ਸੈਂਸੈਕਸ ''ਚ 235 ਅੰਕ ਦਾ ਉਛਾਲ, ਨਿਫਟੀ 11,430 ਦੇ ਪਾਰ ਖੁੱਲ੍ਹਾ

08/17/2018 9:15:29 AM

ਮੁੰਬਈ— ਗਲੋਬਲ ਬਾਜ਼ਾਰਾਂ ਤੋਂ ਮਿਲੇ ਮਜਬੂਤ ਸੰਕੇਤਾਂ ਵਿਚਕਾਰ ਭਾਰਤੀ ਸਟਾਕ ਮਾਰਕੀਟ 'ਚ ਤੇਜ਼ੀ ਦੇਖਣ ਨੂੰ ਮਿਲੀ ਹੈ। ਹਫਤੇ ਦੇ ਆਖਰੀ ਕਾਰੋਬਾਰੀ ਦਿਨ ਬੰਬਈ ਸਟਾਕ ਐਕਸਚੇਂਜ (ਬੀ. ਐੱਸ. ਈ.) ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ 235.04 ਅੰਕ ਚੜ੍ਹ ਕੇ 37,898.60 'ਤੇ ਅਤੇ ਨੈਸ਼ਨਲ ਸਟਾਕ ਐਕਸਚੇਂਜ (ਐੱਨ. ਐੱਸ. ਈ.) ਦਾ 50 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਨਿਫਟੀ 52.10 ਅੰਕ ਦੀ ਮਜਬੂਤੀ ਨਾਲ 11,437.15 ਦੇ ਪੱਧਰ 'ਤੇ ਖੁੱਲ੍ਹੇ ਹਨ। ਸ਼ੁਰੂ ਦੇ ਕਾਰੋਬਾਰ 'ਚ ਬੀ. ਐੱਸ. ਈ. ਮਿਡ ਕੈਪ 34 ਅੰਕ ਦੀ ਮਜਬੂਤੀ ਅਤੇ ਬੈਂਕ ਨਿਫਟੀ 'ਚ 165 ਅੰਕ ਦੀ ਤੇਜ਼ੀ ਦੇਖਣ ਨੂੰ ਮਿਲੀ।

ਗਲੋਬਲ ਬਾਜ਼ਾਰਾਂ ਦੀ ਗੱਲ ਕਰੀਏ ਤਾਂ ਟਰੇਡ ਵਾਰ ਘਟਣ ਦੀ ਸੰਭਾਵਨਾ ਅਤੇ ਕਾਰਪੋਰੇਟ ਨਤੀਜੇ ਬਿਹਤਰ ਨਾਲ ਬੀਤੇ ਦਿਨ ਦੇ ਕਾਰੋਬਾਰ 'ਚ ਅਮਰੀਕੀ ਬਾਜ਼ਾਰ ਤੇਜ਼ੀ 'ਚ ਬੰਦ ਹੋਏ ਹਨ ਅਤੇ ਅੱਜ ਏਸ਼ੀਆਈ ਬਾਜ਼ਾਰਾਂ 'ਚ ਮਿਲਿਆ-ਜੁਲਿਆ ਕਾਰੋਬਾਰ ਦੇਖਣ ਨੂੰ ਮਿਲ ਰਿਹਾ ਹੈ। ਜਾਪਾਨ ਦਾ ਨਿੱਕੇਈ ਤੇਜ਼ੀ 'ਚ ਅਤੇ ਅਤੇ ਐੱਨ. ਐੱਸ. ਈ.-50 ਦਾ ਸਿੰਗਾਪੁਰ-ਟ੍ਰੇਡਡ ਐੱਸ. ਜੀ. ਐਕਸ. ਨਿਫਟੀ ਸਪਾਟ ਹੋ ਕੇ ਕਾਰੋਬਾਰ ਕਰ ਰਿਹਾ ਹੈ।
ਸਿੰਗਾਪੁਰ-ਟ੍ਰੇਡਿਡ ਐੱਸ. ਜੀ. ਐਕਸ. ਨਿਫਟੀ ਸਪਾਟ ਹੋ ਕੇ 11,430 ਦੇ ਨਜ਼ਦੀਕ ਕਾਰੋਬਾਰ ਕਰਦਾ ਦਿਸਿਆ। ਜਾਪਾਨ ਦਾ ਬਾਜ਼ਾਰ ਨਿੱਕੇਈ 0.5 ਫੀਸਦੀ ਚੜ੍ਹ ਕੇ 22,309 'ਤੇ ਕਾਰੋਬਾਰ ਕਰ ਰਿਹਾ ਸੀ। ਚੀਨ ਦਾ ਬਾਜ਼ਾਰ ਸ਼ੰਘਾਈ ਕੰਪੋਜ਼ਿਟ ਸਪਾਟ ਹੋ ਕੇ ਯਾਨੀ 0.05 ਫੀਸਦੀ ਵਧ ਕੇ 2,706 'ਤੇ ਕਾਰੋਬਾਰ ਕਰਦਾ ਦਿਸਿਆ। ਹਾਂਗਕਾਂਗ ਦੇ ਹੈਂਗ ਸੇਂਗ 'ਚ 145 ਅੰਕ ਦੀ ਤੇਜ਼ੀ ਦੇਖਣ ਨੂੰ ਮਿਲੀ।