WTC Final ਲਈ ਨਿਊਜ਼ੀਲੈਂਡ ਟੀਮ ਦਾ ਐਲਾਨ, ਇਨ੍ਹਾਂ ਖਿਡਾਰੀਆਂ ਨੂੰ ਮਿਲੀ ਜਗ੍ਹਾ

Tuesday, Jun 15, 2021 - 11:31 AM (IST)

WTC Final ਲਈ ਨਿਊਜ਼ੀਲੈਂਡ ਟੀਮ ਦਾ ਐਲਾਨ, ਇਨ੍ਹਾਂ ਖਿਡਾਰੀਆਂ ਨੂੰ ਮਿਲੀ ਜਗ੍ਹਾ

ਸਪੋਰਟਸ ਡੈਸਕ— ਭਾਰਤ ਖ਼ਿਲਾਫ਼ 18 ਜੂਨ ਤੋਂ ਸ਼ੁਰੂ ਹੋਣ ਵਾਲੇ ਆਈ. ਸੀ. ਸੀ. (ਕੌਮਾਂਤਰੀ ਕ੍ਰਿਕਟ ਪਰਿਸ਼ਦ) ਦੇ ਵਰਲਡ ਟੈਸਟ ਚੈਂਪੀਅਨਸ਼ਿਪ ਦੇ ਫ਼ਾਈਨਲ ਲਈ ਨਿਊਜ਼ੀਲੈਂਡ ਨੇ ਆਪਣੀ 15 ਮੈਂਬਰੀ ਟੀਮ ਦਾ ਐਲਾਨ ਕਰ ਦਿੱਤਾ ਹੈ। ਕੀਵੀ ਚੋਣਕਰਤਾਵਾਂ ਵੱਲੋਂ ਐਲਾਨੀ ਗਈ ਟੀਮ ’ਚ ਨਿਯਮਿਤ ਕਪਤਾਨ ਕੇਨ ਵਿਲੀਅਮਸਨ ਦੀ ਵਾਪਸੀ ਹੋਈ ਹੈ। ਬੀਮਾਰ ਹੋਣ ਦੀ ਵਜ੍ਹਾ ਨਾਲ ਇਹ ਇੰਗਲੈਂਡ ਖ਼ਿਲਾਫ਼ ਮੈਨਚੈਸਟਰ ’ਚ ਖੇਡੇ ਗਏ ਦੂਜੇ ਟੈਸਟ ਮੈਚ ’ਚ ਨਹੀਂ ਖੇਡ ਸਕੇ ਸਨ। ਉਨ੍ਹਾਂ ਦੇ ਇਲਾਵਾ ਟਿਮ ਸਾਊਦੀ ਤੇ ਧਾਕੜ ਆਲਰਾਊਂਡਰ ਕੋਲਿਨ ਡਿ ਗ੍ਰੈਂਡਹੋਮ ਦੀ ਵੀ ਵਾਪਸੀ ਹੋਈ ਹੈ।
ਇਹ ਵੀ ਪੜ੍ਹੋ : ਦੁਨੀਆ ਦਾ ਇਕਲੌਤਾ ਓਪਨਰ ਬੱਲੇਬਾਜ਼ ਜੋ ਟੈਸਟ 'ਚ ਕਦੇ ਆਊਟ ਨਹੀਂ ਹੋਇਆ

ਨਿਊਜ਼ੀਲੈਂਡ ਦੀ ਟੀਮ : ਕੇਨ ਵਿਲੀਅਮਸਨ (ਕਪਤਾਨ), ਟਾਮ ਬਲੰਡੇਲ, ਟ੍ਰੇਂਟ ਬੋਲਟ, ਡੇਵੋਨ ਕਾਨਵੇ, ਕੋਲਿਨ ਡੀ ਗ੍ਰੈਡਹੋਮ, ਮੈਟ ਹੈਨਰੀ, ਕਾਈਲ ਜੈੈਮੀਸਨ, ਟਾਮ ਲਾਥਮ, ਹੈਨਰੀ ਨਿਕੋਲਸ, ਅਜਾਜ ਪਟੇਲ, ਟਿਮ ਸਾਊਦੀ, ਰਾਸ ਟੇਲਰ, ਨੀਲ ਵੈਗਰਨ, ਬੀਜੇ ਵਾਟਲਿੰਗ, ਵਿਲ ਯੰਗ।

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ ਕੁਮੈਂਟ ਕਰਕੇ ਦਿਓ ਜਵਾਬ।


author

Tarsem Singh

Content Editor

Related News