ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ

04/10/2022 6:28:09 PM

ਤਰਨਤਾਰਨ (ਬਲਵਿੰਦਰ ਕੌਰ,ਰਾਜੂ) : ਨਸ਼ਿਆਂ ਖ਼ਿਲਾਫ ਵਿੱਢੀ ਹੋਈ ਮੁਹਿੰਮ ਤਹਿਤ ਥਾਣਾ ਸਰਹਾਲੀ ਅਤੇ ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਹੈਰੋਇਨ ਸਮੇਤ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਥਾਣਾ ਸਰਹਾਲੀ ਦੇ ਏ.ਐੱਸ.ਆਈ. ਬਲਦੇਵ ਰਾਜ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਸੁਹਾਵਾ ਰੋਡ ਪੁਲ ਸੂਆ ਸਰਹਾਲੀ ’ਤੇ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ। ਜਿਸ ਦੀ ਤਲਾਸ਼ੀ ਲੈਣ ’ਤੇ 100 ਗ੍ਰਾਮ ਹੈਰੋਇਨ ਬਰਾਮਦ ਹੋਈ।

ਪੁੱਛਗਿੱਛ ਦੌਰਾਨ ਉਕਤ ਵਿਅਕਤੀ ਦੀ ਪਹਿਚਾਣ ਬਿੱਟੂ ਪੁੱਤਰ ਤਰਸੇਮ ਸਿੰਘ ਵਾਸੀ ਸਰਹਾਲੀ ਵਜੋਂ ਹੋਈ। ਇਸੇ ਤਰ੍ਹਾਂ ਥਾਣਾ ਸਦਰ ਤਰਨਤਾਰਨ ਦੇ ਸਬ ਇੰਸਪੈਕਟਰ ਬਲਬੀਰ ਸਿੰਘ ਨੇ ਪਿੰਡ ਭੁੱਲਰ ਤੋਂ ਗਸ਼ਤ ਦੌਰਾਨ ਕਰਨਬੀਰ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਪਿੰਡ ਪੱਧਰੀ ਕਲਾਂ ਨੂੰ 4 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਕਾਬੂ ਕੀਤੇ ਉਕਤ ਮੁਲਜ਼ਮਾਂ ਖਿਲਾਫ ਐੱਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।


Gurminder Singh

Content Editor

Related News