ਘਰ ’ਚ ਦਾਖ਼ਲ ਹੋ ਕੇ ਨੌਜਵਾਨ ਦੀ ਕੁੱਟ ਮਾਰ ਕਰਨ ਦੇ ਦੋਸ਼ ’ਚ 5 ਨਾਮਜ਼ਦ

Monday, Sep 14, 2026 - 06:23 PM (IST)

ਘਰ ’ਚ ਦਾਖ਼ਲ ਹੋ ਕੇ ਨੌਜਵਾਨ ਦੀ ਕੁੱਟ ਮਾਰ ਕਰਨ ਦੇ ਦੋਸ਼ ’ਚ 5 ਨਾਮਜ਼ਦ

ਤਰਨਤਾਰਨ (ਰਾਜੂ)- ਥਾਣਾ ਝਬਾਲ ਪੁਲਸ ਨੇ ਘਰ ਵਿਚ ਦਾਖ਼ਲ ਹੋ ਕੇ ਇਕ ਨੌਜਵਾਨ ਦੀ ਕੁੱਟ ਮਾਰ ਕਰਨ ਦੇ ਦੋਸ਼ ’ਚ 5 ਲੋਕਾਂ ਵਿਰੁੱਧ ਕੇਸ ਦਰਜ ਕੀਤਾ ਹੈ। ਪੁਲਸ ਨੂੰ ਦਰਜ ਕਰਵਾਈ ਸ਼ਿਕਾਇਤ ’ਚ ਹਰਦੇਵ ਸਿੰਘ ਪੁੱਤਰ ਸਰਦੂਲ ਸਿੰਘ ਵਾਸੀ ਪੰਡੋਰੀ ਰਣ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਉਹ ਆਪਣੇ ਘਰ ਵਿਚ ਮੌਜੂਦ ਸੀ ਤਾਂ ਪਿੰਡ ਦੇ ਹੀ ਕੁਝ ਲੋਕ ਉਸ ਦੇ ਘਰ ਵਿਚ ਦਾਖ਼ਲ ਹੋਏ, ਜਿਨ੍ਹਾਂ ਨੇ ਆਉਂਦਿਆਂ ਹੀ ਉਸ ਦੇ ਲੜਕੇ ਬਿਕਰਮਜੀਤ ਸਿੰਘ ’ਤੇ ਹਮਲਾ ਕਰ ਦਿੱਤਾ ਅਤੇ ਕੁੱਟ ਮਾਰ ਕਰਨੀ ਸ਼ੁਰੂ ਕਰ ਦਿੱਤੀ। ਉਨ੍ਹਾਂ ਵੱਲੋਂ ਰੌਲਾ ਪਾਉਣ ’ਤੇ ਉਕਤ ਵਿਅਕਤੀ ਮੌਕੇ ਤੋਂ ਫਰਾਰ ਹੋ ਗਏ।

 ਇਸ ਸਬੰਧੀ ਏ. ਐੱਸ. ਆਈ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮੁਦਈ ਦੇ ਬਿਆਨ ’ਤੇ ਗੁਰਸੇਵਕ ਸਿੰਘ ਪੁੱਤਰ ਬਲਜੀਤ ਸਿੰਘ, ਅੰਗਰੇਜ਼ ਸਿੰਘ ਪੁੱਤਰ ਕਰਤਾਰ ਸਿੰਘ, ਗਗਨਦੀਪ ਸਿੰਘ ਪੁੱਤਰ ਗੁਰਸੇਵਕ ਸਿੰਘ, ਅਕਾਸ਼ਦੀਪ ਸਿੰਘ ਪੁੱਤਰ ਅੰਗਰੇਜ ਸਿੰਘ ਅਤੇ ਸ਼ਮਸ਼ੇਰ ਸਿੰਘ ਪੁੱਤਰ ਨਿਰਵੈਲ ਸਿੰਘ ਵਾਸੀਆਨ ਪੰਡੋਰੀ ਰਣ ਸਿੰਘ ਦੇ ਖਿਲਾਫ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।


author

Shivani Bassan

Content Editor

Related News