ਛੁੱਟੀ ਆਏ ਫ਼ੌਜੀ ਨਾਲ ਵਾਪਰ ਗਿਆ ਭਾਣਾ, ਇੰਝ ਆਵੇਗੀ ਮੌਤ ਕਦੇ ਸੋਚਿਆ ਨਾ ਸੀ
Friday, May 19, 2023 - 11:42 AM (IST)
ਝਬਾਲ (ਨਰਿੰਦਰ) : ਪਿੰਡ ਦੋਬਲੀਆ ਦੇ ਇਕ ਛੁੱਟੀ ਆਏ ਫ਼ੌਜੀ ਦੀ ਕਾਰ-ਮੋਟਰਸਾਈਕਲ ਹਾਦਸੇ ’ਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਦੋਬਲੀਆ ਵਾਸੀ ਸ਼ਮਸ਼ੇਰ ਸਿੰਘ ਪੁੱਤਰ ਜੋਗਿੰਦਰ ਸਿੰਘ ਜੋ ਕਿ ਫ਼ੌਜ ’ਚੋਂ ਛੁੱਟੀ ਆਇਆ ਸੀ, ਬੁੱਧਵਾਰ-ਵੀਰਵਾਰ ਦੀ ਰਾਤ ਆਪਣੇ ਸਾਥੀ ਅੰਮ੍ਰਿਤਪਾਲ ਸਿੰਘ ਸਣੇ ਮੋਟਰਸਾਈਕਲ ’ਤੇ ਭਿਖੀਵਿੰਡ ਤੋਂ ਝਬਾਲ ਸਾਈਡ ਨੂੰ ਆ ਰਹੇ ਸਨ ਕਿ ਛਿਛਰੇਵਾਲ ਨਜ਼ਦੀਕ ਸਾਹਮਣੇ ਤੋਂ ਆ ਰਹੀ ਇਕ ਕਾਰ ਨਾਲ ਟੱਕਰ ਹੋ ਗਈ, ਜਿਸ ਨਾਲ ਸ਼ਮਸ਼ੇਰ ਸਿੰਘ ਅਤੇ ਉਸ ਦਾ ਸਾਥੀ ਅੰਮ੍ਰਿਤਪਾਲ ਸਿੰਘ ਜ਼ਖ਼ਮੀ ਹੋ ਗਿਆ।
ਇਹ ਵੀ ਪੜ੍ਹੋ : ਮੰਡੀ ਗੋਬਿੰਦਗੜ੍ਹ 'ਚ ਸੈਕਸ ਰੈਕੇਟ ਦਾ ਪਰਦਾਫਾਸ਼, ਜੋੜੇ ਨੇ 17 ਸਾਲਾ ਕੁੜੀ ਦੇ ਕਰਵਾਏ 18 ਵਿਆਹ
ਸ਼ਮਸ਼ੇਰ ਸਿੰਘ ਨੂੰ ਗੰਭੀਰ ਜ਼ਖ਼ਮੀ ਹੋਣ ਕਾਰਨ ਤੁਰੰਤ ਅੰਮ੍ਰਿਤਸਰ ਵਿਖੇ ਇਲਾਜ ਲਈ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਘਟਨਾ ਦਾ ਪਤਾ ਚੱਲਦਿਆਂ ਹੀ ਥਾਣਾ ਝਬਾਲ ਤੋਂ ਪੁਲਸ ਪਾਰਟੀ ਮੌਕੇ ’ਤੇ ਪਹੁੰਚੀ, ਜਿਨ੍ਹਾਂ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ : ਕਿਸਾਨਾਂ ਲਈ ਆਈ ਚੰਗੀ ਖ਼ਬਰ, ਮੋਦੀ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