ਬਿਨ੍ਹਾਂ ਮਾਸਕ ਘੁੰਮਣ ਵਾਲੇ ਵਿਅਕਤੀਆਂ ਦੇ ਚਲਾਨ ਕੱਟੇ

Saturday, May 30, 2020 - 01:44 PM (IST)

ਬਿਨ੍ਹਾਂ ਮਾਸਕ ਘੁੰਮਣ ਵਾਲੇ ਵਿਅਕਤੀਆਂ ਦੇ ਚਲਾਨ ਕੱਟੇ

ਖੇਮਕਰਨ (ਅਵਤਾਰ,ਗੁਰਮੇਲ) : ਕੋਰੋਨਾ ਮਹਾਮਾਰੀ ਦੀ ਰੋਕਥਾਮ ਹਿੱਤ ਜ਼ਿਲਾ ਪ੍ਰਸ਼ਾਸਨ ਦੀਆਂ ਹਦਾਇਤਾਂ ਅਨੁਸਾਰ ਥਾਣਾ ਮੁਖੀ ਖੇਮਕਰਨ ਇੰਸਪੈਕਟਰ ਤਰਸੇਮ ਮਸੀਹ ਦੀ ਅਗਵਾਈ ਹੇਠ ਬਿਨਾਂ ਮਾਸਕ ਘੁੰਮਣ ਵਾਲੇ ਵਿਅਕਤੀਆਂ ਦੇ ਚਲਾਨ ਕਰਕੇ ਜੁਰਮਾਨਾ ਵਸੂਲਿਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਖੇਮਕਰਨ ਤਰਸੇਮ ਮਸੀਹ ਨੇ ਦੱਸਿਆ ਕਿ ਸ਼ਹਿਰ ਖੇਮਕਰਨ ਦੇ ਬਜ਼ਾਰਾਂ 'ਚ ਬਿਨ੍ਹਾਂ ਮਾਸਕ ਵਾਲੇ ਕਰੀਬ 20 ਵਿਅਕਤੀਆਂ ਤੋਂ ਪ੍ਰਤੀ 200 ਰੁਪਏ ਜੁਰਮਾਨਾ ਵਸੂਲਿਆ ਗਿਆ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਦੁਕਾਨਾਂ 'ਤੇ ਸੈਨੇਟਾਈਜ਼ਰ, ਸਮਾਜਿਕ ਦੂਰੀ ਤੇ ਮਾਸਕ ਦੀ ਵਰਤੋਂ ਕਰਕੇ ਪ੍ਰਸ਼ਾਸਨ ਦੇ ਹੁਕਮਾਂ ਦੀ ਪਾਲਣਾ ਕਰਨ। ਇਸ ਮੌਕੇ 'ਤੇ ਉਨ੍ਹਾਂ ਦੇ ਨਾਲ ਪੁਲਸ ਦੇ ਜਵਾਨ ਹਾਜ਼ਰ ਸਨ।


author

Baljeet Kaur

Content Editor

Related News