ਸਰਾਏ ਅਮਾਨਤ ਖਾਂ ਪੁਲਸ ਨੇ ਹੈਰੋਇਨ ਸਮੇਤ ਵਿਅਕਤੀ ਨੂੰ ਕੀਤਕਾ ਕਾਬੂ

Saturday, Nov 14, 2026 - 03:47 PM (IST)

ਸਰਾਏ ਅਮਾਨਤ ਖਾਂ ਪੁਲਸ ਨੇ ਹੈਰੋਇਨ ਸਮੇਤ ਵਿਅਕਤੀ ਨੂੰ ਕੀਤਕਾ ਕਾਬੂ

ਸਰਾਏ ਅਮਾਨਤ ਖਾਂ/ਝਬਾਲ (ਨਰਿੰਦਰ) : ਐੱਸ ਐੱਸ ਪੀ ਤਰਨਤਾਰਨ ਦੇ ਹੁਕਮਾਂ 'ਤੇ ਥਾਣਾ ਸਰਾਏ ਅਮਾਨਤ ਖਾਂ ਪੁਲਸ ਵੱਲੋਂ ਸ਼ੁਰੂ ਕੀਤੀ ਨਸ਼ਿਆਂ ਖ਼ਿਲਾਫ਼ ਮੁਹਿੰਮ ਤਹਿਤ ਸਰਹੱਦੀ ਇਲਾਕੇ ਦੇ ਪਿੰਡ ਨੌਸ਼ਿਹਰਾ ਢਾਲਾ ਨੇੜਿਓਂ ਇਕ ਨੌਜਵਾਨ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ। ਡੀ. ਐੱਸ. ਪੀ ਸੁਖਬੀਰ ਸਿੰਘ ਅਨੁਸਾਰ ਸਰਾਏ ਅਮਾਨਤ ਖਾਂ ਥਾਣੇ ਦਾ ਏ. ਐੱਸ. ਆਈ ਨਿਰਮਲ ਸਿੰਘ ਪੁਲਸ ਪਾਰਟੀ ਸਮੇਤ ਸਰਹੱਦੀ ਪਿੰਡ ਨੌਸ਼ਿਹਰਾ ਢਾਲਾ ਸਾਈਡ ਨੂੰ ਗਸ਼ਤ 'ਤੇ ਜਾ ਰਹੇ ਸਨ।

ਇਸ ਦੌਰਾਨ ਨੌਸ਼ਿਹਰਾ ਢਾਲਾ ਮੜੀਆਂ ਨੇੜੇ ਇਕ ਨੌਜਵਾਨ ਜੋ ਪੈਦਲ ਤੁਰਿਆ ਆ ਰਿਹਾ ਸੀ ਨੂੰ ਰੋਕਕੇ ਤਲਾਸ਼ੀ ਲੈਣ 'ਤੇ ਉਸ ਕੋਲੋਂ ਹੈਰੋਇਨ ਜਿਸ ਦਾ ਵਜ਼ਨ 103 ਗ੍ਰਾਮ ਸੀ, ਬਰਾਮਦ ਹੋਈ। ਫੜੇ ਗਏ ਨੌਜਵਾਨ ਦੀ ਪਛਾਣ ਧਰਮਵੀਰ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਨੌਸ਼ਿਹਰਾ ਢਾਲਾ ਵਜੋਂ ਹੋਈ ਜਿਸ ਖ਼ਿਲਾਫ ਥਾਣਾ ਸਰਾਏ ਅਮਾਨਤ ਖਾਂ ਵਿਖੇ ਕੇਸ ਦਰਜ ਕਰਕੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।


author

Gurminder Singh

Content Editor

Related News