ਏਸ਼ੀਆਈ ਬਾਜ਼ਾਰ ਮਿਲੇ-ਜੁਲੇ, SGX ਨਿਫਟੀ 10,900 ਦੇ ਨੇੜੇ

01/16/2019 8:40:17 AM

ਨਵੀਂ ਦਿੱਲੀ— ਬੀਤੇ ਦਿਨ ਅਮਰੀਕੀ ਬਾਜ਼ਾਰਾਂ 'ਚ ਤੇਜ਼ੀ ਦੇ ਬਾਵਜੂਦ ਬੁੱਧਵਾਰ ਏਸ਼ੀਆਈ ਬਾਜ਼ਾਰਾਂ 'ਚ ਮਿਲਿਆ-ਜੁਲਿਆ ਕਾਰੋਬਾਰ ਦੇਖਣ ਨੂੰ ਮਿਲਿਆ ਹੈ।ਐੱਸ. ਜੀ. ਐਕਸ ਨਿਫਟੀ 10 ਅੰਕ ਡਿੱਗ ਕੇ ਕਾਰੋਬਾਰ ਕਰ ਰਿਹਾ ਹੈ।ਜਾਪਾਨ ਦਾ ਬਾਜ਼ਾਰ ਨਿੱਕੇਈ 140 ਅੰਕ ਯਾਨੀ 0.7 ਫੀਸਦੀ ਦੀ ਗਿਰਵਾਟ ਨਾਲ 20414.32  ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ।

ਉੱਥੇ ਹੀ, ਹਾਂਗਕਾਂਗ ਦਾ ਬਾਜ਼ਾਰ ਹੈਂਗ ਸੇਂਗ 40 ਅੰਕ ਯਾਨੀ ਕਰੀਬ 1.33 ਫੀਸਦੀ ਦੀ ਗਿਰਾਵਟ ਨਾਲ 26649.03 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ, ਜਦੋਂ ਕਿ ਐੱਸ. ਜੀ. ਐਕਸ ਨਿਫਟੀ 12 ਅੰਕ ਯਾਨੀ 0.11 ਫੀਸਦੀ ਦੀ ਕਮਜ਼ੋਰੀ ਨਾਲ 10,931.50 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ।
ਹਾਲਾਂਕਿ ਕੋਰੀਆਈ ਬਾਜ਼ਾਰ ਦਾ ਇੰਡੈਕਸ ਕੋਸਪੀ 0.24 ਫੀਸਦੀ ਵਧਿਆ ਹੈ, ਜਦੋਂ ਕਿ ਸਟਰੇਟਸ ਟਾਈਮਸ 'ਚ 0.2 ਫੀਸਦੀ ਦੀ ਮਜ਼ਬੂਤੀ ਦੇਖਣ ਨੂੰ ਮਿਲ ਰਹੀ ਹੈ। ਤਾਇਵਾਨ ਇੰਡੈਕਸ 20 ਅੰਕ ਯਾਨੀ 0.2 ਫੀਸਦੀ ਡਿੱਗ ਕੇ 9,785.52 'ਤੇ ਹੈ। ਚੀਨ ਦਾ ਬਾਜ਼ਾਰ ਸ਼ੰਘਾਈ ਕੰਪੋਜ਼ਿਟ 0.15 ਫੀਸਦੀ ਦੀ ਗਿਰਾਵਟ ਨਾਲ ਕਾਰੋਬਾਰ ਕਰ ਰਿਹਾ ਹੈ।