ਦਿਲ ਦੇ ਦੌਰੇ ਕਾਰਨ ਹਸਪਤਾਲ 'ਚ ਦਾਖ਼ਲ ASI ਰਜਿੰਦਰ ਸਿੰਘ ਨੇ ਤੋੜਿਆ ਦਮ

Monday, Feb 20, 2023 - 02:43 PM (IST)

ਦਿਲ ਦੇ ਦੌਰੇ ਕਾਰਨ ਹਸਪਤਾਲ 'ਚ ਦਾਖ਼ਲ ASI ਰਜਿੰਦਰ ਸਿੰਘ ਨੇ ਤੋੜਿਆ ਦਮ

ਤਰਨਤਾਰਨ (ਰਮਨ) : ਥਾਣਾ ਸਿਟੀ ਤਰਨਤਾਰਨ ਵਿਖੇ ਤਾਇਨਾਤ ਏ. ਐੱਸ. ਆਈ.  ਰਜਿੰਦਰ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਉਨ੍ਹਾਂ ਦਾ ਸਸਕਾਰ ਅੱਜ ਅਜਨਾਲਾ ਵਿਖੇ ਕੀਤਾ ਜਾਵੇਗਾ। ਜਾਣਕਾਰੀ ਅਨੁਸਾਰ ਏ. ਐੱਸ. ਆਈ. ਰਜਿੰਦਰ ਸਿੰਘ ਨੂੰ ਕਰੀਬ ਇਕ ਮਹੀਨਾ ਪਹਿਲਾ ਡਿਊਟੀ ਦੌਰਾਨ ਦਿਲ ਦਾ ਦੌਰਾ ਪੈ ਗਿਆ ਸੀ, ਜਿਸ ਦੇ ਚੱਲਦਿਆਂ ਉਹ ਕਾਫ਼ੀ ਸਮੇਂ ਤੋਂ ਹਸਪਤਾਲ 'ਚ ਦਾਖ਼ਲ ਸਨ।

ਇਹ ਵੀ ਪੜ੍ਹੋ- ਪ੍ਰਦੂਸ਼ਣ ਖ਼ਿਲਾਫ਼ ਜੰਗ, CM ਮਾਨ ਦਾ ਲੁਧਿਆਣਾ ਵਾਸੀਆਂ ਨੂੰ ਵੱਡਾ ਤੋਹਫ਼ਾ

ਬੀਤੇ ਦਿਨ ਉਨ੍ਹਾਂ ਦੀ ਹਾਲਤ ਜ਼ਿਆਦਾ ਖ਼ਰਾਬ ਹੋਣ ਕਾਰਨ ਮੌਤ ਹੋ ਗਈ। ਰਜਿੰਦਰ ਸਿੰਘ ਆਪਣੇ ਪਿੱਛੇ ਪਤਨੀ, ਦੋ ਕੁੜੀਆਂ ਅਤੇ ਇੱਕ ਮੁੰਡਾ ਛੱਡ ਗਏ ਹਨ। ਰਜਿੰਦਰ ਸਿੰਘ ਦਾ ਅੰਤਿਮ ਸੰਸਕਾਰ ਅਜਨਾਲਾ ਵਿਖੇ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ। ਦੱਸ ਦੇਈਏ ਕਿ ਇਸ ਦੁਖ਼ਦਾਈ ਖ਼ਬਰ ਤੋਂ ਬਾਅਦ ਪੁਲਸ ਵਿਭਾਗ ਵਿੱਚ ਸੋਗ ਦੀ ਲਹਿਰ ਦੌੜ ਪਈ ਹੈ।

ਇਹ ਵੀ ਪੜ੍ਹੋ- ਦਿਲ ਦਹਿਲਾਉਣ ਵਾਲੀ ਵਾਰਦਾਤ, ਲੋਹੇ ਦੀਆਂ ਰਾਡਾਂ ਨਾਲ ਕੁੱਟ-ਕੁੱਟ ਸ਼ਖ਼ਸ ਦੀਆਂ ਤੋੜੀਆਂ ਹੱਡੀਆਂ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 
   


author

Simran Bhutto

Content Editor

Related News