ਗੋਲੀ ਚਲਾਉਣ ਵਾਲੇ ਪੰਜ ਵਿਅਕਤੀਆਂ ਖ਼ਿਲਾਫ ਕੇਸ ਦਰਜ

Wednesday, Dec 11, 2024 - 06:09 PM (IST)

ਗੋਲੀ ਚਲਾਉਣ ਵਾਲੇ ਪੰਜ ਵਿਅਕਤੀਆਂ ਖ਼ਿਲਾਫ ਕੇਸ ਦਰਜ

ਝਬਾਲ (ਨਰਿੰਦਰ) : ਥਾਣਾ ਝਬਾਲ ਅਧੀਨ ਆਉਂਦੇ ਪਿੰਡ ਠੱਠੀ ਸੋਹਲ ਵਿਖੇ ਘਰ ਦੇ ਬਾਹਰ ਗੋਲੀ ਚਲਾਉਣ ਵਾਲੇ ਪੰਜ ਵਿਅਕਤੀਆਂ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ। ਦਰਸ਼ਨ ਸਿੰਘ ਪੁੱਤਰ ਕਰਮ ਸਿੰਘ ਵਾਸੀ ਠੱਠੀ ਸੋਹਲ ਵੱਲੋਂ ਥਾਣਾ ਝਬਾਲ ਵਿਖੇ ਦਰਜ ਕਰਵਾਏ ਗਏ ਬਿਆਨਾਂ ਅਨੁਸਾਰ 6 ਦਸੰਬਰ ਨੂੰ ਉਸ ਦੇ ਲੜਕੇ ਗੁਰਸੇਵਕ ਸਿੰਘ ਵਿਆਹ ਸਮਾਗਮ ਤੋਂ ਵਾਪਸ ਘਰ ਪਰਤ ਰਿਹਾ ਸੀ ਤਾਂ ਪਿੰਡ ਬੁਰਜ ਵਾਲੇ ਪਾਸੇ ਤੋਂ ਆ ਰਹੇ ਟਰੈਕਟਰ-ਟਰਾਲੀ ਨੇ ਉਸ ਦੀ ਫਾਰਚੂਨਰ ਗੱਡੀ ਪੀ.ਬੀ 86-6061 ਨੂੰ ਸਾਈਡ ਮਾਰ ਕੇ ਸਾਈਡ ਵਾਲਾ ਸ਼ੀਸ਼ਾ ਤੋੜ ਦਿੱਤਾ। ਜਦ ਉਸ ਦਾ ਲੜਕਾ ਗੁਰਸੇਵਕ ਸਿੰਘ ਗੱਡੀ ਵਿਚੋਂ ਬਾਹਰ ਆਇਆਂ ਤਾਂ ਟਰੈਕਟਰ ਚਾਲਕ ਨੇ ਗਾਲੀ-ਗਲੋਚ ਕਰਨਾ ਸ਼ੁਰੂ ਕਰ ਦਿੱਤਾ।

10 ਦਸੰਬਰ ਨੂੰ ਸਕਾਰਪੀਓ ਅਤੇ ਬਰੀਜਾ ਗੱਡੀ ’ਤੇ ਸਵਾਰ ਹੋ ਕੇ ਆਏ ਹਰਪ੍ਰੀਤ ਸਿੰਘ ਪੁੱਤਰ ਤਸਵੀਰ ਸਿੰਘ, ਲਖਬੀਰ ਸਿੰਘ ਗੋਲਡੀ ਪੁੱਤਰ ਬਲਵਿੰਦਰ ਸਿੰਘ, ਤਸਬੀਰ ਸਿੰਘ ਪੁੱਤਰ ਸੰਤੋਖ਼ ਸਿੰਘ, ਜਗਜੀਤ ਸਿੰਘ ਪੁੱਤਰ ਸੰਤੋਖ਼ ਸਿੰਘ, ਜਸਬੀਰ ਸਿੰਘ ਪੁੱਤਰ ਬਲਵਿੰਦਰ ਸਿੰਘ ਅਤੇ 5/6 ਅਣਪਛਾਤੇ ਵਿਅਕਤੀਆਂ ਨੇ ਰਿਵਾਲਵਰਾਂ ਤੇ ਰਾਇਫਲਾਂ ਨਾਲ ਉਨ੍ਹਾਂ ਦੇ ਘਰ ਦੇ ਬਾਹਰ ਹਵਾਈ ਫਾਇਰ ਕਰਨੇ ਸ਼ੁਰੂ ਕਰ ਦਿੱਤੇ। ਉਕਤ ਵਿਅਕਤੀ ਗਾਲੀ-ਗਲੋਚ ਕਰਦੇ ਹੋਏ ਫ਼ਰਾਰ ਹੋ ਗਏ। ਥਾਣਾ ਝਬਾਲ ਵਿਖੇ ਉਕਤ ਵਿਅਕਤੀਆਂ ਖ਼ਿਲਾਫ ਕੇਸ ਦਰਜ ਕਰਕੇ ਕਾਨੂੰਨੀ ਕਾਰਵਾਈ ਆਰੰਭ ਦਿੱਤੀ ਹੈ।


author

Gurminder Singh

Content Editor

Related News