ਕੋਰੋਨਾ ਕਾਲ ’ਚ ਕ੍ਰਿਕਟਰ ਯੁਵਰਾਜ ਸਿੰਘ ਨੇ ਕੀਤਾ ਵੱਡਾ ਐਲਾਨ, ਲੋਕਾਂ ਦੀ ਮਦਦ ਲਈ ਕਰਨਗੇ ਇਹ ਨੇਕ ਕੰਮ

Wednesday, Jun 02, 2021 - 11:25 AM (IST)

ਕੋਰੋਨਾ ਕਾਲ ’ਚ ਕ੍ਰਿਕਟਰ ਯੁਵਰਾਜ ਸਿੰਘ ਨੇ ਕੀਤਾ ਵੱਡਾ ਐਲਾਨ, ਲੋਕਾਂ ਦੀ ਮਦਦ ਲਈ ਕਰਨਗੇ ਇਹ ਨੇਕ ਕੰਮ

ਨਵੀਂ ਦਿੱਲੀ : ਕ੍ਰਿਕਟ ਖਿਡਾਰੀ ਯੁਵਰਾਜ ਸਿੰਘ ਦੇ ਫਾਊਂਡੇਸ਼ਨ ਯੂਵੀਕੈਨ ਨੇ ਵੀ ਕੋਰੋਨਾ ਸੰਕਟ ਵਿਚ ਮਦਦ ਲਈ ਹੱਥ ਵਧਾਇਆ ਹੈ। ਮੰਗਲਵਾਰ ਨੂੰ ਐਲਾਨ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਉਹ ਭਾਰਤ ਵਿਚ ਕੋਵਿਡ-19 ਦੇ ਮਰੀਜ਼ਾਂ ਦੀ ਦੇਖ਼ਭਾਲ ਲਈ ਵੱਖ-ਵੱਖ ਹਸਪਤਾਲਾਂ ਵਿਚ 1000 ਬੈੱਡ ਸਥਾਪਤ ਕਰਨਗੇ। ਯੂਵੀਕੈਨ ਨੇ ਕਿਹਾ ਕਿ ਵਨ ਡਿਜੀਟਲ ਐਂਟਰਟੇਨਮੈਂਟ ਨਾਲ ਸਾਂਝੇਦਾਰੀ ਵਿਚ ਇਹ ਪਹਿਲ ਸ਼ੁਰੂ ਕੀਤੀ ਜਾਏਗੀ।

ਇਹ ਵੀ ਪੜ੍ਹੋ: ਭਾਰਤੀ ਕ੍ਰਿਕਟਰਾਂ ਦੇ ਪਰਿਵਾਰਕ ਮੈਂਬਰਾਂ ਨੂੰ ਬ੍ਰਿਟੇਨ ਦੌਰੇ ’ਤੇ ਜਾਣ ਦੀ ਮਿਲੀ ਮਨਜ਼ੂਰੀ

ਇਸ ਦਾ ਉਦੇਸ਼ ਆਕਸੀਜਨ ਦੀ ਸੁਵਿਧਾ ਨਾਲ ਲੈਸ ਬੈੱਡਾਂ, ਵੈਂਟੀਲੇਟਰ ਅਤੇ ਬਾਈਪੀਏਪੀ ਮਸ਼ੀਨਾਂ ਅਤੇ ਕੋਵਿਡ-19 ਮਰੀਜ਼ਾਂ ਦੀ ਦੇਖ਼ਭਾਲ ਲਈ ਜ਼ਰੂਰੀ ਦੂਜੇ ਮੈਡੀਕਲ ਉਪਕਰਨਾਂ ਦੀ ਸਥਾਪਨਾ ਦੇ ਨਾਲ ਆਰਮੀ ਹਸਪਤਾਲਾਂ, ਸਰਕਾਰੀ ਹਸਪਤਾਲਾਂ, ਚੈਰੀਟੇਬਲ ਹਸਪਤਾਲਾਂ ਦੀ ਕੋਰੋਨਾ ਮਾਹਾਮਾਰੀ ਦੇ ਟਾਕਰੇ ਲਈ ਸਮਰਥਾ ਵਿਚ ਵਾਧਾ ਕਰਨਾ ਹੈ। ਯੁਵਰਾਜ ਨੇ ਕਿਹਾ ਕਿ ਕੋਵਿਡ-19 ਦੀ ਦੂਜੀ ਲਹਿਰ ਵਿਨਾਸ਼ਕਾਰੀ ਰਹੀ ਹੈ।

