ਸ਼ਾਨਦਾਰ ਢੰਗ ਨਾਲ ਮਨਾਇਆ ਜਾਵੇਗਾ ਗਣਤੰਤਰ ਦਿਵਸ

01/23/2019 1:55:58 PM

ਤਰਨਤਾਰਨ (ਨਈਅਰ) : 70ਵਾਂ ਗਣਤੰਤਰ ਦਿਵਸ 26 ਜਨਵਰੀ ਨੂੰ ਸ਼ਾਨਦਾਰ ਢੰਗ ਨਾਲ ਪੁਲਸ ਲਾਈਨ ਗਰਾਊਂਡ ਤਰਨਤਾਰਨ ਵਿਖੇ ਮਨਾਇਆ ਜਾਵੇਗਾ। ਇਸ ਮੌਕੇ ਡਿਪਟੀ ਕਮਿਸ਼ਨਰ ਤਰਨਤਾਰਨ ਪਰਦੀਪ ਕੁਮਾਰ ਸੱਭਰਵਾਲ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਤੇ ਮਾਰਚਪਾਸਟ ਪਾਸੋਂ ਸਲਾਮੀ ਲੈਣਗੇ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਜਨਰਲ ਸੰਦੀਪ ਰਿਸ਼ੀ ਨੇ ਅੱਜ ਖੇਡ ਸਟੇਡੀਅਮ ਵਿਖੇ ਇਸ ਸਬੰਧੀ ਹੋਣ ਵਾਲੀ ਰਿਹਰਸਲ ਦਾ ਜਾਇਜ਼ਾ ਲੈਣ ਉਪਰੰਤ  ਕੀਤੀ ਗਈ ਵਿਸ਼ੇਸ਼ ਮੀਟਿੰਗ ਦੌਰਾਨ ਸਾਂਝੀ ਕੀਤੀ। 

ਉਨ੍ਹਾਂ ਦੱਸਿਆ ਕਿ ਗਣਤੰਤਰਤਾ ਦਿਵਸ ਸਬੰਧੀ ਫੁੱਲ ਡਰੈੱਸ ਰਿਹਰਸਲ 24 ਜਨਵਰੀ ਨੂੰ ਹੋਵੇਗੀ। ਉਨ੍ਹਾਂ ਦੱਸਿਆ ਕਿ ਗਣਤੰਤਰ ਦਿਵਸ ਵਾਲੇ ਦਿਨ ਆਜ਼ਾਦੀ ਘੁਲਾਟੀਆਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਵੱਖ-ਵੱਖ ਖੇਤਰਾਂ 'ਚ ਪ੍ਰਾਪਤੀਆਂ ਕਰਨ ਵਾਲੇ ਵਿਅਕਤੀਆਂ, ਖਿਡਾਰੀਆਂ ਅਤੇ ਵਿਦਿਆਰਥੀਆਂ ਨੂੰ ਵੀ ਸਨਮਾਨਤ ਕੀਤਾ ਜਾਵੇਗਾ। ਇਸ ਮੌਕੇ ਵੱਖ-ਵੱਖ ਸਕੂਲੀ ਵਿਦਿਆਰਥੀਆਂ ਵਲੋਂ ਦੇਸ਼-ਭਗਤੀ ਨਾਲ ਭਰਪੂਰ ਵਿਸ਼ੇਸ਼ ਰੰਗਾ-ਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ। 
ਉਨ੍ਹਾਂ ਹਦਾਇਤ ਕੀਤੀ ਕਿ ਸਾਰੇ ਵਿਭਾਗ ਆਪਣੇ-ਆਪਣੇ ਵਿਭਾਗ ਦੀਆਂ ਸਕੀਮਾਂ ਸਬੰਧੀ ਫਲੈਕਸ ਬੋਰਡ ਬਣਾ ਕੇ ਗਰਾਊਂਡ 'ਚ ਲਗਾਉਣਗੇ।ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀ ਮੈਡੀਕਲ ਟੀਮ ਵੀ ਪ੍ਰੋਗਰਾਮ ਵਾਲੇ ਦਿਨ ਤਾਇਨਾਤ ਰਹੇਗੀ। ਇਸ ਮੌਕੇ ਤਰਨਤਾਰਨ ਸ਼ਹਿਰ ਦੀ ਸਾਫ-ਸਫਾਈ ਕਰਵਾਈ ਜਾਵੇਗੀ ਤੇ ਸਾਰੇ ਵਿਭਾਗਾਂ ਵਾਲੇ ਆਪਣੇ-ਆਪਣੇ ਦਫ਼ਤਰਾਂ ਦੇ ਬਾਹਰ ਰਾਤ ਨੂੰ ਲਾਈਟਿੰਗ ਦਾ ਪ੍ਰਬੰਧ ਕਰਨਗੇ।ਉਨ੍ਹਾਂ ਦੱਸਿਆ ਕਿ ਗਣਤੰਤਰ ਦਿਵਸ ਵਾਲੇ ਦਿਨ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਪੁਲਸ-ਪ੍ਰਸ਼ਾਸਨ ਵਲੋਂ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਹਰੇਕ ਅਧਿਕਾਰੀ ਅਤੇ ਕਰਮਚਾਰੀ ਦੀ ਹਾਜ਼ਰੀ ਗਰਾਊਂਡ 'ਚ ਲਗਾਈ ਜਾਵੇਗੀ।  


Baljeet Kaur

Content Editor

Related News