ਤਰਨਤਾਰਨ ਪੁਲਸ ਵੱਲੋਂ ਹੈਰੋਇਨ ਸਮੇਤ ਮੁਲਜ਼ਮ ਗ੍ਰਿਫ਼ਤਾਰ

Wednesday, Mar 15, 2023 - 05:16 PM (IST)

ਤਰਨਤਾਰਨ (ਰਮਨ) : ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਹੈਰੋਇਨ ਸਮੇਤ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਵਿਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ, ਜਿਸ ਤਹਿਤ ਮੁਲਜ਼ਮ ਖ਼ਿਲਾਫ਼ ਥਾਣਾ ਸਦਰ ਤਰਨਤਾਰਨ ਵਿਖੇ ਮਾਮਲਾ ਦਰਜ ਕਰਨ ਉਪਰੰਤ ਮਾਣਯੋਗ ਅਦਾਲਤ ਪਾਸੋਂ ਰਿਮਾਂਡ ਹਾਸਲ ਕਰਦੇ ਹੋਏ ਅਗਲੇਰੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਸਿੱਖਿਆ ਵਿਭਾਗ ਨੇ ਪ੍ਰਾਈਵੇਟ ਸਕੂਲਾਂ ਨੂੰ ਜਾਰੀ ਕੀਤਾ ਪੱਤਰ, ਇਨ੍ਹਾਂ ਨਿਯਮਾਂ ਦੀ ਉਲੰਘਣਾ 'ਤੇ ਰੱਦ ਹੋਵੇਗੀ ਮਾਨਤਾ

ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਤਰਨਤਾਰਨ ਦੇ ਮੁਖੀ ਇੰਸ. ਗੁਰਚਰਨ ਸਿੰਘ ਨੇ ਦੱਸਿਆ ਕਿ ਐੱਸ. ਐੱਸ. ਪੀ ਗੁਰਮੀਤ ਸਿੰਘ ਚੌਹਾਨ ਵਲੋਂ ਮਾੜੇ ਅਨਸਰਾਂ ਖ਼ਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਪੁਲਸ ਗਸ਼ਤ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਥਾਣਾ ਸਦਰ ਤਰਨਤਾਰਨ ਦੇ ਸਬ ਇੰਸਪੈਕਟਰ ਜਸਪਾਲ ਸਿੰਘ ਵਲੋਂ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ ਪੁੱਤਰ ਸਕੱਤਰ ਸਿੰਘ ਉਰਫ ਵੇਦ ਵਾਸੀ ਪਿੰਡ ਸੰਘਾ ਨੂੰ 260 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਦੇ ਹੋਏ ਰਿਮਾਂਡ ਦੌਰਾਨ ਅਗਲੇਰੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ, ਜਿਸ ਵਿਚ ਕਈ ਅਹਿਮ ਖ਼ੁਲਾਸੇ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ। ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਸਵਾ ਕਰੋੜ ਰੁਪਏ ਤੋਂ ਵੱਧ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬੀਆਂ ਨਾਲ ਕੀਤਾ ਇਕ ਹੋਰ ਵਾਅਦਾ ਪੂਰਾ ਕਰਨ ਜਾ ਰਹੀ ਹੈ ਮਾਨ ਸਰਕਾਰ


Harnek Seechewal

Content Editor

Related News