ਕਿਸਾਨਾਂ ਦੀ ਹਿਮਾਇਤ 'ਚ ਐਵਾਰਡ ਵਾਪਸ ਕਰ ਰਹੇ ਖਿਡਾਰੀਆਂ ਦੇ ਸਮਰਥਨ 'ਚ ਆਏ ਯੋਗਰਾਜ ਸਿੰਘ

Monday, Dec 07, 2020 - 02:28 PM (IST)

ਨਵੀਂ ਦਿੱਲੀ : ਕ੍ਰਿਕਟਰ ਯੁਵਰਾਜ ਸਿੰਘ ਦੇ ਪਿਤਾ ਯੋਗਰਾਜ ਸਿੰਘ ਨੇ ਸੋਮਵਾਰ ਨੂੰ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਸੁਣਨ ਦੀ ਅਪੀਲ ਕੀਤੀ ਅਤੇ ਉਨ੍ਹਾਂ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਸਮਰਥਨ ਦੇਣ ਲਈ ਉਨ੍ਹਾਂ ਸਾਰੇ ਖਿਡਾਰੀਆਂ ਦਾ ਵੀ ਸਮਰਥਨ ਕੀਤਾ ਜਿਹੜੇ ਆਪਣੇ ਐਵਾਰਡ ਵਾਪਸ ਕਰ ਰਹੇ ਹਨ।

ਇਹ ਵੀ ਪੜ੍ਹੋ: ਸਿੰਘੂ ਸਰਹੱਦ ਪੁੱਜੇ ਅਰਵਿੰਦ ਕੇਜਰੀਵਾਲ, ਕਿਹਾ- ਕਿਸਾਨਾਂ ਦਾ ਮੁੱਦਾ ਅਤੇ ਸੰਘਰਸ਼ ਬਿਲਕੁੱਲ ਜਾਇਜ਼

ਯੋਗਰਾਜ ਨੇ ਦੱਸਿਆ, 'ਕਿਸਾਨ ਸਹੀ ਚੀਜ਼ ਦੀ ਮੰਗ ਕਰ ਰਹੇ ਹਨ, ਸਰਕਾਰ ਨੂੰ ਉਨ੍ਹਾਂ ਦੀ ਗੱਲ ਸੁਣਨੀ ਚਾਹੀਦੀ ਹੈ। ਅਸਲ ਵਿਚ ਇਹ ਸਹੀ ਸਮਾਂ ਹੈ ਕਿ ਸਰਕਾਰ ਨੂੰ ਇਸ ਸੰਬੰਧ ਵਿਚ ਹੱਲ ਕੱਢਣਾ ਚਾਹੀਦਾ ਹੈ ਅਤੇ ਮੈਂ ਉਨ੍ਹਾਂ ਸਾਰੇ ਖਿਡਾਰੀਆਂ ਦਾ ਸਮਰਥਨ ਕਰਦਾ ਹਾਂ ਜੋ ਆਪਣੇ ਵੱਕਾਰੀ ਐਵਾਰਡ ਵਾਪਸ ਕਰ ਰਹੇ ਹਨ।' ਉਨ੍ਹਾਂ ਕਿਹਾ, 'ਐਵਾਰਡ ਵਾਪਸ ਕਰਨ ਵਾਲੇ ਖਿਡਾਰੀਆਂ ਦਾ ਇਹ ਮਤਲਬ ਨਹੀਂ ਹੈ ਕਿ ਉਹ ਐਵਾਰਡ ਦੀ ਮਹੱਤਤਾ ਘਟਾ ਰਹੇ ਹਨ। ਇਹ ਪ੍ਰਦਰਸ਼ਨਕਾਰੀ ਕਿਸਾਨਾਂ ਨਾਲ ਆਪਣੀ ਇਕਮੁੱਠਤਾ ਦਿਖਾਉਣ ਦਾ ਉਨ੍ਹਾਂ ਦਾ ਤਰੀਕਾ ਹੈ। ਉਨ੍ਹਾਂ ਅੱਗੇ ਕਿਹਾ ਕਿ ਉਹ ਵੀ ਕਿਸਾਨਾਂ ਦੇ ਨਾਲ ਹਨ, ਉਹ ਸਹੀ ਚੀਜ਼ ਦੀ ਮੰਗ ਕਰ ਰਹੇ ਹਨ।'

ਇਹ ਵੀ ਪੜ੍ਹੋ: ਅਨੁਸ਼ਕਾ ਸ਼ਰਮਾ ਨੇ ਭਾਰਤੀ ਟੀਮ ਦੀ ਜਿੱਤ 'ਤੇ ਵਿਰਾਟ ਕੋਹਲੀ ਨੂੰ ਖ਼ਾਸ ਅੰਦਾਜ਼ 'ਚ ਦਿੱਤੀ ਵਧਾਈ

