ਤਰਨਤਾਰਨ ''ਚ ਚੋਰ ਦਾ ਵੱਡਾ ਕਾਂਡ, ਗੁਰਦੁਆਰਾ ਸਾਹਿਬ ਦੀ ਗੋਲਕ ''ਚੋਂ ਪੈਸੇ ਕੀਤੇ ਚੋਰੀ
Saturday, Jun 06, 2026 - 12:31 PM (IST)
ਤਰਨਤਾਰਨ (ਰਮਨ)- ਤਰਨਤਾਰਨ ਅਧੀਨ ਆਉਂਦੇ ਪਿੰਡ ਮਮਣਕੇ ਕਲਾ 'ਚ ਚੋਰ ਦਾ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿਥੇ ਕਿ ਚੋਰ ਨੇ ਗੁਰੂ ਘਰ ਨੂੰ ਵੀ ਨਹੀਂ ਬਖਸ਼ਿਆ। ਜਾਣਕਾਰੀ ਮੁਤਾਬਕ ਇਕ ਚੋਰ ਨੇ ਦੇਰ ਰਾਤ ਕਰੀਬ 2 ਵਜੇ ਸ੍ਰੀ ਗੁਰਦੁਆਰਾ ਸਾਹਿਬ ਦੇ ਅੰਦਰ ਦਾਖਲ ਹੋ ਗੋਲਕ ਨੂੰ ਨਿਸ਼ਾਨਾ ਬਣਾਇਆ। ਜਦੋਂ ਗੋਲਕ ਨਾ ਖੁੱਲੀ ਤਾਂ ਉਸ ਨੇ ਗੁਰਦੁਆਰਾ ਸਾਹਿਬ ਦੇ ਅੰਦਰ ਹੀ ਕੁਝ ਦੇਰ ਤੱਕ ਗੋਲਕ ਨਾਲ ਜਦੋ ਜ਼ਹਿਦ ਕੀਤੀ। ਇਸ ਤੋਂ ਬਾਅਦ ਚੋਰ ਗੋਲਕ ਤੋੜਨ 'ਚ ਕਾਮਯਾਬ ਹੋ ਗਿਆ ਅਤੇ ਉਸ ਨੇ 2000 ਰੁਪਏ ਦੀ ਰਕਮ ਚੋਰੀ ਕਰ ਲਈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, 2 ਮੁੰਡਿਆਂ ਦੇ ਚੱਲੀਆਂ ਤਾਬੜਤੋੜ ਗੋਲੀਆਂ
ਚੋਰੀ ਦੀ ਸਾਰੀ ਘਟਨਾ ਗੁਰਦੁਆਰਾ ਸਾਹਿਬ 'ਚ ਲੱਗੇ ਸੀਸੀਟੀਵੀ ਕੈਮਰੇ 'ਚ ਕੈਦ ਹੋ ਗਈ। ਜਿਸ ਤੋਂ ਬਾਅਦ ਪੁਲਸ ਕੋਲ ਮਾਮਲਾ ਪਹੁੰਚਾਇਆ ਗਿਆ ਤੇ ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਮੁਲਜ਼ਮ ਗੁਰਸੇਵਕ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ- ਪੰਜਾਬ: ਮਾਤਾ ਵੈਸ਼ਨੋ ਦੇਵੀ ਤੋਂ ਪਰਤਦਿਆਂ ਸ਼ਰਧਾਲੂਆਂ ਨਾਲ ਵਾਪਰਿਆ ਵੱਡਾ ਹਾਦਸਾ, 2 ਜਣਿਆਂ ਦੀ ਮੌਤ, 14 ਫੱਟੜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
