ਯਸ਼ਸਵੀ ਜਾਇਸਵਾਲ ਟੀ20 ਵਿਸ਼ਵ ਕੱਪ 2024 ਖੇਡੇ : ਗੌਤਮ ਗੰਭੀਰ

Sunday, Jul 23, 2023 - 12:07 PM (IST)

ਸਪੋਰਟਸ ਡੈਸਕ— ਸਾਬਕਾ ਭਾਰਤੀ ਕ੍ਰਿਕਟਰ ਗੌਤਮ ਗੰਭੀਰ ਮੁਤਾਬਕ ਨੌਜਵਾਨ ਬੱਲੇਬਾਜ਼ ਯਸ਼ਸਵੀ ਜਾਇਸਵਾਲ ਨੂੰ ਟੀ-20 ਵਿਸ਼ਵ ਕੱਪ 2024 ਲਈ ਭਾਰਤੀ ਟੀਮ 'ਚ ਹੋਣਾ ਚਾਹੀਦਾ ਹੈ। ਜਾਇਸਵਾਲ ਇਸ ਸਮੇਂ ਵੈਸਟਇੰਡੀਜ਼ ਦੇ ਖ਼ਿਲਾਫ਼ ਚੱਲ ਰਹੀ ਟੈਸਟ ਸੀਰੀਜ਼ ਖੇਡ ਰਹੇ ਹਨ ਜਿੱਥੇ ਉਨ੍ਹਾਂ ਨੇ ਆਪਣੇ ਪਹਿਲੇ ਮੈਚ 'ਚ ਸੈਂਕੜਾ ਲਗਾਇਆ ਸੀ। ਮੁੰਬਈ ਦੇ ਇਸ ਬੱਲੇਬਾਜ਼ ਨੇ ਪਿਛਲੇ ਆਈਪੀਐੱਲ 'ਚ 14 ਮੈਚਾਂ 'ਚ ਇੱਕ ਸੈਂਕੜੇ ਅਤੇ ਪੰਜ ਅਰਧ ਸੈਂਕੜੇ ਦੀ ਮਦਦ ਨਾਲ 625 ਦੌੜਾਂ ਬਣਾਈਆਂ ਸਨ। ਉਹ ਵਿਜੇ ਹਜ਼ਾਰੇ ਟਰਾਫੀ 'ਚ ਦੋਹਰਾ ਸੈਂਕੜਾ ਲਗਾਉਣ ਵਾਲੇ ਸਭ ਤੋਂ ਘੱਟ ਉਮਰ ਦੇ ਖਿਡਾਰੀ ਵੀ ਬਣ ਗਏ।

ਇਹ ਵੀ ਪੜ੍ਹੋ-ਸੂਰਿਆਕੁਮਾਰ ਯਾਦਵ ਹੋ ਸਕਦੇ ਹਨ ਟੀਮ ਇੰਡੀਆ ਦੇ ਨਵੇਂ ਟੀ-20 ਕਪਤਾਨ, ਜਲਦ ਮਿਲ ਸਕਦੀ ਹੈ ਵੱਡੀ ਜ਼ਿੰਮੇਵਾਰੀ
ਗੰਭੀਰ ਨੇ ਕਿਹਾ ਕਿ ਭਾਰਤ 'ਚ ਅਸਲ ਗੱਲ ਇਹ ਹੈ ਕਿ ਅਸੀਂ ਆਈਪੀਐੱਲ ਦੇ ਦੋ ਮਹੀਨਿਆਂ ਨੂੰ ਇੰਨੀ ਗੰਭੀਰਤਾ ਨਾਲ ਲੈਂਦੇ ਹਾਂ ਕਿ ਜੋ ਵੀ ਚੰਗਾ ਪ੍ਰਦਰਸ਼ਨ ਕਰਦਾ ਹੈ, ਅਸੀਂ ਉਸ ਨੂੰ ਭਾਰਤੀ ਟੀਮ 'ਚ ਸ਼ਾਮਲ ਕਰਨ ਦੀ ਕੋਸ਼ਿਸ਼ ਕਰਦੇ ਹਾਂ। ਪਰ ਜਾਇਸਵਾਲ ਦੀ ਗੱਲ ਵੱਖਰੀ ਹੈ। ਉਨ੍ਹਾਂ ਨੇ ਘਰੇਲੂ ਕ੍ਰਿਕਟ 'ਚ ਫਰਸਟ ਕਲਾਸ ਅਤੇ ਵਨਡੇ ਦੋਵਾਂ ਮੈਚਾਂ 'ਚ ਦੋਹਰਾ ਸੈਂਕੜਾ ਬਣਾਇਆ ਹੈ।

ਇਹ ਵੀ ਪੜ੍ਹੋ- Cricket World cup : ਅਹਿਮਦਾਬਾਦ 'ਚ ਭਾਰਤ-ਪਾਕਿ ਮੈਚ ਦੇ ਲਈ ਹਸਪਤਾਲ ਦੇ ਬੈੱਡ ਵੀ ਹੋ ਰਹੇ ਨੇ ਬੁੱਕ
ਦੱਸ ਦੇਈਏ ਕਿ ਜਾਇਸਵਾਲ ਨੇ ਵੈਸਟਇੰਡੀਜ਼ ਖ਼ਿਲਾਫ਼ ਡੋਮਿਨਿਕਾ 'ਚ ਖੇਡੇ ਗਏ ਪਹਿਲੇ ਟੈਸਟ 'ਚ 171 ਦੌੜਾਂ ਬਣਾਈਆਂ ਸਨ। ਇੰਨਾ ਹੀ ਨਹੀਂ ਦੂਜੇ ਟੈਸਟ ਦੀ ਪਹਿਲੀ ਪਾਰੀ 'ਚ ਵੀ ਉਹ 74 ਗੇਂਦਾਂ 'ਚ 57 ਦੌੜਾਂ ਬਣਾਉਣ 'ਚ ਕਾਮਯਾਬ ਰਹੇ ਸਨ। ਉਨ੍ਹਾਂ ਨੇ ਪਹਿਲਾ ਟੈਸਟ ਜਿੱਤਣ ਤੋਂ ਬਾਅਦ ਕਿਹਾ ਕਿ ਜੇਕਰ ਮੈਂ ਅਜਿਹੇ ਖਿਡਾਰੀਆਂ ਦੇ ਆਲੇ-ਦੁਆਲੇ ਹਾਂ ਜੋ ਅਸਲ 'ਚ ਅਨੁਭਵੀ ਹਨ। ਜਦੋਂ ਉਹ ਗੱਲ ਕਰਦੇ ਹਨ ਤਾਂ ਮੈਂ ਅਸਲ 'ਚ ਉਸ ਨੂੰ ਸੁਣਨਾ ਪਸੰਦ ਕਰਦਾ ਹਾਂ ਅਤੇ ਇਹ ਯਕੀਨੀ ਬਣਾਉਣਾ ਚਾਹੁੰਦਾ ਹਾਂ ਕਿ ਮੇਰੀ ਖੇਡ ਕੀ ਹੈ, ਮੈਂ ਇਸ ਨੂੰ ਆਪਣੇ ਤਰੀਕੇ ਨਾਲ ਵਿਕਸਤ ਕਰਨ ਦੀ ਕੋਸ਼ਿਸ਼ ਕਰਦਾ ਰਹਿੰਦਾ ਹਾਂ।

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Aarti dhillon

Content Editor

Related News