ਸ੍ਰੀ ਗੋਇੰਦਵਾਲ ਸਾਹਿਬ ਦੀ ਜੇਲ੍ਹ ਮੁੜ ਸੁਰਖੀਆਂ 'ਚ, 22 ਮੋਬਾਇਲ ਸਣੇ ਹੋਰ ਸਾਮਾਨ ਬਰਾਮਦ

Monday, Nov 13, 2023 - 05:23 PM (IST)

ਤਰਨਤਾਰਨ (ਰਮਨ) : ਸਰਕਾਰ ਵਲੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਤਿਆਰ ਕਰਵਾਈ ਗਈ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਇਕ ਵਾਰ ਫਿਰ ਸੁਰਖੀਆਂ ਵਿਚ ਆ ਗਈ ਹੈ।  ਪ੍ਰਸ਼ਾਸਨ ਵਲੋਂ ਜੇਲ੍ਹ ਅੰਦਰ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ 22 ਮੋਬਾਇਲ,1813 ਗੋਲੀਆਂ, 29 ਡਾਟਾ ਕੇਬਲ, 8 ਹੈੱਡ ਫੋਨ, 6 ਈਅਰ ਫ਼ੋਨ, 2 ਸਿਮ, 4 ਅਡਾਪਟਰ,4 ਬੀੜੀਆਂ ਦੇ ਬੰਡਲ ਬਰਾਮਦ ਕੀਤੇ ਗਏ ਹਨ। ਇਸ ਦੌਰਾਨ ਪੁਲਸ ਨੇ 7 ਵਿਅਕਤੀਆਂ ਨੂੰ ਨਾਮਜ਼ਦ ਕਰਦੇ ਹੋਏ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ :  ਰਾਸ਼ਟਰੀ ਜਾਂਚ ਏਜੰਸੀ ਦੀ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਸਖ਼ਤ ਕਾਰਵਾਈ

ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਦੇ ਸਹਾਇਕ ਸੁਪਰਡੈਂਟ ਸੁਸ਼ੀਲ ਕੁਮਾਰ, ਗੁਰਨਾਮ ਸਿੰਘ ਅਤੇ ਮਨਜੀਤ ਸਿੰਘ ਵਲੋਂ ਅਚਾਨਕ ਜੇਲ੍ਹ ਅੰਦਰ ਤਲਾਸ਼ੀ ਮੁਹਿੰਮ ਚਲਾਈ ਗਈ ਸੀ। ਇਸ ਦੌਰਾਨ ਮੋਬਾਇਲ, ਡਾਟਾ ਕੇਬਲ, ਹੈੱਡ ਫੋਨ, ਈਅਰ ਫ਼ੋਨ,ਸਿਮ, ਅਡਾਪਟਰ, ਬੀੜੀਆਂ ਦੇ ਬੰਡਲ ਬਰਾਮਦ ਕੀਤੇ ਗਏ ਹਨ।

ਇਹ ਵੀ ਪੜ੍ਹੋ :  ਕੈਨੇਡਾ ਨੇ ਦਿੱਤੀ ਵੱਡੀ ਖ਼ੁਸ਼ਖ਼ਬਰੀ, IELTS 'ਚੋਂ ਘੱਟ ਬੈਂਡ ਵਾਲਿਆਂ ਨੂੰ ਵੀ ਮਿਲਣਗੇ ਧੜਾ-ਧੜ ਵੀਜ਼ੇ

ਇਸ ਬਾਬਤ ਜਾਣਕਾਰੀ ਦਿੰਦੇ ਹੋਏ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੇ ਮੁਖੀ ਇੰਸਪੈਕਟਰ ਪਰਮਜੀਤ ਸਿੰਘ ਵਿਰਦੀ ਨੇ ਦੱਸਿਆ ਕਿ ਇਸ ਸਬੰਧੀ ਮਨੀਸ਼ ਕੁਮਾਰ ਪੁੱਤਰ ਦਰਸ਼ਨ ਪ੍ਰਕਾਸ਼ ਵਾਸੀ ਗੁਰੂ ਤੇਗ ਬਹਾਦਰ ਨਗਰ ਤਰਨਤਾਰਨ, ਪੰਜਾਬ ਸਿੰਘ ਪੁੱਤਰ ਸਾਹਿਬ ਸਿੰਘ ਵਾਸੀ ਮਾੜੀ ਗੌੜ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਸ਼ੇਖ ਫਤਿਹ ਜ਼ਿਲ੍ਹਾ ਅੰਮ੍ਰਿਤਸਰ, ਗੁਰਵਿੰਦਰ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਖਵਾਸਪੁਰ, ਕੁਲਵਿੰਦਰ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਰੌਲੀ ਜ਼ਿਲ੍ਹਾ ਮੋਗਾ ਅਤੇ ਹਰਸ਼ ਕੁਮਾਰ ਸ਼ਰਮਾ ਪੁੱਤਰ ਗੁਰਅਵਤਾਰ ਸਿੰਘ ਵਾਸੀ ਕੋਟ ਈਸੇ ਖਾਂ ਜ਼ਿਲ੍ਹਾ ਮੋਗਾ ਖ਼ਿਲਾਫ਼ ਮਾਮਲਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਪੰਜਾਬ ਵਿੱਚ ਇਸ ਵਾਰ ਦੀਵਾਲੀ ਦੀ ਰਾਤ AQI ਵਿੱਚ ਹੋਇਆ ਸੁਧਾਰ, 6 ਸ਼ਹਿਰਾਂ ਦੇ ਅੰਕੜੇ ਜਾਰੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 

 


Harnek Seechewal

Content Editor

Related News