਦੀ ਅਤੇ ਭਾਜਪਾ ਦੀ ਵਿਚਾਰਧਾਰਾ ਤੋਂ ਪ੍ਰਭਾਵਿਤ ਹਨ।

ਇਹ ਵੀ ਪੜ੍ਹੋ: ਦੂਜਾ ਵਨਡੇ ਮੈਚ ਦੇਖਣ ਪੁੱਜੀ ਭਾਰਤੀ ਅੰਡਰ-19 ਵਿਸ਼ਵ ਕੱਪ ਜੇਤੂ ਟੀਮ

PunjabKesari

ਰਾਣਾ 'ਡਬਲਯੂ.ਡਬਲਯੂ.ਈ. ਯੂਨੀਵਰਸ' ਵਿਚ ਮਸ਼ਹੂਰ ਹਨ, ਜਿੱਥੇ ਉਨ੍ਹਾਂ ਨੂੰ 2021 ਲਈ 'ਡਬਲਯੂ.ਡਬਲਯੂ.ਈ. ਹਾਲ ਆਫ ਫੇਮ' ਸ਼੍ਰੇਣੀ ਵਿਚ ਸ਼ਾਮਲ ਕੀਤਾ ਗਿਆ ਸੀ। ਉਹ ਕਈ ਵੱਡੇ ਮੁਕਾਬਲਿਆਂ ਦੇ ਜੇਤੂ ਰਹੇ ਹਨ। ਰਾਣਾ ਨੇ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਲਈ ਚੋਣ ਪ੍ਰਚਾਰ ਕੀਤਾ ਸੀ।

PunjabKesari

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਨਵੰਬਰ ਮਹੀਨੇ ਦਿ ਗ੍ਰੇਟ ਖਲੀ ਨੇ ਦਿੱਲੀ ਦੇ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਸੀ ਅਤੇ ਉਨ੍ਹਾਂ ਦੀ ਪਾਰਟੀ ਦਾ ਸਮਰਥਨ ਕਰਕੇ ਆਮ ਆਦਮੀ ਪਾਰਟੀ ਸਰਕਾਰ ਦੇ ਕੰਮਾਂ ਦੀ ਤਾਰੀਫ਼ ਕੀਤੀ ਸੀ ਅਤੇ ਉਦੋਂ ਉਨ੍ਹਾਂ ਦੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਲਗਾਈਆਂ ਗਈਆਂ ਸਨ।

ਇਹ ਵੀ ਪੜ੍ਹੋ: ਨਿਊਜ਼ੀਲੈਂਡ ਅਤੇ ਆਸਟਰੇਲੀਆ ਵਿਚਾਲੇ ਟੀ-20 ਕ੍ਰਿਕਟ ਸੀਰੀਜ਼ ਰੱਦ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 

 


author

cherry

Content Editor

Related News