ਕ੍ਰਿਕਟਰ ਯੁਜਵੇਂਦਰ ਚਾਹਲ- ਧਨਸ਼੍ਰੀ ਵਰਮਾ ਦਾ ਹੋਇਆ ਤਲਾਕ!
Friday, Feb 21, 2025 - 09:29 AM (IST)

ਮੁੰਬਈ- ਭਾਰਤੀ ਕ੍ਰਿਕਟ ਟੀਮ ਦੇ ਸਟਾਰ ਸਪਿਨਰ ਯੁਜਵੇਂਦਰ ਚਾਹਲ ਅਤੇ ਉਨ੍ਹਾਂ ਦੀ ਪਤਨੀ ਧਨਸ਼੍ਰੀ ਵਰਮਾ ਹੁਣ ਅਧਿਕਾਰਤ ਤੌਰ 'ਤੇ ਵੱਖ ਹੋ ਗਏ ਹਨ। ਦੋਵਾਂ ਨੇ ਮੁੰਬਈ ਫੈਮਿਲੀ ਕੋਰਟ ਵਿੱਚ ਤਲਾਕ ਦੀ ਪ੍ਰਕਿਰਿਆ ਪੂਰੀ ਕਰ ਲਈ ਹੈ। ਇਹ ਖ਼ਬਰ ਉਸ ਦੇ ਪ੍ਰਸ਼ੰਸਕਾਂ ਲਈ ਇੱਕ ਵੱਡਾ ਝਟਕਾ ਹੈ। ਮੀਡੀਆ ਰਿਪੋਰਟਾਂ ਅਨੁਸਾਰ, ਅਦਾਲਤ 'ਚ ਮੌਜੂਦ ਇੱਕ ਵਕੀਲ ਨੇ ਇਸ ਮਾਮਲੇ ਦੀ ਪੁਸ਼ਟੀ ਕੀਤੀ ਹੈ। ਵਕੀਲ ਨੇ ਦੱਸਿਆ ਕਿ ਚਾਹਲ ਅਤੇ ਧਨਸ਼੍ਰੀ ਪਿਛਲੇ 18 ਮਹੀਨਿਆਂ ਤੋਂ ਵੱਖ-ਵੱਖ ਰਹਿ ਰਹੇ ਸਨ। ਉਨ੍ਹਾਂ ਨੇ ਆਪਸੀ ਸਹਿਮਤੀ ਨਾਲ ਤਲਾਕ ਲਈ ਅਰਜ਼ੀ ਦਿੱਤੀ ਸੀ, ਜਿਸ ਨੂੰ ਹੁਣ ਕਾਨੂੰਨੀ ਤੌਰ 'ਤੇ ਮਨਜ਼ੂਰੀ ਦੇ ਦਿੱਤੀ ਗਈ ਹੈ।
ਇਹ ਵੀ ਪੜ੍ਹੋ-ਮਸ਼ਹੂਰ ਡਿਜ਼ਾਈਨਰ ਨੇ ਅੱਗ 'ਚ ਝੁਲਸੀ ਹੋਈ ਪਤਨੀ ਨਾਲ ਕੀਤਾ ਰੈਂਪ ਵਾਕ, ਲੋਕ ਹੋਏ ਭਾਵੁਕ
ਆਪਸੀ ਸਹਿਮਤੀ ਨਾਲ ਤਲਾਕ ਦੇ ਮਾਮਲਿਆਂ 'ਚ, ਪਤੀ-ਪਤਨੀ ਘੱਟੋ-ਘੱਟ ਇੱਕ ਸਾਲ ਲਈ ਵੱਖਰੇ ਤੌਰ 'ਤੇ ਰਹੇ ਹੋਣੇ ਚਾਹੀਦੇ ਹਨ, ਜੋ ਕਿ ਅਜਿਹੇ ਤਲਾਕ ਲਈ ਕਾਨੂੰਨੀ ਆਧਾਰ ਬਣ ਜਾਂਦਾ ਹੈ। ਚਾਹਲ ਅਤੇ ਧਨਸ਼੍ਰੀ ਨੇ ਇਹ ਪ੍ਰਕਿਰਿਆ ਪੂਰੀ ਕਰ ਲਈ ਹੈ, ਜਿਸ ਤੋਂ ਬਾਅਦ ਹੁਣ ਉਹ ਅਧਿਕਾਰਤ ਤੌਰ 'ਤੇ ਵੱਖ ਹੋ ਗਏ ਹਨ।ਤੁਹਾਨੂੰ ਦੱਸ ਦੇਈਏ ਕਿ ਯੁਜਵੇਂਦਰ ਚਾਹਲ ਅਤੇ ਧਨਸ਼੍ਰੀ ਵਰਮਾ ਦਾ ਵਿਆਹ 2020 'ਚ ਹੋਇਆ ਸੀ। ਵਿਆਹ ਤੋਂ ਬਾਅਦ, ਦੋਵੇਂ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਦੇ ਸਨ ਪਰ ਕੁਝ ਸਮੇਂ ਤੋਂ ਉਨ੍ਹਾਂ ਦੇ ਰਿਸ਼ਤੇ 'ਚ ਮਤਭੇਦ ਦੀਆਂ ਖ਼ਬਰਾਂ ਆ ਰਹੀਆਂ ਸਨ। ਹੁਣ ਇਸ ਤਲਾਕ ਦੀ ਖ਼ਬਰ ਨੇ ਉਨ੍ਹਾਂ ਅਟਕਲਾਂ ਨੂੰ ਖਤਮ ਕਰ ਦਿੱਤਾ ਹੈ।
ਇਹ ਵੀ ਪੜ੍ਹੋ- ਸੀਨੇ ਨਾਲ ਪਾਕਿਸਤਾਨੀ ਝੰਡਾ ਲਗਾਉਣ 'ਤੇ Rakhi Sawant ਨੇ ਤੋੜੀ ਚੁੱਪੀ, ਕਿਹਾ...
ਫਿਲਹਾਲ ਚਾਹਲ ਅਤੇ ਧਨਸ਼੍ਰੀ ਨੇ ਇਸ ਮਾਮਲੇ 'ਚ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਹੈ ਪਰ ਇਸ ਖ਼ਬਰ ਤੋਂ ਬਾਅਦ, ਪ੍ਰਸ਼ੰਸਕ ਸੋਸ਼ਲ ਮੀਡੀਆ 'ਤੇ ਦੋਵਾਂ ਲਈ ਆਪਣੀਆਂ ਪ੍ਰਤੀਕਿਰਿਆਵਾਂ ਦੇ ਰਹੇ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8