18 ਸਾਲਾ ਭਾਰਤੀ ਟੇਬਲ ਟੈਨਿਸ ਖਿਡਾਰੀ ਦੀ ਸੜਕ ਹਾਦਸੇ 'ਚ ਮੌਤ

04/18/2022 12:54:53 PM

ਸ਼ਿਲਾਂਗ (ਏਜੰਸੀ)- ਤਾਮਿਲਨਾਡੂ ਦੇ ਰਹਿਣ ਵਾਲੇ ਨੌਜਵਾਨ ਭਾਰਤੀ ਟੇਬਲ ਟੈਨਿਸ ਖਿਡਾਰੀ ਵਿਸ਼ਵ ਦੀਨਦਿਆਲਨ ਦੀ ਐਤਵਾਰ ਨੂੰ ਸੜਕ ਹਾਦਸੇ ਵਿੱਚ ਮੌਤ ਹੋ ਗਈ। ਦੀਨਦਿਆਲਨ ਦੀ ਉਮਰ 18 ਸਾਲ ਸੀ। ਉਹ 83ਵੀਂ ਸੀਨੀਅਰ ਨੈਸ਼ਨਲ ਅਤੇ ਅੰਤਰ-ਰਾਜੀ ਚੈਂਪੀਅਨਸ਼ਿਪ ਵਿੱਚ ਹਿੱਸਾ ਲੈਣ ਲਈ ਸ਼ਿਲਾਂਗ ਜਾ ਰਹੇ ਸਨ।

ਇਹ ਵੀ ਪੜ੍ਹੋ: ਯੂਕ੍ਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨੇ ਦੁਨੀਆ ਨੂੰ 'ਰੂਸੀ ਤਸੀਹਿਆਂ' ਦਾ ਜਵਾਬ ਦੇਣ ਦੀ ਕੀਤੀ ਅਪੀਲ

ਉਹ ਆਪਣੇ ਤਿੰਨ ਸਾਥੀਆਂ ਨਾਲ ਕਾਰ 'ਚ ਗੁਹਾਟੀ ਤੋਂ ਸ਼ਿਲਾਂਗ ਜਾ ਰਹੇ ਸਨ, ਜਦੋਂ ਉਲਟ ਦਿਸ਼ਾ ਤੋਂ ਆ ਰਹੇ ਇਕ 12 ਪਹੀਆ ਟ੍ਰੇਲਰ ਨੇ ਕਾਰ ਨੂੰ ਟੱਕਰ ਮਾਰ ਦਿੱਤੀ ਅਤੇ ਟ੍ਰੇਲਰ ਖੱਡ 'ਚ ਡਿੱਗ ਗਿਆ। ਟੇਬਲ ਟੈਨਿਸ ਫੈਡਰੇਸ਼ਨ ਆਫ ਇੰਡੀਆ (ਟੀ.ਟੀ.ਐੱਫ.ਆਈ.) ਦੇ ਇੱਕ ਬਿਆਨ ਅਨੁਸਾਰ, ਡਰਾਈਵਰ ਦੀ ਮੌਕੇ 'ਤੇ ਮੌਤ ਹੋ ਗਈ, ਜਦੋਂ ਕਿ ਦੀਨਦਿਆਲਨ ਨੂੰ ਨੌਂਗਪੋਹ ਸਿਵਲ ਹਸਪਤਾਲ ਵਿੱਚ ਡਾਕਟਰਾਂ ਨੇ ਮ੍ਰਿਤਕ ਘੋਸ਼ਿਤ ਕਰ ਦਿੱਤਾ।

ਇਹ ਵੀ ਪੜ੍ਹੋ: ਸ਼ਾਹਬਾਜ਼ ਸ਼ਰੀਫ ਨੇ ਮੋਦੀ ਨੂੰ ਲਿਖੀ ਚਿੱਠੀ, ਭਾਰਤ-ਪਾਕਿਸਤਾਨ ਵਿਚਾਲੇ ਸਾਰਥਿਕ ਸਬੰਧਾਂ ਦੀ ਕੀਤੀ ਵਕਾਲਤ

ਉਨ੍ਹਾਂ ਦੇ ਸਾਥੀਆਂ ਵਿਚ ਸੰਤੋਸ਼ ਕੁਮਾਰ, ਅਵਿਨਾਸ਼ ਪ੍ਰਸੰਨਾਜੀ ਸ੍ਰੀਨਿਵਾਸਨ ਅਤੇ ਕਿਸ਼ੋਰ ਕੁਮਾਰ ਨੂੰ ਗੰਭੀਰ ਸੱਟਾਂ ਲੱਗੀਆਂ ਪਰ ਉਨ੍ਹਾਂ ਦੀ ਹਾਲਤ ਸਥਿਰ ਹੈ। ਦੀਨਦਿਆਲਨ ਇੱਕ ਉਭਰਦੇ ਖਿਡਾਰੀ ਸਨ ਅਤੇ ਉਨ੍ਹਾਂ ਨੇ ਕਈ ਰੈਂਕਿੰਗ ਪੱਧਰ ਦੇ ਖ਼ਿਤਾਬ ਜਿੱਤੇ ਸਨ। ਉਨ੍ਹਾਂ ਨੂੰ 27 ਅਪ੍ਰੈਲ ਤੋਂ ਆਸਟਰੀਆ ਦੇ ਲਿਨਜ਼ ਵਿੱਚ WTT ਯੂਥ ਚੈਂਪੀਅਨਸ਼ਿਪ ਵਿੱਚ ਭਾਰਤ ਦੀ ਨੁਮਾਇੰਦਗੀ ਕਰਨੀ ਸੀ।

ਇਹ ਵੀ ਪੜ੍ਹੋ: ਰੂਸ ਨੇ ਬ੍ਰਿਟੇਨ ਦੇ PM ਜਾਨਸਨ ਅਤੇ ਉੱਚ ਅਧਿਕਾਰੀਆਂ 'ਤੇ ਦੇਸ਼ 'ਚ ਦਾਖ਼ਲ ਹੋਣ 'ਤੇ ਲਾਈ ਪਾਬੰਦੀ


cherry

Content Editor

Related News