ਕੈਬਨਿਟ ਮੰਤਰੀ ਬਲਜੀਤ ਕੌਰ ਵੱਲੋਂ ਬੱਚਿਆਂ ਦੀ ਭਲਾਈ ਲਈ 55 ਲੱਖ ਰੁਪਏ ਦੀ ਰਾਸ਼ੀ ਜਾਰੀ
02/21/2023 2:44:22 PM

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬੱਚਿਆਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਤਹਿਤ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਉਸਮਾਂ ਵਿਖੇ ਮੁੰਡਿਆਂ ਦੇ ਬਾਲ ਘਰ ਦੀ ਉਸਾਰੀ ਲਈ ਪਹਿਲੀ ਕਿਸ਼ਤ ਵਜੋਂ 55.65 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਲੋੜਵੰਦ ਬੱਚਿਆਂ ਲਈ ਬਾਲ ਘਰ ਦੀ ਉਸਾਰੀ ਨਾਲ ਜ਼ਿਲ੍ਹੇ ਅਤੇ ਆਲੇ-ਦੁਆਲੇ ਦੇ ਜ਼ਿਲ੍ਹਿਆਂ ਦੇ ਲੋੜਵੰਦ ਬੱਚਿਆਂ ਨੂੰ ਆਸਰਾ ਮਿਲੇਗਾ। ਤਰਨਤਾਰਨ ਜ਼ਿਲ੍ਹੇ ਵਿੱਚ ਬਾਲ ਘਰ ਨਾ ਹੋਣ ਕਾਰਣ ਲੋੜਵੰਦ ਬੱਚਿਆਂ ਦੀ ਦੇਖ-ਰੇਖ ਵਿੱਚ ਔਕੜਾਂ ਆ ਰਹੀਆਂ ਸਨ।
ਇਹ ਵੀ ਪੜ੍ਹੋ : ਪ੍ਰੀਪੇਡ ਬਿਜਲੀ ਮੀਟਰ ਯੋਜਨਾ ਨੇ ਵਧਾਈ ਲੋਕਾਂ ਦੀ ਚਿੰਤਾ; ਜਾਣੋ ਕਿਵੇਂ ਕਰਦੈ ਕੰਮ ਤੇ ਕੀ ਹਨ ਮੀਟਰ ਦੇ ਲਾਭ
ਕੈਬਨਿਟ ਮੰਤਰੀ ਨੇ ਪਿੰਡ ਉਸਮਾਂ ਵਿਖੇ ਮੁੰਡਿਆਂ ਦੇ ਬਾਲ ਘਰ ਦੀ ਉਸਾਰੀ ਵਿੱਚ ਤੇਜ਼ੀ ਲਿਆਉਣ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਅਤੇ ਵਿੱਤੀ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ।
ਇਹ ਵੀ ਪੜ੍ਹੋ : ਕਿਸਾਨ ਫਿਰ ਕਰਨਗੇ ਰੇਲਾਂ ਦਾ ਚੱਕਾ ਜਾਮ, ਪੜ੍ਹੋ ਕਦੋਂ ਤੇ ਕਿੱਥੇ ਰੋਕੀਆਂ ਜਾਣਗੀਆਂ ਟਰੇਨਾਂ
ਨੋਟ: ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