ਬਿਜਲੀ ਟ੍ਰਾਂਸਫਾਰਮਰਾਂ ਦਾ ਸਮਾਨ ਚੋਰੀ ਕਰਨ ਵਾਲਾ ਗਿਰੋਹ ਕਾਬੂ
Monday, Aug 05, 2024 - 05:06 PM (IST)
ਹਰੀਕੇ ਪੱਤਣ (ਲਵਲੀ) : ਪਿਛਲੇ ਲੰਮੇ ਸਮੇਂ ਤੋਂ ਕਿਸਾਨਾਂ ਦੇ ਖੇਤਾਂ ਵਿਚ ਲੱਗੇ ਥਰੀ ਫੇਸ ਬਿਜਲੀ ਟ੍ਰਾਂਸਫਾਰਮਾ ਦਾ ਕੀਮਤੀ ਸਮਾਨ, ਕੇਬਲਾਂ ਆਦਿ ਚੋਰੀ ਕਰਨ ਵਾਲੇ ਗਿਰੋਹ ਨੇ ਕਿਸਾਨਾਂ ਅਤੇ ਪੁਲਸ ਪ੍ਰਸ਼ਾਸਨ ਦੀ ਨੀਂਦ ਹਰਾਮ ਕੀਤੀ ਸੀ, ਜਿਸ ਕਰਕੇ ਸਥਾਨਕ ਪੁਲਸ ਸਬ ਇੰਸਪੈਕਟਰ ਬਲਵਿੰਦਰ ਸਿੰਘ ਨੇ ਆਪਣੇ ਥਾਣੇ ਅਧੀਨ ਆਉਂਦੇ ਸਮੂਹ ਲੋਕਾਂ ਅਤੇ ਪੁਲਸ ਕਰਮਚਾਰੀਆਂ ਨੂੰ ਹਦਾਇਤ ਕੀਤੀ ਸੀ ਕਿ ਜਦੋਂ ਵੀ ਤੁਹਾਨੂੰ ਕੋਈ ਸ਼ੱਕੀ ਆਦਮੀ ਜਾਂ ਸ਼ਰਾਰਤੀ ਅਨਸਰ ਨਜ਼ਰ ਆਵੇ ਉਸੇ ਵੇਲੇ ਮੈਨੂੰ ਦੱਸਿਆ ਜਾਵੇ। ਚੌਕੀ ਪੁਲਸ ਸਭਰਾ ਨੇ ਆਪਣੀ ਪੁਲਸ ਪਾਰਟੀ ਨਾਲ ਭੈੜੇ ਪੁਰਸ਼ਾਂ ਦੀ ਤਲਾਸ਼ 'ਚ ਡੂੰਮਣਵਾਲਾ ਪੁੱਜੀ ਤਾਂ ਕਿਸੇ ਖਾਸ ਮੁਖਬਰ ਨੇ ਦੱਸਿਆ ਕਿ ਇਲਾਕੇ ਵਿਚ ਬਿਜਲੀ ਟਰਾਂਸਫਾਰਮਾਂ ਦੀ ਚੋਰੀ ਕਰਨ ਵਾਲਾ ਗਿਰੋਹ ਜੋ ਬਿਜਲੀ ਦੇ ਟਰਾਸਫਾਰਮ ਵਿਚੋਂ ਤੇਲ ਅਤੇ ਹੋਰ ਸਮਾਨ ਚੋਰੀ ਕਰਨ ਦੇ ਆਦੀ ਹਨ ਅੱਜ ਵੀ ਇਹ ਟਰਾਸਫਾਂਰਮ ਵਿਚੋਂ ਸਮਾਨ ਚੋਰੀ ਕਰਕੇ ਮੋਟਰਸਾਈਕਲ 'ਤੇ ਲੱਦ ਕੇ ਵੇਚਣ ਜਾ ਰਹੇ ਹਨ ਜੇ ਨਾਕਾ ਬੰਦੀ ਕੀਤੀ ਜਾਵੇ ਤਾਂ ਕਾਬੂ ਆ ਸਕਦੇ ਹਨ ਜਿਨ੍ਹਾਂ ਨੂੰ ਸਮਾਨ ਸਮੇਤ ਚੌਕੀ ਪੁਲਸ ਸਭਰਾ ਨੇ ਕਾਬੂ ਕੀਤਾ ਹੈ।
ਮੁਲਜ਼ਾਂ ਵਿਚੋਂ ਤਿੰਨ ਦੋਸ਼ੀਆਂ ਨੂੰ ਕਾਬੂ ਕੀਤਾ ਗਿਆ ਹੈ ਅਤੇ ਬਾਕੀਆਂ ਦੀ ਭਾਲ ਜਾਰੀ ਹੈ। ਇਨ੍ਹਾਂ ਦੋਸ਼ੀਆਂ ਦੀ ਪਛਾਣ ਸੁਰਜੀਤ ਸਿੰਘ ਪੁੱਤਰ ਸਰਬਜੀਤ ਸਿੰਘ, ਨੇਕ ਸਿੰਘ ਪੁੱਤਰ ਸਵਰਨ ਸਿੰਘ, ਅਰਸ ਖਾੜਕੂ ਪੁੱਤਰ ਸੁਖਚੈਣ ਸਿੰਘ, ਬਲਜੀਤ ਸਿੰਘ ਪੁੱਤਰ ਬਲਵਿੰਦਰ, ਅਜੇਪਾਲ ਸਿੰਘ ਪੁੱਤਰ ਬਲਬੀਰ ਸਿੰਘ , ਸੁਖਵਿੰਦਰ ਸਿੰਘ ਪੁੱਤਰ ਸਰਬਜੀਤ ਸਿੰਘ, ਪਿਆਰਾ ਸਿੰਘ ਪੁੱਤਰ ਜੱਸਾ ਸਿੰਘ ਵਾਸੀ ਸਭਰਾ ਵਜੋਂ ਹੋਈ ਹੈ। ਇਨ੍ਹਾਂ ਖ਼ਿਲਾਫ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਸਬ ਇੰਸਪੈਕਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਜਲਦ ਹੀ ਇਨ੍ਹਾਂ ਦੇ ਬਾਕੀ ਰਹਿੰਦੇ ਸਾਥੀ ਗ੍ਰਿਫਤਾਰ ਕਰਕੇ ਜੇਲ੍ਹ ਭੇਜ ਦਿੱਤੇ ਜਾਣਗੇ।