ਡਾਲਰ ਦੇ ਮੁਕਾਬਲੇ ਰੁਪਏ ''ਚ 52 ਪੈਸੇ ਦੀ ਵੱਡੀ ਗਿਰਾਵਟ ਆਈ, ਜਾਣੋ ਮੁੱਲ

04/19/2021 11:40:48 AM

ਮੁੰਬਈ- ਦੇਸ਼ ਵਿਚ ਕੋਵਿਡ-19 ਸੰਕਰਮਣ ਦੇ ਵੱਧ ਰਹੇ ਮਾਮਲਿਆਂ ਕਾਰਨ ਆਰਥਿਕਤਾ ਨੂੰ ਨੁਕਸਾਨ ਹੋਣ ਦੇ ਡਰ ਕਾਰਨ ਸੋਮਵਾਰ ਨੂੰ ਸ਼ੁਰੂਆਤੀ ਕਾਰੋਬਾਰ ਦੌਰਾਨ ਰੁਪਿਆ 52 ਪੈਸੇ ਡਿੱਗ ਕੇ 74.87 ਦੇ ਪੱਧਰ 'ਤੇ ਆ ਗਿਆ। ਇਸ ਤੋਂ ਇਲਾਵਾ ਘਰੇਲੂ ਸਟਾਕ ਮਾਰਕੀਟ ਵਿਚ ਭਾਰੀ ਵਿਕਰੀ ਨੇ ਵੀ ਨਿਵੇਸ਼ਕਾਂ ਦੀ ਧਾਰਨਾ ਨੂੰ ਪ੍ਰਭਾਵਤ ਕੀਤਾ। 

ਡਾਲਰ ਦੇ ਮੁਕਾਬਲੇ 74.80 'ਤੇ ਖੁੱਲ੍ਹਣ ਮਗਰੋਂ ਰੁਪਏ ਵਿਚ ਅੱਗੇ ਹੋਰ ਗਿਰਾਵਟ ਵਧੀ। ਸ਼ੁੱਕਰਵਾਰ ਨੂੰ ਰੁਪਿਆ ਅਮਰੀਕੀ ਮੁਦਰਾ ਦੇ ਮੁਕਾਬਲੇ 74.35 ਦੇ ਪੱਧਰ 'ਤੇ ਬੰਦ ਹੋਇਆ ਸੀ। ਇਸ ਦੌਰਾਨ ਜ਼ਿਆਦਾਤਰ ਏਸ਼ੀਆਈ ਮੁਦਰਾਵਾਂ ਦਾ ਰੁਖ਼ ਵੀ ਕਮਜ਼ੋਰ ਸੀ। 6 ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਦਰਸਾਉਣ ਵਾਲਾ ਸੂਚਕ ਅੰਕ 0.10 ਫ਼ੀਸਦੀ ਦੇ ਵਾਧੇ ਨਾਲ ਇਸ ਦੌਰਾਨ 91.64 'ਤੇ ਸੀ। 

ਸ਼ੇਅਰ ਬਾਜ਼ਾਰ ਦੇ ਆਰਜ਼ੀ ਅੰਕੜਿਆਂ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ ਨੇ ਸ਼ੁੱਕਰਵਾਰ ਨੂੰ ਕੁੱਲ ਆਧਾਰ 'ਤੇ 437.51 ਕਰੋੜ ਰੁਪਏ ਦੇ ਸ਼ੇਅਰ ਖ਼ਰੀਦੇ ਸਨ। ਕੇਂਦਰੀ ਸਿਹਤ ਮੰਤਰਾਲਾ ਦੇ ਅੰਕੜਿਆਂ ਅਨੁਸਾਰ, ਇਕ ਦਿਨ ਵਿਚ ਦੇਸ਼ ਵਿਚ ਕੋਰੋਨਾ ਵਾਇਰਸ ਦੇ 2,73,810 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸੰਕਰਮਣ ਦੀ ਕੁੱਲ ਸੰਖਿਆ 1,50,61,919 ਤੇ ਪਹੁੰਚ ਗਈ ਹੈ। ਇਸ ਤੋਂ ਇਲਾਵਾ ਮ੍ਰਿਤਕਾਂ ਦੀ ਸੰਖਿਆ 1,619 ਹੋਰ ਮੌਤਾਂ ਹੋਣ ਨਾਲ ਵੱਧ ਕੇ 1,78,769 ਹੋ ਗਈ ਹੈ।


Sanjeev

Content Editor

Related News