ਪੰਜਾਬ ਅਤੇ ਹਰਿਆਣਾ ਦੇ ਕੁਝ ਖਿਡਾਰੀ ਕਿਸਾਨਾਂ ਨਾਲ ਇਕਮੁੱਠਤਾ ਦਿਖਾਉਣ ਲਈ ਆਪਣੇ ਐਵਾਰਡ (ਪਦਮ, ਦ੍ਰੋਣਾਚਾਰੀਆ ਅਤੇ ਅਰਜੁਨ ਪੁਰਸਕਾਰ) ਵਾਪਸ ਕਰ ਰਹੇ ਹਨ। ਐਵਾਰਡ ਵਾਪਸ ਕਰਨ ਬਾਰੇ ਗੱਲ ਕਰਦਿਆਂ ਪਹਿਲਵਾਨ ਕਰਤਾਰ ਸਿੰਘ ਨੇ ਕਿਹਾ, 'ਕਿਸਾਨਾਂ ਦੇ ਸਮਰਥਨ ਵਿਚ ਅਸੀਂ ਇਹ ਐਵਾਰਡ ਵਾਪਸ ਕਰ ਰਹੇ ਹਾਂ।' ਐਤਵਾਰ ਨੂੰ ਸਿੰਘੂ ਸਰਹੱਦ (ਹਰਿਆਣਾ-ਦਿੱਲੀ ਸਰਹੱਦ) 'ਤੇ ਕਿਸਾਨ ਅੰਦੋਲਨ ਵਿਚ ਸ਼ਾਮਲ ਹੋਏ ਮੁੱਕੇਬਾਜ਼ ਵਿਜੇਂਦਰ ਸਿੰਘ ਨੇ ਵੀ ਕਿਹਾ ਸੀ ਕਿ ਜੇ ਖੇਤੀਬਾੜੀ ਦੇ ਨਵੇਂ ਕਾਨੂੰਨ ਵਾਪਸ ਨਾ ਲਏ ਗਏ ਤਾਂ ਉਹ ਆਪਣਾ ਰਾਜੀਵ ਗਾਂਧੀ ਖੇਡ ਰਤਨ ਐਵਾਰਡ ਵਾਪਸ ਕਰ ਦੇਣਗੇ। ਪ੍ਰਦਰਸ਼ਨਕਾਰੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸਿੰਘ ਨੇ ਕਿਹਾ, “ਮੈਂ ਅੱਜ ਇੱਥੇ ਆਇਆ ਹਾਂ ਕਿਉਂਕਿ ਸਾਡਾ ਵੱਡਾ ਭਰਾ ਪੰਜਾਬ ਹੈ, ਇਸ ਲਈ ਹਰਿਆਣਾ ਦੇ ਲੋਕ ਕਿਵੇਂ ਪਛੜ ਸਕਦੇ ਹਨ। ਜੇਕਰ ਸਰਕਾਰ ਕਾਲੇ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ ਤਾਂ ਮੈਂ ਆਪਣਾ ਰਾਜੀਵ ਗਾਂਧੀ ਖੇਡ ਰਤਨ ਐਵਾਰਡ ਵਾਪਸ ਕਰਾਂਗਾ।' ਇਹ ਰਾਸ਼ਟਰ ਦਾ ਸਰਵਉੱਚ ਖੇਡ ਸਨਮਾਨ ਹੈ।

ਇਹ ਵੀ ਪੜ੍ਹੋ: ਅਮਿਤਾਭ ਬੱਚਨ ਨੇ ਭਾਰਤੀ ਟੀਮ ਨੂੰ ਦਿੱਤੀ ਵਧਾਈ, ਟਵੀਟ ਕਰਕੇ ਆਖ਼ੀ ਇਹ ਗੱਲ

ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਸਾਬਕਾ ਰਾਸ਼ਟਰੀ ਮੁੱਕੇਬਾਜ਼ੀ ਕੋਚ ਗੁਰਬਖਸ਼ ਸਿੰਘ ਸੰਧੂ ਨੇ ਅੰਦੋਲਨਕਾਰੀ ਕਿਸਾਨਾਂ ਨਾਲ ਏਕਤਾ ਦਰਸਾਉਣ ਲਈ ਆਪਣਾ ਦ੍ਰੋਣਾਚਾਰੀਆ ਐਵਾਰਡ ਵਾਪਸ ਕਰਨ ਦਾ ਫ਼ੈਸਲਾ ਵੀ ਕੀਤਾ ਸੀ। ਸਤੰਬਰ ਵਿਚ ਸੰਸਦ ਦੇ ਮੌਨਸੂਨ ਸੈਸ਼ਨ ਵਿਚ ਪਾਸ ਹੋਏ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨ ਦਿੱਲੀ ਅਤੇ ਉਸ ਦੇ ਆਸ ਪਾਸ ਇਕੱਠੇ ਹੋਏ ਹਨ।

ਨੋਟ : ਯੋਗਰਾਜ ਸਿੰਘ ਵੱਲੋਂ ਐਵਾਰਡ ਵਾਪਸ ਕਰ ਰਹੇ ਖਿਡਾਰੀਆਂ ਦੇ ਸਮਰਥਨ 'ਚ ਆਉਣ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਬਾਕਸ 'ਚ ਦਿਓ ਜਵਾਬ।


cherry

Content Editor

Related News