ਏਸ਼ੀਆਈ ਬਾਜ਼ਾਰ ਮਿਲੇ-ਜੁਲੇ, SGX ਨਿਫਟੀ 11,580 ਦੇ ਪਾਰ

08/21/2018 8:30:01 AM

ਨਵੀਂ ਦਿੱਲੀ— ਮੰਗਲਵਾਰ ਦੇ ਕਾਰੋਬਾਰ 'ਚ ਏਸ਼ੀਆਈ ਬਾਜ਼ਾਰਾਂ 'ਚ ਮਿਲਿਆ-ਜੁਲਿਆ ਕਾਰੋਬਾਰ ਦੇਖਣ ਨੂੰ ਮਿਲ ਰਿਹਾ ਹੈ। ਜਾਪਾਨ ਦਾ ਬਾਜ਼ਾਰ ਨਿੱਕੇਈ ਗਿਰਾਵਟ 'ਚ ਦਿਸਿਆ, ਜਦੋਂ ਕਿ ਚੀਨ ਦਾ ਬਾਜ਼ਾਰ ਸ਼ੰਘਾਈ ਕੰਪੋਜ਼ਿਟ ਮਜਬੂਤ ਹੋ ਕੇ ਕਾਰੋਬਾਰ ਕਰ ਰਿਹਾ ਹੈ। ਹਾਂਗ ਕਾਂਗ ਦਾ ਹੈਂਗ ਸੇਂਗ ਵੀ ਤੇਜ਼ੀ 'ਚ ਦਿਸ ਰਿਹਾ ਹੈ। ਸਿੰਗਾਪੁਰ 'ਚ ਐਸ. ਜੀ. ਐਕਸ. ਨਿਫਟੀ 11,580 ਦੇ ਪਾਰ ਕਾਰੋਬਾਰ ਕਰ ਰਿਹਾ ਹੈ। ਦੱਖਣੀ ਕੋਰੀਆ ਦਾ ਕੋਸਪੀ ਵੀ ਤੇਜ਼ੀ 'ਚ ਕਾਰੋਬਾਰ ਕਰ ਰਿਹਾ ਹੈ, ਜਦੋਂ ਕਿ ਸਟਰੇਟਸ ਟਾਈਮਜ਼ 'ਚ ਗਿਰਾਵਟ ਦੇਖਣ ਨੂੰ ਮਿਲੀ ਹੈ। ਉੱਥੇ ਹੀ ਬੀਤੇ ਕਾਰੋਬਾਰੀ ਦਿਨ ਸੋਮਵਾਰ ਨੂੰ ਅਮਰੀਕੀ ਬਾਜ਼ਾਰ ਤੇਜ਼ੀ 'ਚ ਬੰਦ ਹੋਏ ਹਨ। ਡਾਓ ਜੋਂਸ ਅਤੇ ਐੱਸ. ਐਂਡ. ਪੀ.-500 ਇੰਡੈਕਸ ਕ੍ਰਮਵਾਰ 0.35 ਫੀਸਦੀ ਅਤੇ 0.24 ਫੀਸਦੀ ਤਕ ਚੜ੍ਹ ਕੇ ਬੰਦ ਹੋਏ ਹਨ, ਜਦੋਂ ਕਿ ਨੈਸਡੈਕ ਕੰਪੋਜਿਟ 0.06 ਫੀਸਦੀ ਮਜਬੂਤ ਹੋ ਕੇ ਬੰਦ ਹੋਇਆ।

ਮੰਗਲਵਾਰ ਦੇ ਕਾਰੋਬਾਰ 'ਚ ਚੀਨ ਦਾ ਬਾਜ਼ਾਰ ਸ਼ੰਘਾਈ 0.9 ਫੀਸਦੀ ਮਜਬੂਤ ਹੋ ਕੇ 2,722 'ਤੇ ਕਾਰੋਬਾਰ ਕਰਦਾ ਦੇਖਣ ਨੂੰ ਮਿਲਿਆ। ਜਾਪਾਨ ਦਾ ਬਾਜ਼ਾਰ ਨਿੱਕੇਈ 6.55 ਅੰਕ ਡਿੱਗ ਕੇ 22,192 'ਤੇ ਕਾਰੋਬਾਰ ਕਰਦਾ ਦਿਸਿਆ। ਹਾਂਗਕਾਂਗ ਦਾ ਹੈਂਗ ਸੇਂਗ 43 ਅੰਕ ਦੀ ਤੇਜ਼ੀ ਨਾਲ 27,640 'ਤੇ ਕਾਰੋਬਾਰ ਕਰਦਾ ਦੇਖਣ ਨੂੰ ਮਿਲਿਆ। ਐੱਨ. ਐੱਸ. ਈ. ਨਿਫਟੀ-50 ਦਾ ਸਿੰਗਾਪੁਰ ਟ੍ਰੇਡਡ ਐੱਸ. ਜੀ. ਐਕਸ. ਨਿਫਟੀ ਸਪਾਟ ਯਾਨੀ 3.50 ਅੰਕ ਦੀ ਤੇਜ਼ੀ ਨਾਲ 11,590 ਦੇ ਨਜ਼ਦੀਕ ਕਾਰੋਬਾਰ ਕਰਦਾ ਦੇਖਣ ਨੂੰ ਮਿਲਿਆ। ਦੱਖਣੀ ਕੋਰੀਆ ਦਾ ਇੰਡੈਕਸ ਕੋਸਪੀ 13.28 ਅੰਕ ਦੀ ਤੇਜ਼ੀ ਨਾਲ 2,261 'ਤੇ ਕਾਰੋਬਾਰ ਕਰਦਾ ਨਜ਼ਰ ਆਇਆ। ਸਿੰਗਾਪੁਰ ਦਾ ਸਟਰੇਟਸ ਟਾਈਮਜ਼ 0.3 ਫੀਸਦੀ ਡਿੱਗ ਕੇ 3,195 'ਤੇ ਕਾਰੋਬਾਰ ਕਰਦਾ ਦੇਖਣ ਨੂੰ ਮਿਲਿਆ।