ਇਹ ਵੀ ਪੜ੍ਹੋ: ਪਹਿਲਵਾਨ ਸੁਸ਼ੀਲ ਕੁਮਾਰ ਨੂੰ ਲੈ ਕੇ ਹਰਿਦੁਆਰ ਪੁੱਜੀ ਦਿੱਲੀ ਪੁਲਸ

 

ਉਨ੍ਹਾਂ ਨੇ ਇਕ ਬਿਆਨ ਵਿਚ ਕਿਹਾ, ‘ਅਸੀਂ ਸਾਰਿਆਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆਇਆ ਹੈ ਅਤੇ ਅਣਗਿਣਤ ਲੋਕਾਂ ਨੂੰ ਆਕਸੀਜਨ, ਆਈ.ਸੀ.ਯੂ. ਬੈਡ ਅਤੇ ਦੂਜੀਆਂ ਜ਼ਰੂਰੀ ਦੇਖ਼ਭਾਲ ਵਾਲੀਆਂ ਸੁਵਿਧਾਵਾਂ ਲਈ ਸੰਘਰਸ਼ ਕਰਦੇ ਦੇਖਿਆ ਹੈ। ਮੈਂ ਵੀ ਇਸ ਤੋਂ ਕਾਫ਼ੀ ਪ੍ਰਭਾਵਿਤ ਹੋਇਆ ਅਤੇ ਮੈਨੂੰ ਲੱਗਾ ਕਿ ਸਾਨੂੰ ਕੋਸ਼ਿਸ਼ ਕਰ ਰਹੇ ਆਪਣੇ ਸਿਹਤ ਸੇਵਾ ਪ੍ਰਦਾਤਾਵਾਂ ਅਤੇ ਨਾਲ ਹੀ ਕੇਂਦਰ ਅਤੇ ਸੂਬਾ ਸਰਕਾਰਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ।’

ਇਹ ਵੀ ਪੜ੍ਹੋ: ਫਿਲੀਪੀਨਜ਼ ਨੇ ਭਾਰਤ ਸਮੇਤ 7 ਦੇਸ਼ਾਂ ਦੇ ਯਾਤਰੀਆਂ ’ਤੇ 15 ਤੱਕ ਲਗਾਈ ਪਾਬੰਦੀ

ਯੂਵੀਕੈਨ ਨੇ ਦਿੱਲੀ ਰਾਸ਼ਟਰੀ ਰਾਜਧਾਨੀ ਖੇਤਰ, ਪੰਜਾਬ, ਹਰਿਆਣਾ, ਉਤਰ ਪ੍ਰਦੇਸ਼, ਜੰਮੂ ਕਸ਼ਮੀਰ, ਉਤਰਾਖੰਡ, ਰਾਜਸਥਾਨ, ਤੇਲੰਗਾਨਾ, ਕਰਨਾਟਕ ਅਤੇ ਮੱਧ ਪ੍ਰਦੇਸ਼ ਦੇ ਹਸਪਤਾਲਾਂ ਵਿਚ ਬੈੱਡ ਸਥਾਪਤ ਕਰਨੇ ਸ਼ੁਰੂ ਕਰ ਦਿੱਤੇ ਹਨ।

ਇਹ ਵੀ ਪੜ੍ਹੋ: ਕੀ ਐਸਟ੍ਰਾਜ਼ੇਨੇਕਾ ਮਗਰੋਂ ਫਾਈਜ਼ਰ ਦੀ ਵੈਕਸੀਨ ਲਈ ਜਾ ਸਕਦੀ ਹੈ? ਜਾਣੋ ਜਵਾਬ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


author

cherry

Content Editor

Related News