ਏਸ਼ੀਆਈ ਖੇਡਾਂ ''ਚ ਪਹਿਲਵਾਨ ਜਿੱਤਣਗੇ ਬਹੁਤ ਸਾਰੇ ਤਮਗੇ : ਰਾਜਨਾਥ

08/14/2018 4:32:08 AM

ਨਵੀਂ ਦਿੱਲੀ— ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਇੰਡੋਨੇਸ਼ੀਆ 'ਚ 18ਵੀਆਂ ਏਸ਼ੀਆਈ ਖੇਡਾਂ 'ਚ ਹਿੱਸਾ ਲੈਣ ਜਾ ਰਹੇ ਭਾਰਤੀ ਪਹਿਲਵਾਨਾਂ ਨੂੰ ਆਪਣੀਆਂ ਸ਼ੁੱਭਕਾਮਨਾਵਾਂ ਅਤੇ ਆਸ਼ੀਰਵਾਦ ਦਿੰਦੇ ਹੋਏ ਉਮੀਦ ਜਤਾਈ ਕਿ ਪਹਿਲਵਾਨ ਇਨ੍ਹਾਂ ਖੇਡਾਂ 'ਚ ਸਾਰੇ ਤਮਗੇ ਜਿੱਤਣਗੇ। ਭਾਰਤੀ ਪਹਿਲਵਾਨਾਂ ਨੇ ਭਾਰਤੀ ਕੁਸ਼ਤੀ ਮਹਾਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਅਗਵਾਈ 'ਚ ਰਾਜਨਾਥ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਤੋਂ ਆਸ਼ੀਰਵਾਦ ਲਿਆ।


Related News