ਏਸ਼ੀਆਈ ਬਾਜ਼ਾਰਾਂ ''ਚ ਰੌਣਕ, SGX ਨਿਫਟੀ 11,000 ਦੇ ਪਾਰ

07/18/2018 8:12:15 AM

ਨਵੀਂ ਦਿੱਲੀ— ਬੁੱਧਵਾਰ ਦੇ ਕਾਰੋਬਾਰ 'ਚ ਏਸ਼ੀਆਈ ਬਾਜ਼ਾਰਾਂ 'ਚ ਰੌਣਕ ਦੇਖਣ ਨੂੰ ਮਿਲ ਰਹੀ ਹੈ। ਜਾਪਾਨ ਦੇ ਬਾਜ਼ਾਰ ਨਿੱਕੇਈ, ਦੱਖਣੀ ਕੋਰੀਆ ਦੇ ਇੰਡੈਕਸ ਕੋਸਪੀ ਤੇਜ਼ੀ ਨਾਲ ਕਾਰੋਬਾਰ ਕਰ ਰਹੇ ਹਨ। ਹਾਂਗਕਾਂਗ ਦਾ ਹੈਂਗ ਸੇਂਗ ਵੀ ਤੇਜ਼ੀ 'ਚ ਕਾਰੋਬਾਰ ਕਰ ਰਿਹਾ ਹੈ। ਚੀਨ ਦਾ ਸ਼ੰਘਾਈ ਕੰਪੋਜਿਟ ਅਤੇ ਸਿੰਗਾਪੁਰ ਦਾ ਸਟਰੇਟਸ ਟਾਈਮਜ਼ ਵੀ ਹਰੇ ਨਿਸ਼ਾਨ 'ਤੇ ਕਾਰੋਬਾਰ ਕਰ ਰਹੇ ਹਨ। ਇਸ ਦੇ ਇਲਾਵਾ ਸਿੰਗਾਪੁਰ 'ਚ ਐੱਸ. ਜੀ. ਐਕਸ. ਨਿਫਟੀ 11,000 ਦੇ ਪਾਰ ਕਾਰੋਬਾਰ ਕਰਦਾ ਦੇਖਣ ਨੂੰ ਮਿਲ ਰਿਹਾ ਹੈ।

ਚੀਨ ਦਾ ਬਾਜ਼ਾਰ ਸ਼ੰਘਾਈ 7 ਅੰਕਾਂ ਦੀ ਮਜ਼ਬੂਤੀ ਨਾਲ 2,805 'ਤੇ ਕਾਰੋਬਾਰ ਕਰਦਾ ਦੇਖਣ ਨੂੰ ਮਿਲਿਆ ਹੈ। ਜਾਪਾਨ ਦਾ ਬਾਜ਼ਾਰ ਨਿੱਕੇਈ 198 ਅੰਕ ਵੱਧ ਕੇ 22,896 'ਤੇ ਕਾਰੋਬਾਰ ਕਰਦਾ ਦਿਸਿਆ। ਐੱਨ. ਐੱਸ. ਈ. ਨਿਫਟੀ-50 ਦਾ ਸਿੰਗਾਪੁਰ ਟ੍ਰੇਡਿਡ ਐੱਸ. ਜੀ. ਐਕਸ. ਨਿਫਟੀ 35 ਅੰਕ ਮਜ਼ਬੂਤ ਹੋ ਕੇ 11,062 ਦੇ ਪੱਧਰ 'ਤੇ ਕਾਰੋਬਾਰ ਕਰਦਾ ਦੇਖਣ ਨੂੰ ਮਿਲਿਆ। ਹਾਂਗਕਾਂਗ ਦਾ ਹੈਂਗ ਸੇਂਗ 81 ਅੰਕ ਦੀ ਗਿਰਾਵਟ ਨਾਲ 28,262 'ਤੇ ਕਾਰੋਬਾਰ ਕਰਦਾ ਦੇਖਣ ਨੂੰ ਮਿਲਿਆ। ਦੱਖਣੀ ਕੋਰੀਆ ਦਾ ਇੰਡੈਕਸ ਕੋਸਪੀ 0.2 ਫੀਸਦੀ ਡਿੱਗ ਕੇ 2,302 'ਤੇ ਕਾਰੋਬਾਰ ਕਰਦਾ ਨਜ਼ਰ ਆਇਆ। ਸਿੰਗਾਪੁਰ ਦਾ ਸਟਰੇਟਸ ਟਾਈਮਜ਼ 0.2 ਫੀਸਦੀ ਦੀ ਤੇਜ਼ੀ ਨਾਲ 3,247 'ਤੇ ਕਾਰੋਬਾਰ ਕਰਦਾ ਦੇਖਣ ਨੂੰ ਮਿਲਿਆ।