ਭਿਆਨਕ ਸੜਕ ਹਾਦਸੇ 'ਚ 2 ਦੋਸਤਾਂ ਦੀ ਮੌਤ

Friday, Jul 26, 2024 - 10:52 AM (IST)

ਪੱਟੀ (ਪਾਠਕ)-ਬੁੱਧਵਾਰ ਦੇਰ ਰਾਤ ਨੂੰ ਪਿੰਡ ਚੀਮਾ ਕਲਾਂ ਨੇੜੇ ਦੋ ਨੌਜਵਾਨਾਂ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਦੋਵੇਂ ਨੌਜਵਾਨ ਪਿੰਡ ਝੁੱਗੀਆਂ ਕਾਲੂ ਤੋਂ ਆਪਣੀ ਭੈਣ ਨੂੰ ਮਿਲ ਕੇ ਵਾਪਸ ਆ ਰਹੇ ਸਨ। ਘਟਨਾ ਤੋਂ ਬਾਅਦ ਰਾਹਗੀਰਾਂ ਵੱਲੋਂ ਜ਼ਖ਼ਮੀਆਂ ਨੂੰ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਪੱਟੀ ਲਿਆਂਦਾ ਗਿਆ ਜਿੱਥੇ ਡਾਕਟਰਾਂ ਵੱਲੋਂ ਦੋਵਾਂ ਨੌਜਵਾਨਾਂ ਨੂੰ ਮ੍ਰਿਤਕ ਕਰਾਰ ਦਿੱਤਾ ਗਿਆ।

ਇਹ ਵੀ ਪੜ੍ਹੋ- ਹੁਣ ਹਾਈਟੈੱਕ ਹੋਵੇਗਾ ਪਠਾਨਕੋਟ, ਲਗਾਤਾਰ ਸ਼ੱਕੀ ਵਿਅਕਤੀ ਦੇਖੇ ਜਾਣ ਤੋਂ ਬਾਅਦ ਅਲਰਟ 'ਤੇ ਸੁਰੱਖਿਆ ਏਜੰਸੀਆਂ

ਜ਼ਖਮੀਆਂ ਦੀ ਸ਼ਨਾਖ਼ਤ ਅਰਸ਼ਦੀਪ ਸਿੰਘ ਪੁੱਤਰ ਗੁਰਚਰਨ ਸਿੰਘ ਅਤੇ ਰਾਹੁਲ ਪੁੱਤਰ ਸਵ. ਗੁਰਪਾਲ ਸਿੰਘ ਵਾਸੀ ਚੋਹਲਾ ਸਾਹਿਬ ਵਜੋਂ ਹੋਈ। ਮ੍ਰਿਤਕ ਨੌਜਵਾਨਾਂ ਦੇ ਰਿਸ਼ਤੇਦਾਰਾਂ ਕਿਰਤ ਸਿੰਘ, ਗੁਰਦੇਵ ਸਿੰਘ, ਗੁਰਵਿੰਦਰ ਸਿੰਘ ਨੇ ਦੱਸਿਆ ਕਿ ਅਰਸ਼ਦੀਪ ਸਿੰਘ ਤੇ ਰਾਹੁਲ ਬੁੱਧਵਾਰ ਨੂੰ ਪਿੰਡ ਝੁੱਗੀਆਂ ਕਾਲੂ ਤੋਂ ਭੈਣ ਨੂੰ ਮਿਲ ਕੇ ਮੋਟਰਸਾਈਕਲ ਨੰ.ਪੀ.ਬੀ 46 ਏ.ਕੇ 5128 ਵਾਪਸ ਪਿੰਡ ਚੋਹਲਾ ਸਾਹਿਬ ਆ ਰਹੇ ਸਨ।

ਇਹ ਵੀ ਪੜ੍ਹੋ- ਅੰਮ੍ਰਿਤਪਾਲ ਸਿੰਘ ਦੇ ਮਾਮਲੇ 'ਤੇ ਰਾਜਾ ਵੜਿੰਗ ਦਾ ਬਿਆਨ ਆਇਆ ਸਾਹਮਣੇ

ਰਾਤ 9 :30 ਵਜੇ ਦੇ ਦਰਮਿਆਨ ਪਿੰਡ ਚੀਮਾ ਕਲਾਂ ਨਜ਼ਦੀਕ ਵਿਖੇ ਪਹੁੰਚੇ ਤਾਂ ਅੱਗੇ ਟਰੱਕ ਪੀ.ਬੀ 03, ਐਕਸ 8527 ਖੜ੍ਹਾ ਸੀ ਦੀ ਬੈਕ ਸਾਈਡ ਨਾਲ ਟੱਕਰ ਹੋ ਗਈ। ਸਿਵਲ ਹਸਪਤਾਲ ਦੇ ਡਾਕਟਰਾਂ ਨੇ ਦੱਸਿਆ ਕਿ ਦੋਵਾਂ ਨੌਜਵਾਨਾਂ ਦਾ ਪੋਸਟਮਾਰਟਮ ਕਰਨ ਤੋਂ ਬਾਅਦ ਮ੍ਰਿਤਕ ਦੇਹਾਂ ਪਰਿਵਾਰ ਨੂੰ ਦਿੱਤੀਆਂ ਜਾਣਗੀਆਂ।

ਇਹ ਵੀ ਪੜ੍ਹੋ- ਹੁਣ ਸ਼ਰਾਬ ਪੀ ਕੇ ਤੇ ਗਲਤ ਢੰਗ ਨਾਲ ਕਾਰ ਪਾਰਕ ਕਰਨ ਵਾਲਿਆਂ ਦੀ ਖੈਰ ਨਹੀਂ!

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News