ਨਸ਼ੇ ਨੇ ਇਕ ਹੋਰ ਘਰ 'ਚ ਵਿਛਾਏ ਸੱਥਰ, ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਪੁੱਤ

Monday, Aug 21, 2023 - 09:47 AM (IST)

ਨਸ਼ੇ ਨੇ ਇਕ ਹੋਰ ਘਰ 'ਚ ਵਿਛਾਏ ਸੱਥਰ, ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਪੁੱਤ

ਤਰਨਤਾਰਨ (ਰਮਨ ਚਾਵਲਾ) : ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅਧੀਨ ਆਉਂਦੇ ਪਿੰਡ ਮੁੰਡਾ ਪਿੰਡ ਵਿਖੇ ਨਸ਼ੇ ਦੀ ਓਵਰਡੋਜ਼ ਨਾਲ ਇਕ ਨਾਬਾਲਗ ਮੁੰਡੇ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰੂ ਸਾਹਿਬ ਸਿੰਘ (17) ਪੁੱਤਰ ਪਰਮਜੀਤ ਸਿੰਘ ਵਾਸੀ ਪਿੰਡ ਮੁੰਡਾ ਪਿੰਡ ਜੋ ਬੀਤੇ ਕੁੱਝ ਸਮੇਂ ਤੋਂ ਨਸ਼ੇ ਦਾ ਆਦੀ ਹੋ ਚੁੱਕਾ ਸੀ। ਐਤਵਾਰ ਦੇਰ ਸ਼ਾਮ ਜਦੋਂ ਉਹ ਆਪਣੇ ਘਰ ’ਚ ਮੌਜੂਦ ਸੀ ਤਾਂ ਨਸ਼ੇ ਦਾ ਟੀਕਾ ਲਗਾਉਣ ਦੌਰਾਨ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲਸ ਵੱਲੋਂ ਆਪਣੇ ਤੌਰ ’ਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ :  ਪੰਜਾਬ-ਹਿਮਾਚਲ ਦੀ ਹੱਦ ’ਤੇ ਬੇਖ਼ੌਫ਼ ਚੱਲ ਰਿਹੈ ਕਾਲਾ ਧੰਦਾ, 1000 ਰੁ. 'ਚ ਹੁੰਦੈ ਜਿਸਮ ਦਾ ਸੌਦਾ

ਇਥੇ ਇਹ ਵੀ ਜ਼ਿਕਰਯੋਗ ਹੈ ਕਿ ਬੀਤੇ ਦਿਨ ਜ਼ਿਲ੍ਹਾ ਮੋਗਾ ਦੇ ਪਿੰਡ ਹਿੰਮਤਪੁਰਾ ਵਿਖੇ ਚਿੱਟੇ ਦਾ ਟੀਕਾ ਲਗਾਉਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ ਸੀ। ਮ੍ਰਿਤਕ ਦਾ ਨਾਮ ਹਰਦੀਪ ਸਿੰਘ ਦੱਸਿਆ ਜਾ ਰਿਹਾ ਹੈ, ਜਿਸ ਦੀ ਮੌਤ ਨਸ਼ੇ ਕਾਰਣ ਹੋਈ ਦੱਸੀ ਜਾ ਰਹੀ ਹੈ। ਦੱਸਣਯੋਗ ਹੈ ਨਸ਼ੇ ਕਾਰਣ ਪੰਜਾਬ ਵਿਚ ਰੋਜ਼ਾਨਾ ਨੌਜਵਾਨਾਂ ਦੀਆਂ ਮੌਤਾਂ ਦੇ ਮਾਮਲੇ ਸਾਹਮਣੇ ਆ ਰਹੇ ਹਨ। ਭਾਵੇਂ ਪੁਲਸ ਪ੍ਰਸ਼ਾਸਨ ਵਲੋਂ ਨਸ਼ੇ ਦੇ ਸੌਦਾਗਰਾਂ ਖ਼ਿਲਾਫ਼ ਸਖ਼ਤ ਕਦਮ ਚੁੱਕੇ ਜਾ ਰਹੇ ਹਨ ਪਰ ਇਸ ਦੇ ਬਾਵਜੂਦ ਅਜਿਹੀਆਂ ਘਟਨਾਵਾਂ ਨਹੀਂ ਰੁਕ ਰਹੀਆਂ ਹਨ। 

ਇਹ ਵੀ ਪੜ੍ਹੋ :  ਨਵਜੋਤ ਸਿੱਧੂ ਨੂੰ ਕਾਂਗਰਸ ਵਰਕਿੰਗ ਕਮੇਟੀ ’ਚ ਜਗ੍ਹਾ ਨਾ ਮਿਲਣ 'ਤੇ ਛਿੜੀ ਨਵੀਂ ਚਰਚਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Harnek Seechewal

Content Editor

Related News