ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਹਵਾਲਾਤੀ ਤੋਂ ਮੋਬਾਈਲ ਬਰਾਮਦ
Monday, Jun 24, 2024 - 06:24 PM (IST)

ਤਰਨਤਾਰਨ (ਰਮਨ) : ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਅੰਦਰੋਂ ਇਕ ਵਾਰ ਫਿਰ ਮੋਬਾਈਲ ਫੋਨ ਸਮੇਤ ਸਿਮ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਬਾਬਤ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਦੇ ਬਿਆਨਾਂ ਹੇਠ ਇਕ ਮੁਲਜ਼ਮ ਨੂੰ ਨਾਮਜ਼ਦ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਕੇਂਦਰੀ ਜੇਲ ਸ੍ਰੀ ਗੋਇੰਦਵਾਲ ਸਾਹਿਬ ਦੇ ਸਹਾਇਕ ਸੁਪਰਡੈਂਟ ਸੁਸ਼ੀਲ ਕੁਮਾਰ ਨੇ ਪੁਲਸ ਨੂੰ ਬਿਆਨ ਦਰਜ ਕਰਵਾਏ ਹਨ ਕਿ ਬੀਤੀ 22 ਜੂਨ ਨੂੰ ਜਦੋਂ ਤਲਾਸ਼ੀ ਅਭਿਆਨ ਚਲਾਇਆ ਗਿਆ।
ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ ਹਵਾਲਾਤੀ ਹਰਪ੍ਰੀਤ ਸਿੰਘ ਉਰਫ ਹਰੀਆ ਪੁੱਤਰ ਸਤਨਾਮ ਸਿੰਘ ਵਾਸੀ ਖਰਲ ਪਾਸੋਂ ਇਕ ਰੈਡਮੀ ਕੰਪਨੀ ਦਾ ਟੱਚ ਫੋਨ ਸਮੇਤ ਏਅਰਟੈਲ ਕੰਪਨੀ ਦੀ ਸਿਮ ਬਰਾਮਦ ਕੀਤੇ ਗਏ ਹਨ। ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੇ ਏ. ਐੱਸ. ਆਈ. ਰਣਜੀਤ ਸਿੰਘ ਨੇ ਦੱਸਿਆ ਕਿ ਉਕਤ ਮੁਲਜ਼ਮ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।