ਏਸ਼ੀਆਈ ਬਾਜ਼ਾਰ ਮਿਲੇ-ਜੁਲੇ, SGX ਨਿਫਟੀ 10,900 ਦੇ ਪਾਰ

01/23/2019 8:58:05 AM

ਨਵੀਂ ਦਿੱਲੀ— ਬੁੱਧਵਾਰ ਨੂੰ ਏਸ਼ੀਆਈ ਬਾਜ਼ਾਰਾਂ 'ਚ ਮਿਲਿਆ-ਜੁਲਿਆ ਕਾਰੋਬਾਰ ਦੇਖਣ ਨੂੰ ਮਿਲ ਰਿਹਾ ਹੈ। ਸਿੰਗਾਪੁਰ 'ਚ ਐਸ. ਜੀ. ਐਕਸ. ਨਿਫਟੀ ਉਤਰਾਅ-ਚੜ੍ਹਾਅ ਵਿਚਕਾਰ 10 ਅੰਕ ਚੜ੍ਹ ਕੇ ਕਾਰੋਬਾਰ ਕਰ ਰਿਹਾ ਹੈ।
ਹਾਂਗਕਾਂਗ ਦਾ ਹੈਂਗ ਸੇਂਗ 60 ਅੰਕ ਦੀ ਤੇਜ਼ੀ ਨਾਲ 27,076.78 ਦੇ ਪੱਧਰ 'ਤੇ ਕਾਰੋਬਾਰ ਕਰਦਾ ਨਜ਼ਰ ਆਇਆ। ਸਟ੍ਰੇਟਸ ਟਾਈਮਜ਼ 'ਚ 0.07 ਦੀ ਕਮਜ਼ੋਰੀ ਦੇਖਣ ਨੂੰ ਮਿਲੀ ਹੈ। ਬੀਤੇ ਦਿਨ ਅਮਰੀਕੀ ਬਾਜ਼ਾਰਾਂ 'ਚ ਗਿਰਾਵਟ ਰਹੀ। ਡਾਓ ਜੋਂਸ 301 ਅੰਕ ਡਿੱਗ ਕੇ 24404.48 'ਤੇ ਬੰਦ ਹੋਇਆ। ਐੱਸ. ਐਂਡ ਪੀ.-500 ਇੰਡੈਕਸ 'ਚ 1.42 ਫੀਸਦੀ ਦੀ ਗਿਰਾਵਟ ਦਰਜ ਕੀਤੀ ਗਈ। ਇਸ ਦੇ ਇਲਾਵਾ ਨੈਸਡੈਕ ਕੰਪੋਜ਼ਿਟ 1.91 ਫੀਸਦੀ ਦੀ ਕਮਜ਼ੋਰੀ ਨਾਲ 7,020.36 ਦੇ ਪੱਧਰ 'ਤੇ ਬੰਦ ਹੋਇਆ।

ਏਸ਼ੀਆਈ ਬਾਜ਼ਾਰਾਂ ਦੀ ਗੱਲ ਕਰੀਏ ਤਾਂ ਬੁੱਧਵਾਰ ਦੇ ਕਾਰੋਬਾਰ 'ਚ ਐੱਨ. ਐੱਸ. ਈ. ਨਿਫਟੀ-50 ਦਾ ਸਿੰਗਾਪੁਰ ਟ੍ਰੇਡਡ ਐੱਸ. ਜੀ. ਐਕਸ. ਨਿਫਟੀ 10 ਅੰਕ ਮਜਬੂਤ ਹੋ ਕੇ 10,942 'ਤੇ ਕਾਰੋਬਾਰ ਕਰਦਾ ਦੇਖਣ ਨੂੰ ਮਿਲਿਆ। ਹਾਂਗਕਾਂਗ ਦਾ ਹੈਂਗ ਸੇਂਗ 60 ਅੰਕ ਦੀ ਤੇਜ਼ੀ ਨਾਲ 27,059.84 'ਤੇ ਕਾਰੋਬਾਰ ਕਰਦਾ ਦੇਖਣ ਨੂੰ ਮਿਲਿਆ। ਜਪਾਨ ਦਾ ਬਾਜ਼ਾਰ ਨਿੱਕੇਈ 8 ਅੰਕ ਦੀ ਹਲਕੀ ਤੇਜ਼ੀ ਨਾਲ 20,631.54 'ਤੇ ਕਾਰੋਬਾਰ ਕਰਦਾ ਦਿਸਿਆ। ਉੱਥੇ ਹੀ ਚੀਨ ਦਾ ਬਾਜ਼ਾਰ ਸ਼ੰਘਾਈ ਕੰਪੋਜ਼ਿਟ ਸਪਾਟ ਹੋ ਕੇ 2,582 ਦੇ ਪੱਧਰ 'ਤੇ ਕਾਰੋਬਾਰ ਕਰਦਾ ਦੇਖਣ ਨੂੰ ਮਿਲਿਆ।


Related News